ETV Bharat / city

ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦਾ ਪੁੱਤਰ ਗ੍ਰਿਫਤਾਰ !, ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ, ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਵੱਡਾ ਖੁਲਾਸਾ !, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Aug 21, 2021, 6:08 AM IST

ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼
ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦਾ ਪੁੱਤਰ ਗ੍ਰਿਫਤਾਰ !

ਚੰਡੀਗੜ੍ਹ: ਅੰਮ੍ਰਿਤਸਰ ’ਚ ਟਿਫਨ ਬੰਬ ਮਾਮਲੇ ਦੀ ਜਾਂਚ ਨੂੰ ਗ੍ਰਹਿ ਮੰਤਰਾਲੇ ਨੇ ਐਨਆਈਏ ਨੂੰ ਸੌਂਪ ਦਿੱਤੀ ਹੈ। ਐਨਆਈਏ ਵੱਲੋ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚੱਲਦੇ ਐਨਆਈਏ ਅਤੇ ਆਈਬੀ ਨੇ ਸਾਂਝੇ ਤੌਰ ’ਤੇ ਸਿੱਖ ਪ੍ਰਚਾਰਕ ਤੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦੇ ਮੁੰਡੇ ਦੇ ਜਲੰਧਰ ਵਿਖੇ ਘਰ ਚ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਘਰ ਚੋਂ ਆਰਡੀਐਕਸ, ਡਰੋਨ ਅਤੇ ਹੋਰ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ। ਸੂਤਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਸਿੱਖ ਪ੍ਰਚਾਰਕ ਤੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ ਦੇ ਮੁੰਡੇ ਨੂੰ ਅਧਿਕਾਰੀਆਂ ਨੇ ਗ੍ਰਿਫਤਾਰ ਵੀ ਕਰ ਲਿਆ ਹੈ।

2. ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ

ਜਲੰਧਰ : ਜਲੰਧਰ ਦੇ ਧੰਨੋਵਾਲੀ ਵਿਖੇ ਕਿਸਾਨਾਂ ਦਾ ਧਰਨਾ ਮੇਨ ਹਾਈਵੇ ਨੂੰ ਜਾਮ ਕਰਕੇ ਲਗਾਤਾਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰੀ ਦੇ ਨਾ ਆਉਣ ਤੋਂ ਬਾਅਦ ਕਿਸਾਨਾਂ ਵੱਲੋਂ ਕਿਹਾ ਗਿਆ ਸੀ ਕਿ ਪੂਰੇ ਚਾਰ ਵਜੇ ਜਲੰਧਰ ਦਾ ਧੰਨੋਵਾਲੀ ਰੇਲਵੇ ਫਾਟਕ 'ਤੇ ਬੈਠ ਕੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਨੂੰ ਪੂਰੀ ਤਰੀਕੇ ਦੇ ਨਾਲ ਬਲਾਕ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੋਲ ਧੰਨੋਵਾਲੀ ਫਾਟਕ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਵੱਲੋਂ ਬੈਠ ਕੇ ਪੂਰੇ ਤਰੀਕੇ ਦੇ ਨਾਲ ਰੇਲਵੇ ਟਰੈਕ ਨੂੰ ਬਲੌਕ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਉਨ੍ਹਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਇੱਦਾਂ ਹੀ ਜਾਰੀ ਰੱਖਣਗੇ।

3. ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਵੱਡਾ ਖੁਲਾਸਾ !

ਜਲੰਧਰ: ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੀਡੀਆ ਸਮੇਤ ਪੂਰੇ ਪੰਜਾਬ ਵਿੱਚ ਇਹ ਖ਼ਬਰ ਫੈਲ ਗਈ ਕਿ ਐਨਆਈਏ (NIA) ਨੇ ਇੱਕ ਵਿਅਕਤੀ ਨੂੰ ਜਲੰਧਰ ਦੇ ਹਰਦਿਆਲ ਨਗਰ ਤੋਂ ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤਾ ਹੈ। ਇੰਨ੍ਹਾਂ ਹੀ ਨਹੀਂ, ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਮੁਖ ਸਿੰਘ ਦੇ ਪਿਤਾ ਜਸਵੀਰ ਸਿੰਘ ਰੋਡੇ ਨੇ ਖੁਦ ਵੀ ਮੀਡੀਆ ਨੂੰ ਦੱਸਿਆ ਕਿ ਕੁਝ ਲੋਕ ਅੱਧੀ ਰਾਤ ਦੇ ਕਰੀਬ ਕੰਧ 'ਤੇ ਚੜ੍ਹ ਕੇ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਉਸਦੇ ਲੜਕੇ ਨੂੰ ਕੁਝ ਸਮਾਨ ਸਮੇਤ ਲੈ ਗਏ।

