ETV Bharat / city

ਖਿੱਚ ਦੇ ਕੇਂਦਰ ਬਣੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ

author img

By

Published : Nov 7, 2019, 11:44 PM IST

ਫ਼ੋਟੋ

ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਖੜੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ ਸ਼ਰਧਾਲੂਆਂ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਖੜੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ ਸ਼ਰਧਾਲੂਆਂ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਬੱਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਸੰਗਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਮੇਤ ਹੋਰਨਾਂ ਧਾਰਮਿਕ ਮਹੱਤਤਾ ਵਾਲੇ ਅਸਥਾਨਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫਤ ਵੰਡੇ ਜਾ ਰਹੇ ਹਨ।

ਇਸ ਬੱਸ ਵਿੱਚ ਪੰਜਾਬ ਦੇ ਪ੍ਰਮੱਖ ਧਾਰਮਿਕ ਅਸਥਾਨਾਂ ਦੀਆਂ ਤਸਵੀਰਾਂ ਸਜਾਈਆਂ ਗਈਆਂ ਹਨ ਅਤੇ ਸੂਬੇ ਦੀਆਂ ਸੈਰਸਪਾਟੇ ਵਾਲੀਆਂ ਮੁੱਖ ਥਾਵਾਂ 'ਤੇ ਵੀ ਝਾਤ ਪੁਆਈ ਗਈ ਹੈ। ਜਿੱਥੇ ਤਸਵੀਰਾਂ ਰਾਹੀਂ ਸ੍ਰੀ ਹਰਮੰਦਿਰ ਸਾਹਿਬ, ਰਾਮ ਤੀਰਥ ਮੰਦਿਰ ਅਤੇ ਦੁਰਗਿਆਣਾ ਮੰਦਿਰ ਵਰਗੇ ਪਵਿੱਤਰ ਅਸਥਾਨਾਂ ਦੀ ਮਹਿਮਾ ਨੂੰ ਬਿਆਨ ਕੀਤਾ ਗਿਆ ਹੈ ਉਥੇ ਜਲਿਆਂਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਵਾਉਂਦੀ ਤਸਵੀਰ ਵੀ ਇਸ ਬੱਸ ਸ਼ਾਮਿਲ ਕੀਤੀ ਗਈ ਹੈ।

ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ-ਮੁਹੱਲੇ, ਜੰਗੇ ਆਜ਼ਾਦੀ ਕਰਤਾਰਪੁਰ, ਵਾਰ ਹੀਰੋਜ਼ ਮੈਮੋਰੀਅਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕਿਲਾ ਰਾਏਪੁਰ ਦੀਆਂ ਖੇਡਾਂ ਨਾਲ ਸਬੰਧਤ ਤਸਵੀਰਾਂ ਵੀ ਇਸ ਬੱਸ ਵਿੱਚ ਸ਼ਿੰਗਾਰੀਆਂ ਗਈਆਂ ਹਨ।

ਇਸ ਦੇ ਨਾਲ ਹੀ ਬੱਸ ਵਿੱਚ ਦੋ ਐਲ. ਈ. ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ, ਜਿਨਾਂ ਉਤੇ ਲਗਾਤਾਰ ਸੂਬੇ ਵਿਚਲੇ ਪ੍ਰਮੁੱਖ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬੱਸ ਵਿੱਚ ਤਸਵੀਰਾਂ ਦੇਖਣ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਅਤੇ ਪੰਜਾਬ ਦੇ ਹੋਰ ਧਾਰਮਿਕ ਅਸਥਾਨਾਂ ਤੇ ਸੈਰ ਸਪਾਟੇ ਵਾਲੀਆਂ ਥਾਵਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫਤ ਵੰਡੇ ਜਾ ਰਹੇ ਹਨ।

Intro:ਖਿੱਚ ਦੇ ਕੇਂਦਰ ਬਣੀ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ

ਸ਼ਰਧਾਲੂਆਂ ਨੇ ਤਸਵੀਰਾਂ ਰਾਹੀਂ ਕੀਤੇ ਪੰਜਾਬ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ

ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਝਾਤ ਪਾਉਂਦਾ ਕਿਤਾਬਚਾ ਵੀ ਵੰਡਿਆ ਜਾ ਰਿਹੈ ਮੁਫਤBody:ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 7 ਨਵੰਬਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਖੜੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਦਰਸ਼ਨੀ ਬੱਸ ਸ਼ਰਧਾਲੂਆਂ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਸੰਗਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਮੇਤ ਹੋਰਨਾਂ ਧਾਰਮਿਕ ਮਹੱਤਤਾ ਵਾਲੇ ਅਸਥਾਨਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫਤ ਵੰਡੇ ਜਾ ਰਹੇ ਹਨ।

