ETV Bharat / city

ਕਿਸਾਨਾਂ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਵੇਗੀ ਮੀਟਿੰਗ, ਹਾਈ ਕੋਰਟ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਅਪੀਲ ਮਨਜ਼ੂਰ, ਸਿੱਧੂ ਦੇ ਸਲਾਹਕਾਰ ‘ਤੇ ਹੋਵੇਗੀ ਕਾਰਵਾਈ !, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Aug 24, 2021, 6:05 AM IST

ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼
ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ

1. ਕਿਸਾਨਾਂ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਵੇਗੀ ਮੀਟਿੰਗ

ਗੰਨਾ ਕਿਸਾਨਾਂ ਦੇ ਮਸਲੇ ਨੂੰ ਲੈਕੇ ਵੱਡੀ ਖਬਰ ਸਾਹਮਣੇ ਆਈ ਹੈ। ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੁਪਹਿਰ ਕਰੀਬ 3 ਵਜੇ ਮੀਟਿੰਗ ਹੋਵੇਗੀ। ਇਸ ਮੀਟਿੰਗ ਦੇ ਚੱਲਦੇ ਕਿਸਾਨਾਂ ਦੇ ਵੱਲੋਂ ਭਲਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਫੈਸਲੇ ਨੂੰ ਇੱਕ ਵਾਰ ਵਾਪਿਸ ਲੈ ਲਿਆ ਹੈ।

ਸੁਮੇਧ ਸੈਣੀ ਦੀਆਂ ਫਿਰ ਵਧ ਸਕਦੀਆਂ ਹਨ ਮੁਸ਼ਕਿਲਾਂ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਸਰਕਾਰ ਇਸ ਤਰ੍ਹਾਂ ਕਰੇਗੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ...

ਚੰਡੀਗੜ੍ਹ: ਬੀਤੇ ਦਿਨ ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਮੁੱਖ ਮੰਤਰੀ ਦੀ ਸਹਿਮਤੀ ਨਾਲ ਮੰਤਰੀਆਂ ਦਾ ਇੱਕ ਰੋਸਟਰ ਤਿਆਰ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਹਰ ਰੋਜ਼ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਪੰਜਾਬ ਕਾਂਗਰਸ ਦਫ਼ਤਰ ਵਿੱਚ ਬੈਠ ਕੇ ਸੁਣਿਆ ਜਾਣੀਆਂ ਸਨ ਅਤੇ ਉਸੇ ਤਰਜ਼ ਉੱਤੇ ਅੱਜ ਹਾਲਾਂਕਿ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਵਾਰੀ ਸੀ ਪਰ ਉਨ੍ਹਾਂ ਦੀ ਥਾਂ ‘ਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ।

2. ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਦੀ ਟਿੱਪਣੀ, ਸੜ੍ਹਕਾਂ ‘ਤੇ ਆਵਾਜਾਹੀ ਨਹੀਂ ਰੋਕੀ ਜਾ ਸਕਦੀ

ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨਾਂ ਦੇ ਮੁਜਾਹਰੇ ਨੂੰ ਹਟਾਉਣ ਦੀ ਮੰਗ ਕਰਦੀ ਪਟੀਸ਼ਨ ਦੀ ਸੁਣਵਾਈ ਹੋਈ। ਸਰ ਉੱਚ ਅਦਾਲਤ ਨੇ ਇੱਕ ਵਾਰ ਫੇਰ ਕਿਹਾ ਕਿ ਜਨਤਕ ਸੜ੍ਹਕਾਂ ‘ਤੇ ਆਵਾਜਾਈ ਨਹੀਂ ਰੋਕੀ ਜਾ ਸਕਦੀ। ਜਸਟਿਸ ਸੰਜੈ ਕਿਸ਼ਨ ਕੌਲ ਤੇ ਰਿਸ਼ੀਕੇਸ਼ ਰਾਏ ਦੀ ਬੈਂਚ ਨੇ ਕਿਹਾ ਕਿ ਕਿਸਾਨਾਂ ਵੱਲੋਂ ਸੜ੍ਹਕਾਂ ‘ਚ ਅੜਿੱਕਾ ਢਾਹੁਣ ਅਤੇ ਯਾਤਰੀਆਂ ਦੇ ਲਈ ਔਕੜਾਂ ਪੈਦਾ ਕਰਨ ਦਾ ਹੱਲ ਕੇਂਦਰ ਤੇ ਸੂਬਾ ਸਰਕਾਰਾਂ ਹੀ ਕਰ ਸਕਦੀਆਂ ਹਨ। ਦਰਅਸਲ ਨੋਇਡਾ ਵਾਸੀ ਪਟੀਸ਼ਨਰ ਨੇ ਕਿਹਾ ਹੈ ਕਿ ਸੜ੍ਹਕਾਂ ‘ਤੇ ਅੜਿੱਕਿਆਂ ਕਾਰਨ ਟਰੈਫਿਕ ਵਧ ਗਿਆ ਹੈ ਤੇ ਨੋਇਡਾ ਤੋਂ ਦਿੱਲੀ ਜਾਣ ਲਈ 20 ਮਿੰਟ ਦੀ ਥਾਂ ਦੋ ਘੰਟੇ ਲੱਗਦੇ ਹਨ।

