ETV Bharat / city

ਸੀਐੱਮ ਦੇ ਸੁਰੱਖਿਆ ਕਰਮੀਆਂ ਨੇ ਕਿਸਾਨਾਂ ਨੂੰ ਮਾਰੇ ਧੱਕੇ ਫਿਰ ਕਿਸਾਨ ਵੀ ਹੋ ਗਏ ਤੱਤੇ

author img

By

Published : Nov 17, 2021, 11:38 AM IST

Updated : Nov 17, 2021, 1:50 PM IST

ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ
ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ ਤੋਂ ਪਹਿਲਾਂ ਹੀ ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ ਹੋ ਗਈ।

ਚੰਡੀਗੜ੍ਹ: 32 ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ ਹੋ ਰਹੀ ਹੈ, ਪਰ ਇਸ ਮੁਲਾਕਾਤ ਤੋਂ ਪਹਿਲਾਂ ਹੀ ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ ਹੋ ਗਈ। ਦੱਸਦਈਏ ਕਿ ਪੰਜਾਬ ਭਵਨ ਦੇ ਬਾਹਰ ਸੁਰੱਖਿਆ ਮੁਲਾਜ਼ਮਾਂ ਤੇ ਕਿਸਾਨ ਆਗੂ ਆਪਸ ਵਿੱਚ ਭਿੜ ਪਏ। ਇਸ ਦੌਰਾਨ ਕਿਸਾਨਾਂ ਨੇ ਸੁਰੱਖਿਆ ਮੁਲਾਜ਼ਮਾਂ ਨਾਲ ਧੱਕਾ ਕਰਨ ਦੇ ਇਲਜ਼ਾਮ ਲਗਾਏ ਹਨ।

ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ

ਇਹ ਵੀ ਪੜੋ: ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਖੁਦ ਬਾਹਰ ਆਏ ਤੇ ਕਿਸਾਨਾਂ ਨੂੰ ਮਨਾ ਕੇ ਅੰਦਰ ਲੈ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਨਾਉਣ ਲਈ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਪੁੱਜੇ ਸਨ, ਪਰ ਕਿਸਾਨ ਨਹੀਂ ਮੰਨੇ।

ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ
ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ

ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।

ਮੁੱਖ ਮੰਤਰੀ
ਮੁੱਖ ਮੰਤਰੀ

ਕਿਸਾਨ ਜਥੇਬੰਦੀਆਂ ਕਰਨਗੇ ਪ੍ਰੈਸ ਕਾਨਫਰੰਸ

ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਦੇ ਮਗਰੋਂ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ 4 ਵਜੇ ਦੇ ਕਰੀਬ ਪ੍ਰੈਸ ਕਾਨਫੰਰਸ ਕੀਤੀ ਜਾਵੇਗੀ, ਇਹ ਪ੍ਰੈਸ ਕਾਨਫਰੰਸ ਕਿਸਾਨ ਭਵਨ ਹੋਵੇਗੀ।

ਕਿਸਾਨਾਂ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ

ਦੱਸ ਦਈਏ ਕਿ ਪੰਜਾਬ ਵਿੱਚ ਕਣਕ ਦੀ ਬਿਜਾਈ ਜੋਰਾਂ ’ਤੇ ਚੱਲ ਰਹੀ ਹੈ, ਪਰ ਕਿਸਾਨਾਂ ਨੂੰ ਡੀਏਪੀ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਕਿਸਾਨ ਹਰ ਰੋਜ਼ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਹੁਣ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਪੰਜਾਬ ਸਰਕਾਰ (Government of Punjab) ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

Last Updated :Nov 17, 2021, 1:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.