ਇਸ ਬੱਸ ਵਿੱਚ ਪੰਜਾਬ ਦੇ ਪ੍ਰਮੱਖ ਧਾਰਮਿਕ ਅਸਥਾਨਾਂ ਦੀਆਂ ਤਸਵੀਰਾਂ ਸਜਾਈਆਂ ਗਈਆਂ ਹਨ ਅਤੇ ਸੂਬੇ ਦੀਆਂ ਸੈਰਸਪਾਟੇ ਵਾਲੀਆਂ ਮੁੱਖ ਥਾਵਾਂ 'ਤੇ ਵੀ ਝਾਤ ਪੁਆਈ ਗਈ ਹੈ। ਜਿਥੇ ਤਸਵੀਰਾਂ ਰਾਹੀਂ ਸ੍ਰੀ ਹਰਮੰਦਿਰ ਸਾਹਿਬ, ਰਾਮ ਤੀਰਥ ਮੰਦਿਰ ਅਤੇ ਦੁਰਗਿਆਣਾ ਮੰਦਿਰ ਵਰਗੇ ਪਵਿੱਤਰ ਅਸਥਾਨਾਂ ਦੀ ਮਹਿਮਾ ਨੂੰ ਬਿਆਨ ਕੀਤਾ ਗਿਆ ਹੈ ਉਥੇ ਜਲਿਆਂਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਵਾਉਂਦੀ ਤਸਵੀਰ ਵੀ ਇਸ ਬੱਸ ਸ਼ਾਮਿਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਂਦੇ ਹੋਲੇ-ਮੁਹੱਲੇ, ਜੰਗੇ ਆਜ਼ਾਦੀ ਕਰਤਾਰਪੁਰ, ਵਾਰ ਹੀਰੋਜ਼ ਮੈਮੋਰੀਅਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਕਿਲਾ ਰਾਏਪੁਰ ਦੀਆਂ ਖੇਡਾਂ ਨਾਲ ਸਬੰਧਤ ਤਸਵੀਰਾਂ ਵੀ ਇਸ ਬੱਸ ਵਿੱਚ ਸ਼ਿੰਗਾਰੀਆਂ ਗਈਆਂ ਹਨ। ਇਸ ਦੇ ਨਾਲ ਹੀ ਬੱਸ ਵਿੱਚ ਦੋ ਐਲ. ਈ. ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ, ਜਿਨਾਂ ਉਤੇ ਲਗਾਤਾਰ ਸੂਬੇ ਵਿਚਲੇ ਪ੍ਰਮੁੱਖ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਬੱਸ ਵਿੱਚ ਤਸਵੀਰਾਂ ਦੇਖਣ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਅਤੇ ਪੰਜਾਬ ਦੇ ਹੋਰ ਧਾਰਮਿਕ ਅਸਥਾਨਾਂ ਤੇ ਸੈਰ ਸਪਾਟੇ ਵਾਲੀਆਂ ਥਾਵਾਂ ਦੀ ਜਾਣਕਾਰੀ ਨਾਲ ਭਰਪੂਰ ਕਿਤਾਬਚੇ ਵੀ ਮੁਫਤ ਵੰਡੇ ਜਾ ਰਹੇ ਹਨ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਲਖਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਥੇ ਪ੍ਰਦਰਸ਼ਨੀ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਸੂਬੇ ਦੇ ਪ੍ਰਮੱਖ ਧਾਰਮਿਕ ਅਸਥਾਨਾਂ ਅਤੇ ਸੈਰ ਸਪਾਟੇ ਵਾਲੀਆਂ ਥਾਵਾਂ ਸਬੰਧੀ ਤਸਵੀਰਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੱਸ ਨੂੰ ਸ਼ਰਧਾਲੂਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੋਜ਼ਾਨਾਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਬੱਸ ਨੂੰ ਦੇਖਣ ਲਈ ਆ ਰਹੇ ਹਨ, ਜਿਨਾਂ ਨੂੰ ਵਿਭਾਗ ਵੱਲੋਂ ਕਿਤਾਬਚੇ ਵੀ ਵੰਡੇ ਜਾ ਰਹੇ ਹਨ, ਜਿਨਾਂ ਵਿੱਚ ਸੂਬੇ ਦੇ ਪਵਿੱਤਰ ਧਾਰਮਿਕ ਅਸਥਾਨਾਂ ਤੇ ਸੈਰ ਸਪਾਟੇ ਦੀ ਨਜ਼ਰ ਤੋਂ ਅਹਿਮ ਥਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰਦਰਸ਼ਨੀ ਬੱਸ ਦਾ ਮਕਸਦ ਪੰਜਾਬ ਦੇ ਸੱਭਿਆਚਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨਾ ਹੈ। ਉਨਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸਮਾਪਤੀ ਤੱਕ ਇਹ ਬੱਸ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਸਮੇਤ ਹੋਰ ਵੱਖ-ਵੱਖ ਥਾਵਾਂ 'ਤੇ ਖੜੇਗੀ।

ਚੌਹਲਾ ਸਾਹਿਬ ਤੋਂ ਆਈ ਹਰਜਿੰਦਰ ਕੌਰ ਨੇ ਪ੍ਰਰਦਰਸ਼ਨੀ ਬੱਸ ਵਿੱਚੋਂ ਧਾਰਮਿਕ ਅਸਥਾਨਾਂ ਬਾਰੇ ਵੱਡਮੁੱਲੀ ਜਾਣਕਾਰੀ ਮਿਲਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਉਹ ਇਨਾਂ ਅਸਥਾਨਾਂ ਦੇ ਆਪਣੇ ਪਰਿਵਾਰ ਸਮੇਤ ਦਰਸ਼ਨ ਕਰਨ ਜ਼ਰੂਰ ਜਾਵੇਗੀ। ਸਹਿਪਾਠੀਆਂ ਅਤੇ ਅਧਿਆਪਕਾਂ ਨਾਲ ਪ੍ਰਦਰਸ਼ਨੀ ਬੱਸ ਦੇਖਣ ਪੁੱਜੇ ਇਮਰਾਨ ਨੇ ਕਿਹਾ ਕਿ ਉਸ ਨੂੰ ਇਥੇ ਆ ਕੇ ਆਪਣੇ ਸੂਬੇ ਦੇ ਪ੍ਰਮੁੱਖ ਧਾਰਮਿਕ ਅਤੇ ਅਹਿਮਨ ਸਥਾਨਾਂ ਬਾਰੇ ਬੇਸ਼ਕੀਮਤੀ ਜਾਣਕਾਰੀ ਹਾਸਲ ਹੋਈ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.