3. ਸਲਾਹਕਾਰ ਸਿੱਧੂ ਦੇ ਨਿੱਜੀ ਨੇ, ਕਾਂਗਰਸ ਦੇ ਨਹੀਂ: ਪਰਗਟ ਸਿੰਘ

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਵੱਲੋਂ ਪੂਰਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪੋਸਟ ਪਾਉਣ 'ਤੇ ਰਾਜਨੀਤੀ ਵਿੱਚ ਘਮਸਾਨ ਛਿੜ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਮਾਲੀ ਤੇ ਗਰਗ ਵੱਲੋਂ ਪਾਕਿਸਤਾਨ ਤੇ ਕਸ਼ਮੀਰ ਸੰਬੰਧੀ ਵਿਵਾਦਤ ਬਿਆਨ ਦਿੱਤੇ ਗਏ ਸਨ। ਇਨ੍ਹਾਂ ਬਿਆਨਾਂ ਨੂੰ ਲੈ ਕੇ ਸਿੱਧੂ ਤੇ ਉਸਦੇ ਦੋ ਸਲਾਹਕਾਰ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕੈਪਟਨ ਅਮਰਿੰਦਰ ਦੇ ਧੜੇ ਨੇ ਵੀ ਨਿਸ਼ਾਨੇ ‘ਤੇ ਲਏ ਹੋਏ ਹਨ। ਓਧਰ ਇਸ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਸਲਾਹਕਾਰ ਨਵਜੋਤ ਸਿੰਘ ਸਿੱਧੂ ਦੇ ਨਿੱਜੀ ਸਲਾਹਕਾਰ ਹਨ ਅਤੇ ਉਹ ਕਿਸੇ ਬਾਰੇ ਵੀ ਕੋਈ ਟਿੱਪਣੀ ਕਰਨਾ ਚਾਹੁੰਦੇ, ਉਹ ਉਨ੍ਹਾਂ ਦੀ ਆਪਣੀ ਨਿਜੀ ਰਾਏ ਹੈ।

4 . ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈ ਕੋਰਟ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਅਪੀਲ ਮਨਜ਼ੂਰ, 7 ਦਸੰਬਰ ਨੂੰ ਸੁਣਵਾਈ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਜਾਂਚ ਰਿਪੋਰਟ ਰੱਦ ਕੀਤੇ ਜਾਣ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦੇ ਦਿੱਤੀ ਹੈ। ਜਿਸ 'ਤੇ ਹਾਈ ਕੋਰਟ ਨੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਸੁਣਵਾਈ ਹੁਣ 7 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸਿੰਗਲ ਬੈਂਚ ਦੇ ਫ਼ੈਸਲੇ ਤੋਂ ਬਾਅਦ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਚੁੱਕੇ ਹਨ, ਲੇਕਿਨ ਸਿੰਗਲ ਬੈਂਚ ਨੇ ਕੋਟਕਪੂਰਾ ਫਾਇਰਿੰਗ ਮਾਮਲੇ ਵਿੱਚ ਕੁੰਵਰ ਵਿਜੇ ਪ੍ਰਤਾਪ ਵੱਲੋਂ ਕੀਤੀ ਗਈ ਜਾਂਚ 'ਤੇ ਸਵਾਲ ਚੁੱਕਦੇ ਹੋਏ ਕੁੰਵਰ ਵਿਜੈ ਪ੍ਰਤਾਪ ਉੱਤੇ ਕਈ ਟਿੱਪਣੀਆਂ ਕੀਤੀਆਂ ਸਨ।