4. ਸੁਣੋ, ਰਿਹਾਈ ਤੋਂ ਬਾਅਦ ਕੀ ਬੋਲੇ ਸਾਬਕਾ DGP ਸੁਮੇਧ ਸੈਣੀ

ਮੋਹਾਲੀ: ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ਤੋਂ ਮਗਰੋਂ ਸੈਣੀ ਦੇ ਵਕੀਲ ਨੇ ਕਿਹਾ ਕਿ ਸੈਣੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹੁਣ ਜੇਕਰ ਗ੍ਰਿਫ਼ਤਾਰ ਕਰਨਾ ਹੋਵੇਗਾ ਤਾਂ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।

ਇਸ ਪੂਰੀ ਸੁਣਵਾਈ 'ਚ ਇੱਕ ਨਜ਼ਰ

ਮਾਮਲੇ ਵਿੱਚ ਜਸਟਿਸ ਅਵਨੀਸ਼ ਝਿੰਗਨ ਦੀ ਅਦਾਲਤ ਵਿੱਚ ਸੁਣਵਾਈ ਹੋਈ, ਜਿੱਥੇ ਦੱਸਿਆ ਗਿਆ ਕਿ ਸੁਮੇਧ ਸਿੰਘ ਸੈਣੀ ਨੂੰ ਨਵੀਂ ਐਫਆਈਆਰ ਨੰਬਰ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਲੋਂ ਬਹਿਸ ਕੀਤੀ ਗਈ। ਜਸਟਿਸ ਅਵਨੀਸ਼ ਝਿੰਗਨ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੁਝ ਨਹੀਂ ਕਰ ਸਕਦੇ ਜੇਕਰ ਤੁਸੀਂ ਚਾਹੋ ਤਾਂ ਪੰਜਾਬ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ, ਜਿਸ ਤੋਂ ਬਾਅਦ ਸੈਣੀ ਦੇ ਵਕੀਲ ਨੇ ਕਿਹਾ ਕਿ ਤੁਸੀਂ ਹੁਣੇ ਇਹ ਕਰ ਸਕਦੇ ਹੋ ਇਸ ਬਾਰੇ ਫੈਸਲਾ ਲਓ। ਜਿਸ ਤੋਂ ਬਾਅਦ ਮਾਮਲਾ ਕਿਸੇ ਹੋਰ ਦੇ ਹਵਾਲੇ ਕਰਨ ਦੇ ਆਦੇਸ਼ ਦਿੱਤੇ ਗਏ। ਫਿਰ ਫਾਈਲ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਗਈ ਅਤੇ ਉਥੋਂ ਕੇਸ ਕਿਸੇ ਹੋਰ ਬੈਂਚ ਨੂੰ ਟਰਾਂਸਫਰ ਕਰ ਦਿੱਤਾ।

