ETV Bharat / city

ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ, ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਦੀ ਕੀਤੀ ਮੰਗ

author img

By

Published : Jun 24, 2022, 6:16 PM IST

ਪੰਜਾਬ ਵਿਧਾਨਸਭਾ ਵਿੱਚ ਬਜਟ ਸੈਸ਼ਨ ਦੇ ਪਹਿਲੇ ਦਿਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਦੀ ਜਾਨ ਨੂੰ ਖਤਰਾ ਹੈ ਤਾਂ ਪੰਜਾਬ ਵਿੱਚ ਹੋਰ ਕੌਣ ਸੁਰੱਖਿਅਤ ਹੋ ਸਕਦਾ ਹੈ ਇਸ ਲਈ ਇਸ ਮੁੱਦੇ ’ਤੇ ਵਿਧਾਨਸਭਾ ਵਿੱਚ ਬਹਿਸ ਹੋਣੀ ਚਾਹੀਦੀ ਹੈ।

ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ
ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਸੈਸ਼ਨ ਦੌਰਾਨ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਹੈ। ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਘੇਰ ਰਹੀਆਂ ਹਨ। ਇਸਦੇ ਚੱਲਦੇ ਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵਿਰੋਧੀਆਂ ਪਾਰਟੀਆਂ ਵੱਲੋਂ ਸਰਕਾਰ ਤੋਂ ਇਸ ਮੁੱਦੇ ’ਤੇ ਵਿਧਾਨਸਭਾ ਵਿੱਚ ਬਹਿਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਵੱਲੋਂ ਇਸ ਮੁੱਦੇ ਉੱਪਰ ਨਿਸ਼ਾਨੇ ਤੇ ਲਿਆ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖਤਰਾ ਹੈ ਤਾਂ ਪੰਜਾਬ ’ਚ ਹੋਰ ਕੌਣ ਸੁਰੱਖਿਅਤ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਬਹਿਸ ਹੋਣੀ ਚਾਹੀਦੀ ਹੈ। ਪ੍ਰਤਾਪ ਬਾਜਵਾ ਵੱਲੋਂ ਚੁੱਕੀ ਗਈ ਇਸ ਮੰਗ ਉੱਤੇ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾ ਵੱਲੋਂ ਇਸਦਾ ਜਵਾਬ ਦਿੱਤਾ ਗਿਆ ਹੈ। ਸੰਧਵਾ ਨੇ ਕਿਹਾ ਕਿ ਇਸ ਨੂੰ ਲੈਕੇ ਉਨ੍ਹਾਂ ਕੋਲ ਕਾਫੀ ਤਜ਼ਰਬਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਭਲਕੇ ਬਿਆਨ ਦੇਣਗੇ। ਇਸ ਤੇ ਪ੍ਰਤਾਪ ਬਾਜਵਾ ਵੱਲੋਂ ਪ੍ਰਤੀਕਰਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਾਮ ਨੂੰ ਗੋਲੀ ਮਾਰ ਦੇਵੇ ਤਾਂ ਸਾਰਾ ਤਜ਼ਰਬਾ ਖ਼ਤਮ ਹੋ ਜਾਵੇਗਾ।

ਇਸ ਦੌਰਾਨ ਸੂਬੇ ਵਿੱਚ ਬਣੀ ਕਾਨੂੰਨ ਵਿਵਸਥਾ ’ਤੇ ਬਹਿਸ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਵਾਕਆਊਟ ਕਰ ਦਿੱਤਾ ਗਿਆ ਸੀ ਤੇ ਕੁਝ ਸਮੇਂ ਬਾਅਦ ਸਦਨ ’ਚ ਵਾਪਸ ਆ ਗਏ ਸਨ। ਦੱਸ ਦਈਏ ਕਿ ਅੱਜ ਸਵੇਰੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਵੇਗੀ ਸਰਕਾਰ, ਕੈਬਨਿਟ ’ਚ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.