5 . ਸਿੱਧੂ ਦੇ ਸਲਾਹਕਾਰ ‘ਤੇ ਹੋਵੇਗੀ ਕਾਰਵਾਈ !

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰਾਂ ਵੱਲੋਂ ਕਸ਼ਮੀਰ ਮਸਲੇ ਨੂੰ ਲੈਕੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਚ ਇੱਕ ਵਾਰ ਫਿਰ ਤੋਂ ਸਿਆਸੀ ਖਿੱਚੋਤਾਣ ਵਧਦੀ ਜਾ ਰਹੀ ਹੈ। ਇਸ ਭਖ ਰਹੇ ਮਸਲੇ ਨੂੰ ਲੈਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਮਸਲੇ ਸਬੰਧੀ ਜਾਣਕਾਰੀ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤਾ ਗਿਆ ਹੈ ਜਾਂ ਨਹੀਂ ਅਜੇ ਸ਼ੰਕਾ ਦੇ ਘੇਰੇ ਵਿੱਚ ਹੈ। ਰਾਵਤ ਨੇ ਨਾਲ ਹੀ ਕਿਹੈ ਕਿ ਜੇਕਰ ਉਨ੍ਹਾਂ ਵੱਲੋਂ ਅਜਿਹਾ ਬਿਆਨ ਦਿੱਤਾ ਗਿਆ ਹੈ ਤਾਂ ਇਹ ਬਿਲਕੁਲ ਗਲਤ ਬਿਆਨਬਾਜੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Explainer--

1. ਫੌਜ ਦੀਆਂ ਪੰਜ ਮਹਿਲਾ ਅਫਸਰਾਂ ਨੂੰ ਕਰਨਲ ਰੈਂਕ ‘ਤੇ ਤਰੱਕੀ ਦੇਣ ਨੂੰ ਮੰਜੂਰੀ

ਨਵੀਂ ਦਿੱਲੀ: ਫੌਜ ਦੀਆਂ ਪੰਜ ਮਹਿਲਾ ਅਫਸਰਾਂ ਨੂੰ ਕਰਨਲ ਰੈਂਕ ‘ਤੇ ਤਰੱਕੀ ਦੇਣ ਨੂੰ ਮੰਜੂਰੀ ਮਿਲੀ ਹੈ। ਭਾਰਤੀ ਫੌਜ ਦੇ ਸਲੈਕਸ਼ਨ ਬੋਰਡ ਨੇ 26 ਸਾਲ ਦੀ ਸੇਵਾ ਮੁਕੰਮਲ ਹੋਣ ‘ਤੇ ਪੰਜ ਮਹਿਲਾ ਅਫਸਰਾਂ ਨੂੰ ਕਰਨਲ (ਟਾਈਮ ਸਕੇਲ) ਰੈਂਕ ‘ਤੇ ਤਰੱਕੀ ਦੇਣ ਨੂੰ ਮੰਜੂਰੀ ਦੇ ਦਿੱਤੀ ਹੈ।

