ETV Bharat / city

ਚੰਡੀਗੜ੍ਹ ਵਿਖੇ ਨਹੀਂ ਹੋਈ ਕਿਸਾਨਾਂ ਦੇ ਟਰੈਕਟਰ ਮਾਰਚ ਦੀ ਐਂਟਰੀ, ਜਾਣੋ ਪੂਰਾ ਮਾਮਲਾ

author img

By

Published : Mar 25, 2022, 5:38 PM IST

ਕਿਸਾਨਾਂ ਵੱਲੋਂ ਚੰਡੀਗੜ੍ਹ ਸਥਿਤ ਰਾਜਭਵਨ ਵੱਲ ਕੂਚ
ਕਿਸਾਨਾਂ ਵੱਲੋਂ ਚੰਡੀਗੜ੍ਹ ਸਥਿਤ ਰਾਜਭਵਨ ਵੱਲ ਕੂਚ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਪਹਿਲਾ ਮਾਰਚ ਕੀਤਾ ਜਾ ਰਿਹਾ ਹੈ। ਮੰਗਾਂ ਨੂੰ ਲੈਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਨਹੀਂ ਹੋਣ ਦਿੱਤਾ ਗਿਆ। ਜਿਸਦੇ ਚੱਲਦੇ ਬੱਸ ਰਾਹੀਂ ਪਹੁੰਚੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੱਤਰ ਰਾਜਪਾਲ ਨੂੰ ਸੌਂਪਿਆ।

ਮੁਹਾਲੀ /ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਪਹਿਲਾ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਟਰੈਕਟਰ ਮਾਰਚ ਕਰਨ ਲਈ ਕੂਚ ਕੀਤਾ ਗਿਆੈ। ਕਿਸਾਨਾਂ ਵੱਲੋਂ ਐਮ ਐਸ ਪੀ , ਬੀ ਬੀ ਐਮ ਬੀ ਵਿੱਚ ਪੰਜਾਬ ਦੀ ਸਥਾਈ ਪ੍ਰਤੀਨਿਧਤਾ ਖ਼ਤਮ ਕਰਨ ਅਤੇ ਹੋਰ ਮੰਗਾਂ ਨੂੰ ਲੈਕੇ ਮਾਰਚ ਕੀਤਾ ਗਿਆ। ਕਿਸਾਨਾਂ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਨੂੰ ਕੂਚ ਕੀਤਾ ਪਰ ਕਿਸਾਨਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਨਹੀਂ ਹੋਣ ਦਿੱਤਾ ਗਿਆ। ਜਿਸਦੇ ਚੱਲਦੇ ਬੱਸ ਰਾਹੀਂ ਪਹੁੰਚੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੱਤਰ ਰਾਜਪਾਲ ਨੂੰ ਸੌਂਪਿਆ।

10 ਮਹੀਨੇ ਪਹਿਲਾਂ ਵੀ ਕਿਸਾਨਾਂ ਵੱਲੋ ਟਰੈਕਟਰ ਮਾਰਚ ਕੀਤਾ ਗਿਆ ਸੀ , ਜਿਸ ਵਿਚ ਕੁਝ ਕਿਸਾਨ ਚੰਡੀਗੜ੍ਹ ਦਾਖਲ ਹੋਣ ਵਿਚ ਸਫਲ ਹੋ ਗਏ ਸਨ। ਪਰ ਇਸ ਵਾਰ ਕਿਸਾਨਾਂ ਦੀ ਗਿਣਤੀ ਪਹਿਲਾਂ ਨਾਲੋਂ ਕਾਫੀ ਘੱਟ ਹੈ। ਕਿਸਾਨਾਂ ਨੇ ਮੁਹਾਲੀ ਸਥਿਤ ਗੁਰਦਵਾਰਾ ਅੰਬ ਸਾਹਿਬ ਤੋਂ ਇਹ ਟਰੈਕਟਰ ਮਾਰਚ ਸ਼ੁਰੂ ਕੀਤਾ ਸੀ।

ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਦਾਅਵਾ ਕੀਤਾ ਗਿਆ ਸੀ, ਪਰ ਕਈ ਮੰਗਾਂ ਮੰਨੀਆਂ ਨਹੀਂ ਗਈਆਂ। ਉਨ੍ਹਾਂ ਕਿਹਾ ਕਿ ਉਲਟਾ ਕੇਂਦਰ ਸਰਕਾਰ ਨੇ ਬੀ ਬੀ ਐਮ ਬੀ 'ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਹੈ। ਕਿਸਾਨ ਆਗੂ ਗੁਰਪ੍ਰੀਤ ਸਿੰਘ ਸਾਹਵਾਣਾ ਦਾ ਕਹਿਣਾ ਸੀ ਕਿ ਰਾਕੇਸ਼ ਟਿਕੇਤ ਵੀ ਪੁੱਜ ਰਹੇ ਹਨ। ਅੰਦੋਲਨ ਦੌਰਾਨ ਮੁਕੱਦਮੇ ਹੋਏ , ਉਨ੍ਹਾਂ ਨੂੰ ਰੱਦ ਕਾਰਨ ਦੀ ਮੰਗ ਕੀਤੀ ਜਾ ਰਹੀ ਹੈ। ਆਗੂ ਨੇ ਕਿਹਾ ਕਿ ਕਿਸਾਨ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਆਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਇਹ ਨਾ ਹੋਵੇ ਕਿ ਕਿਸਾਨਾਂ ਨੂੰ ਮੁੜ ਤੋਂ ਅੰਦੋਲਨ ਸ਼ੁਰੂ ਕਰਨਾ ਪਵੇ।

ਇਹ ਵੀ ਪੜ੍ਹੋ: ਯੂਕਰੇਨ ਤੋਂ ਆਏ ਵਿਦਿਆਰਥੀਆਂ ਨੇ ਕਿਹਾ ਦਾਖ਼ਲੇ ਨਾ ਮਿਲਣ ’ਤੇ ਭਗਵੰਤ ਮਾਨ ਮੁਹਰੇ ਲੱਗੇਗਾ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.