ETV Bharat / city

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ 'ਤੇ ਪਾਬੰਦੀ

author img

By

Published : Feb 1, 2022, 6:16 PM IST

ਚੋਣ ਕਮਿਸ਼ਨ ਨੇ ਐਗਜਿ਼ਟ ਪੋਲ (Exit poll), ਸਰਵੇਖਣ (Election Survey) ਤੇ ਓਪੀਨੀਅਨ ਪੋਲ (Opinion poll) ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ `ਤੇ ਰਹੇਗੀ ਪਾਬੰਦੀ

ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ `ਤੇ ਪਾਬੰਦੀ
ਚੋਣ ਕਮਿਸ਼ਨ ਵੱਲੋਂ ਐਗਜ਼ਿਟ ਪੋਲ `ਤੇ ਪਾਬੰਦੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ECI) ਨੇ ਮਿਤੀ 10 ਫਰਵਰੀ, 2022 ਤੋਂ ਮਿਤੀ 07 ਮਾਰਚ, 2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ `ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ, 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ, 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ (Exit poll) ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ (Opinion poll) ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ।

ਬੁਲਾਰੇ ਨੇ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ(Election Survey) ਨੂੰ ਨਹੀਂ ਦਿਖਾ ਸਕੇਗਾ। ਜਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਕਈ ਤਰ੍ਹਾਂ ਦੇ ਸਰਵੇ ਚਲਾਏ ਜਾ ਰਹੇ ਹਨ ਤੇ ਇੱਕ ਪਾਰਟੀ ਵਿਸ਼ੇਸ਼ ਆਪਣੇ ਆਪ ਨੂੰ ਪੰਜਾਬ ਵਿੱਚ ਇਨ੍ਹਾਂ ਸਰਵੇਖਣਾਂ ਦੇ ਅਧਾਰ ’ਤੇ ਉੱਤੇ ਦੱਸ ਰਹੀ ਹੈ।

ਇਹ ਵੀ ਪੜ੍ਹੋ:ਸੱਤਾ ਦੇ ਆਉਣ-ਜਾਣ ਦੇ ਹਿਸਾਬ ਨਾਲ ਵਧਦੀ-ਘਟਦੀ ਹੈ ਸਿਆਸਤਦਾਨਾਂ ਦੀ ਜਾਇਦਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.