ETV Bharat / city

ਵਿੱਤ ਮੰਤਰੀ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਟਾਸਕਫੋੋਰਸ ਦੇ ਗਠਨ ਦਾ ਐਲਾਨ

author img

By

Published : Apr 4, 2022, 7:01 PM IST

ਹਰਪਾਲ ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ।

ਵਿੱਤ ਮੰਤਰੀ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਟਾਸਕਫੋੋਰਸ ਦੇ ਗਠਨ ਦਾ ਐਲਾਨ
ਵਿੱਤ ਮੰਤਰੀ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਟਾਸਕਫੋੋਰਸ ਦੇ ਗਠਨ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋਰਸ ਦਾ ਗਠਨ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋਰਸ ਦਾ ਗਠਨ ਕੀਤਾ ਜਾਵੇਗਾ।ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਹਰਪਾਲ ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।

ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾਂ ਕਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟਰੇਨਿੰਗ ਪ੍ਰੋਗਰਾਮ ਤਿਆਰ ਕੀਤਾ ਜਾਵੇ।

ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭੱਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵੱਜੋੋਂ ਦਿੱਤੇ ਜਾਣ।

ਚੀਮਾ ਵੱਲੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ। ਇਸ ਵਿੱਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ।

ਇਹ ਵੀ ਪੜ੍ਹੋ: ਸੀਐਮ ਮਾਨ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਨਿਰਦੇਸ਼, ਕਿਹਾ

ETV Bharat Logo

Copyright © 2024 Ushodaya Enterprises Pvt. Ltd., All Rights Reserved.