ETV Bharat / city

ਹੁਣ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ

author img

By

Published : Jun 22, 2022, 3:20 PM IST

Updated : Jun 22, 2022, 4:41 PM IST

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਕੋਲੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਨਹੀਂ ਫਿਰੌਤੀ ਦੀ ਰਕਮ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ
ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ

ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਆਏ ਦਿਨ ਲੋਕਾਂ ਨੂੰ ਫੋਨਾਂ ’ਤੇ ਫਿਰੌਤੀ ਮੰਗਣ ਦੀ ਧਮਕੀ ਮਿਲ ਰਹੀ ਹੈ ਅਤੇ ਲਗਾਤਾਰ ਗੈਂਗਸਟਰਵਾਦ ਵਿੱਚ ਵਾਧਾ ਹੋ ਰਿਹਾ ਹੈ। ਉੱਥੇ ਹੀ ਹੁਣ ਇਹ ਧਮਕੀ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਰਹਿ ਚੁੱਕੇ ਓਪੀ ਸੋਨੀ ਨੂੰ ਮਿਲੀ ਹੈ।

ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ
ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਉੱਪ ਮੁੱਖ ਮੰਤਰੀ ਕੋਲੋਂ ਫਿਰੌਤੀ ’ਚ 20 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਫਿਰੌਤੀ ਨਾ ਦੇਣ ’ਤੇ ਜਾਣੋ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਇਕ ਐਫਆਈਆਰ ਦਰਜ ਕੀਤੀ ਹੈ ਅਤੇ ਇਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ
ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ
ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ
ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਗੈਂਗਸਟਰਾਂ ਕੋਲੋਂ ਧਮਕੀ

ਇਸ ਤਰ੍ਹਾਂ ਦਿੱਤੀ ਧਮਕੀ: ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਛਾਉਣੀ ਪੁਲੀਸ ਸਟੇਸ਼ਨ ਵਿੱਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਸ਼ਿਕਾਇਤ ਚ ਕਿਹਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਨੰਬਰ ’ਤੇ 9109835900, 9474412975 ਅਤੇ +99464688 ਤੋਂ ਵਟਸਐਪ ਕਾਲਾਂ ਆਈਆਂ ਹਨ ਜਿਸ ਚ ਉਨ੍ਹਾਂ ਨੂੰ ਅਣਛਾਤੇ ਵਿਅਕਤੀ ਧਮਕੀ ਦੇ ਰਹੇ ਹਨ। ਨਾਲ ਹੀ ਫਿਰੌਤੀ ਦੀ ਵੀ ਮੰਗ ਕਰ ਰਹੇ ਹਨ। ਪਰ ਉਨ੍ਹਾਂ ਨੇ ਅਜੇ ਤੱਕ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ ਹੈ। ਉਹ ਪਿਛਲੇ 35 ਸਾਲਾਂ ਤੋਂ ਰਾਜਨੀਤੀ ਚ ਹਨ ਅਤੇ ਡਿਪਟੀ ਸੀਐੱਮ ਰਹਿ ਚੁੱਕੇ ਹਨ। ਜਿਸਦੇ ਚੱਲਦੇ ਸਾਬਕਾ ਡਿਪਟੀ ਸੀਐੱਮ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਰੀ ਮਾਮਲੇ ਦੀ ਜਾਂਚ

ਪੁਲਿਸ ਕਰ ਰਰੀ ਮਾਮਲੇ ਦੀ ਜਾਂਚ: ਮਾਮਲੇ ਸਬੰਧੀ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਸ਼ਿਕਾਇਤ ਆਈ ਹੈ ਜਿਸ ਵਿਚ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਕੋਲੋਂ ਫੋਨ ’ਤੇ ਫਿਰੌਤੀ ਮੰਗ ਕੀਤੀ ਗਈ ਹੈ ਅਤੇ ਧਮਕੀ ਦਿੱਤੀ ਗਈ ਹੈ ਕਿ ਜੇਕਰ ਫਿਰੰਤੀ ਨਾ ਦਿੱਤੀ ਗਈ ਤੇ ਉਨ੍ਹਾਂ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਤੋਂ ਜ਼ਿਆਦਾ ਕੁਝ ਨਹੀਂ ਦੱਸ ਸਕਦੇ ਕਿਉਂਕਿ ਇਹ ਜਾਂਚ ਦਾ ਇੱਕ ਹਿੱਸਾ ਹੈ। ਫਿਲਹਾਲ ਉਨ੍ਹਾਂ ਵੱਲੋਂ ਜਾਂਚ ਦੀਆਂ ਟੀਮਾਂ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਦੁਕਾਨਦਾਰਾਂ ਕੋਲੋਂ ਮੰਗੀ ਫਿਰੌਤੀ

Last Updated :Jun 22, 2022, 4:41 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.