Explainer--

1. ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਸਕੀਮ ਲਾਂਚ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਦੇ ਜਯੰਤੀ ਮੌਕੇ ਬੇਜ਼ਮੀਨੇ ਕਿਸਾਨਾਂ ਨੂੰ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਰਜ਼ਾ ਮੁਆਫੀ ਸਕੀਮ ਦੇ ਪੰਜਵੇ ਗੇੜ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੱਡੀ ਗਿਣਤੀ ’ਚ ਬੇਜ਼ਮੀਨੇ ਕਿਸਾਨਾਂ ਦਾ ਕਰਜਾ ਮੁਆਫ ਕੀਤਾ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਦਸ਼ਮੇਸ਼ ਅਕਾਦਮੀ ਵਿਖੇ ਇਸਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬੇਜ਼ਮੀਨੇ ਕਿਸਾਨਾਂ ਤੇ ਖੇਤੀ ਕਾਮਿਆਂ ਨੂੰ ਤਕਰੀਬਨ 520 ਕਰੋੜ ਰੁਪਏ ਕਰਜ਼ੇ ਤੋਂ ਰਾਹਤ ਦਿੱਤੀ ਜਾਵੇਗੀ। ਜਿਸ ਨਾਲ 2.85 ਬੇਜ਼ਮੀਨੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਸਿੱਧੇ ਤੌਰ ’ਤੇ ਫਾਇਦਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਰਾਜੀਵ ਗਾਂਧੀ ਜਯੰਤੀ ਮੌਕੇ ਖੇਤ ਮਜ਼ਦੂਰਾ ਨੂੰ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਰਾਹਤ ਦੇਣਾ ਚਾਹੁੰਦੀ ਹੈ, ਜਿਸਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਲਾਭਪਾਤਰੀਆਂ ਨੂੰ ਉਨ੍ਹਾਂ ਨੂੰ ਸਬੰਧਤ ਜ਼ਿਲ੍ਹਿਆਂ ਚ ਚੈੱਕ ਮੁਹੱਈਆ ਕਰਵਾਏ ਜਾਣਗੇ।

Exclusive--

1. ਪੰਜਾਬ ‘ਚ ਚੋਣਾਂ ਤੋਂ ਪਹਿਲਾਂ RSS ‘ਤੇ ਕਿਉਂ ਉੱਠੇ ਸਵਾਲ, ਵੇਖੋ ਖਾਸ ਰਿਪੋਰਟ

ਪੰਜਾਬ ‘ਚ ਚੋਣਾਂ ਤੋਂ ਪਹਿਲਾਂ RSS ‘ਤੇ ਕਿਉਂ ਉੱਠੇ ਸਵਾਲ, ਵੇਖੋ ਖਾਸ ਰਿਪੋਰਟ

ਚੰਡੀਗੜ੍ਹ: ਅਜਿਹੀਆਂ ਸੰਭਾਵਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ ਕਿ ਆਰਐਸਐਸ (RSS) ਪੰਜਾਬ ਵਿੱਚ ਭਾਜਪਾ (BJP) ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਰੁੱਝਿਆ ਹੋਇਆ ਹੈ ਅਤੇ ਪਿਛਲੇ ਦਿਨੀਂ ਸਿਆਸੀ ਹਲਕਿਆਂ ਵਿੱਚ ਪੰਜਾਬ ਪ੍ਰਾਂਤ ਦੇ ਮੁਖੀ ਇਕਬਾਲ ਸਿੰਘ ਆਹਲੂਵਾਲੀਆ ਦੀ ਨਿਯੁਕਤੀ ਨੂੰ ਵੀ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ, ਹਾਲਾਂਕਿ ਆਹਲੂਵਾਲੀਆ ਨੇ ਰਾਜਨੀਤੀ ਤੋਂ ਦੂਰ ਰਹਿਣ ਦੀ ਗੱਲ ਕੀਤੀ। ਭਾਜਪਾ ਅਤੇ ਆਰਐਸਐਸ ਦੀ ਸਾਂਝ ਇੱਕ ਤੱਥ ਹੈ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੁਆਰਾ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਸੰਗਠਨ ਦਾ ਸਮੁੱਚੇ ਪੰਜਾਬ ਵਿੱਚ ਬਲਾਕ ਪੱਧਰ 'ਤੇ ਵਿਸਥਾਰ ਹੋ ਗਿਆ ਹੈ।

RSS ਤੇ ਭਾਜਪਾ ਪੰਜਾਬ ਵਿੱਚ ਧਰੁਵੀਕਰਨ ਕਰਨਾ ਚਾਹੁੰਦੀ-ਆਪ

ਆਮ ਆਦਮੀ ਪਾਰਟੀ (Aam Aadmi Party) ਨੇ ਚਿੰਤਾ ਪ੍ਰਗਟ ਕੀਤੀ ਕਿ ਜਿਸ ਤਰ੍ਹਾਂ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ, ਆਰਐਸਐਸ ਅਤੇ ਭਾਜਪਾ ਪੰਜਾਬ ਵਿੱਚ ਧਰੁਵੀਕਰਨ ਕਰਨਾ ਚਾਹੁੰਦੇ ਹਨ ਪਰ ਇਹ ਸਫਲ ਨਹੀਂ ਹੋ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.