Election Commission: ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ

author img

By

Published : Jan 15, 2022, 6:14 PM IST

ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ

ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ।

ਚੰਡੀਗੜ੍ਹ : ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ।

ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ
ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ

ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ।

ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਰੈਲੀਆਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਸੀ। ਅੱਜ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਰੈਲੀਆਂ ’ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ।

ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ
ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ

ਇਹ ਵੀ ਪੜ੍ਹੋ :ਕਾਂਗਰਸੀ ਵਿਧਾਇਕ ਹਰਜੋਤ ਸਿੰਘ ਕਮਲ ਬੀਜੇਪੀ 'ਚ ਹੋਏ ਸ਼ਾਮਿਲ

ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਨਿਯਮਾਂ ਅਤੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

ETV Bharat Logo

Copyright © 2024 Ushodaya Enterprises Pvt. Ltd., All Rights Reserved.