ਮੰਤਰਾਲੇ ਨੇ ਦੱਸਿਆ ਕਿ ਕਰਨਲ (ਟਾਈਮ ਸਕੇਲ) ਰੈਂਕ ਦੇ ਲਈ ਚੁਣੀਆਂ ਗਈਆਂ ਪੰਜ ਮਹਿਲਾ ਅਫਸਰਾਂ ਵਿਚ ਕੋਰ ਆਫ ਸਿਗਨਲ ਤੋਂ ਲੈਫਟੀਨੈਂਟ ਕਰਨਲ ਸੰਗੀਤਾ ਸਰਦਾਨਾ, ਈਐਮਈ ਕੋਰ ਤੋਂ ਸੋਨੀਆ ਆਨੰਦ ਤੇ ਲੈਫਟੀਨੈਂਟ ਕਰਨਲ ਨਵਨੀਤ ਦੁੱਗਲ ਅਤੇ ਕੋਰ ਆਫ ਇੰਜੀਨੀਅਰਸ ਤੋਂ ਲੈਫਟੀਨੈਂਟ ਕਰਨਲ ਰੀਨੂੰ ਖੰਨਾ ਅਤੇ ਲੈਫਟੀਨੈਂਟ ਕਰਨਲ ਰਿਚਾ ਸਾਗਰ ਸ਼ਾਮਲ ਹਨ।

ਪਹਿਲਾਂ ਹੋਰ ਕੌਰਪਸ ‘ਚ ਮਿਲਦਾ ਸੀ ਰੈਂਕ

ਰੱਖਿਆ ਮੰਤਰਾਲੇ ਨੇ ਦੱਸਿਆ ਕਿ ਕੋਰ ਆਫ ਸਿਗਨਲ, ਕੋਰ ਆਫ ਇਲੈਕਟ੍ਰਾਨਿਕ ਐਂਡ ਮਕੈਨੀਕਲ ਇੰਜੀਨੀਅਰਸ ਅਤੇ ਕੌਰਪਸ ਆਫ ਇੰਜੀਨੀਅਰਸ ਦੇ ਨਾਲ ਸੇਵਾ ਨਿਭਾਅ ਰਹੀਆਂ ਮਹਿਲਾ ਅਫਸਰਾਂ ਦੇ ਲਈ ਪਹਿਲੀ ਵਾਰ ਕਰਨਲ ਰੈਂਕ ਨੂੰ ਮੰਜੂਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸੇਨਾ ਮੈਡੀਕਲ ਕੋਰ, ਜੱਜ ਐਡਵੋਕੇਟ ਜਨਰਲ ਅਤੇ ਆਰਮੀ ਐਜੁਕੇਸ਼ਨ ਕੌਰਪਸ ਵਿੱਚ ਮਹਿਲਾ ਅਫਸਰਾਂ ਦੇ ਲਈ ਰੈਂਕ ‘ਤੇ ਤਰੱਕੀ ਲਾਗੂ ਸੀ।

Exclusive--

1. ਸੁਮੇਧ ਸੈਣੀ ਦੀਆਂ ਫਿਰ ਵਧ ਸਕਦੀਆਂ ਹਨ ਮੁਸ਼ਕਿਲਾਂ : ਵੇਖੋ ਵੀਡੀਓ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਲਦ ਹੀ ਸੁਮੇਧ ਸਿੰਘ ਸੈਣੀ ਨੂੰ ਰਿਹਾਅ ਕਰਨ ਦੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਜਾਵੇਗੀ। ਹਾਲਾਂਕਿ ਰੈਫ਼ਰੀ ਕੋਲ ਪਟੀਸ਼ਨ ਫਾਈਲ ਕਰਨੀ ਹੈ ਜਾਂ ਫਿਰ ਐਸਐਲਪੀ ਇਸ ਉੱਤੇ ਗੱਲਬਾਤ ਸਰਕਾਰ ਆਪਣੀ ਲੀਗਲ ਟੀਮ ਦੇ ਨਾਲ ਕਰ ਰਹੀ ਹੈ। ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦਾ ਕਹਿਣਾ ਹੈ ਕਿ ਜਸਟਿਸ ਅਰੁਣ ਕੁਮਾਰ ਤਿਆਗੀ ਦੇ 19 ਅਗਸਤ ਨੂੰ ਆਏ ਆਦੇਸ਼ਾਂ ਦੇ ਖ਼ਿਲਾਫ਼ ਕਾਨੂੰਨੀ ਤੌਰ 'ਤੇ ਫੈਕਟਸ ਦੇ ਆਧਾਰ 'ਤੇ ਇਹ ਪਟੀਸ਼ਨ ਫਾਈਲ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.