ETV Bharat / city

'ਕਿਸਾਨੀ ਅੰਦੋਲਨ ਦੀ ਆੜ ’ਚ ਕੱਢੀ ਜਾ ਰਹੀ ਸਿਆਸੀ ਕਿੱੜ੍ਹ'

author img

By

Published : Aug 31, 2021, 1:31 PM IST

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਕੁਝ ਸ਼ਰਾਰਤੀ ਲੋਕ ਕਿਸਾਨ ਅੰਦੋਲਨ ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੁੰਦੀ ਹੈ ਤਾਂ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹਨ

ਕਿਸਾਨੀ ਅੰਦੋਲਨ ਦੀ ਆੜ ’ਚ ਕੱਢੀ ਜਾ ਰਹੀ ਸਿਆਸੀ ਕਿੱੜ੍ਹ
ਕਿਸਾਨੀ ਅੰਦੋਲਨ ਦੀ ਆੜ ’ਚ ਕੱਢੀ ਜਾ ਰਹੀ ਸਿਆਸੀ ਕਿੱੜ੍ਹ

ਚੰਡੀਗੜ੍ਹ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਦਿੱਲੀ ਬਾਰਡਰਾਂ ’ਤੇ ਬੈਠੇ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਸੂਬੇ ’ਚ ਵੀ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਜੇਪੀ ਲੀਡਰਾਂ ਦਾ ਵੀ ਥਾਂ ਥਾਂ ’ਤੇ ਵਿਰੋਧ ਕੀਤਾ ਜਾ ਰਿਹਾ ਹੈ। ਪਰ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਕਿਸਾਨਾਂ ਵੱਲੋਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਘੇਰਿਆ ਜਾ ਰਿਹਾ ਹੈ। ਜਿਸ ’ਤੇ ਸਿਆਸੀ ਲੀਡਰਾਂ ਦਾ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਉਨ੍ਹਾਂ ਦਾ ਵਿਰੋਧ ਕਿਸਾਨ ਨਹੀਂ ਸਗੋਂ ਵਿਰੋਧੀ ਪਾਰਟੀਆਂ ਦੇ ਲੋਕ ਕਰ ਰਹੇ ਹਨ।

ਇਸ ਸਬੰਧ ’ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਕੁਝ ਸ਼ਰਾਰਤੀ ਲੋਕ ਕਿਸਾਨ ਅੰਦੋਲਨ ਚ ਸ਼ਾਮਲ ਹੋ ਗਏ ਹਨ। ਜੋ ਕਿ ਜਦੋ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੁੰਦੀ ਹੈ ਤਾਂ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹਨ ਇਸੇ ਤਰ੍ਹਾਂ ਹੀ ਜਦੋਂ ਕਾਂਗਰਸ ਦੀ ਰੈਲੀ ਹੁੰਦੀ ਹੈ ਤਾਂ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।

'ਕਿਸਾਨਾਂ ਨੂੰ ਭੜਕਾ ਰਹੇ ਸਿਆਸੀ ਲੋਕ'

ਕਿਸਾਨ ਆਗੂ ਮਨਜੀਤ ਸਿੰਘ ਰਾਏ ਦਾ ਇਹ ਵੀ ਕਹਿਣਾ ਹੈ ਕਿ ਇਸੇ ਤਰੀਕੇ ਨਾਲ ਸ਼ਰਾਰਤੀ ਲੋਕ ਕਿਸਾਨਾਂ ਦਾ ਨਾਂ ਲੈ ਕੇ ਵਿਰੋਧ ਕਰਦੇ ਹਨ। ਕਿਸਾਨਾਂ ਨੂੰ ਭੜਕਾਉਣ ਵਾਲੇ ਵੀ ਸਿਆਸੀ ਲੋਕ ਹੀ ਹਨ। ਜਿਸ ਕਾਰਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੀ ਵੀ ਬਹਿਕਾਵੇ ਚ ਨਾ ਆਉਣ, ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸਾਨੀ ਅੰਦੋਲਨ ਨੂੰ ਮਜਬੂਤ ਕਰਨਾ ਹੈ ਤਾਂ ਪਹਿਲਾਂ ਦਿੱਲੀ ਮੋਰਚੇ ਨੂੰ ਮਜਬੂਤ ਕੀਤਾ ਜਾਵੇ। ਪੰਜਾਬ ਚ ਵਿਰੋਧ ਪ੍ਰਦਰਸ਼ਨ ਬੰਦ ਕਰਨੇ ਚਾਹੀਦੇ ਹਨ।

ਇਹ ਵੀ ਪੜੋ: ਖੱਟਰ ਨੇ ਵੀ ਐਸਡੀਐਮ ਬਾਰੇ ਦਿੱਤਾ ਵੱਡਾ ਬਿਆਨ

ETV Bharat Logo

Copyright © 2024 Ushodaya Enterprises Pvt. Ltd., All Rights Reserved.