ETV Bharat / city

ਬਿਕਰਮ ਮਜੀਠੀਆ ਸਣੇ 9 ਅਕਾਲੀ ਵਿਧਾਇਕਾਂ ਖਿਲਾਫ਼ ਮਾਮਲਾ ਦਰਜ

author img

By

Published : Mar 16, 2021, 3:40 PM IST

MLA of akali dal
MLA of akali dal

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਹਰਿਆਣਾ ਵਿਧਾਨ ਸਭਾ ਦੇ ਬਾਹਰ ਘੇਰਨ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਸਣੇ ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਹਰਿਆਣਾ ਵਿਧਾਨ ਸਭਾ ਦੇ ਬਾਹਰ ਘੇਰਨ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਸਣੇ ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲੋਂ ਭੇਜੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ।

ਦਰਅਸਲ, 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਅਕਾਲੀ ਦਲ ਨੇ ਘੇਰਿਆ ਸੀ। ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ 'ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟਰ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਵਿਧਾਇਕਾਂ ਦਾ ਅਜਿਹਾ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਕਿਸੇ ਵੀ ਸਮੇਂ ਆਉਣ ਜਾਣ ਦੇ ਅਧਿਕਾਰ ਦਾ ਗਲ਼ਤ ਫਾਇਦਾ ਚੁੱਕਿਆ ਹੈ।

MLA of akali dal
ਅਕਾਲੀ ਵਿਧਾਇਕਾਂ ਖਿਲਾਫ ਮਾਮਲਾ ਦਰਜ
MLA of akali dal
ਅਕਾਲੀ ਵਿਧਾਇਕਾਂ ਖਿਲਾਫ ਮਾਮਲਾ ਦਰਜ

ਇਹ ਹੈ ਪੂਰਾ ਮਾਮਲਾ

ਦਰਅਸਲ, 10 ਮਾਰਚ ਨੂੰ, ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬੇਭਰੋਸਗੀ ਮਤੇ ਦੇ ਖਿਲਾਫ ਹਰਿਆਣਾ ਵਿਧਾਨ ਸਭਾ ਦਾ ਸਦਨ ਜਿੱਤਿਆ ਸੀ ਅਤੇ ਇਸ ਤੋਂ ਬਾਅਦ ਉਹ ਵਿਧਾਨ ਸਭਾ ਕੰਪਲੈਕਸ ਵਿੱਚ ਇੱਕ ਪ੍ਰੈਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ। ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਸੀਐਮ ਮਨੋਹਰ ਲਾਲ ਖੱਟਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤੇ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

MLA of akali dal
ਅਕਾਲੀ ਵਿਧਾਇਕਾਂ ਖਿਲਾਫ ਮਾਮਲਾ ਦਰਜ

ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ। ਕਾਲੇ ਝੰਡੇ ਲੈ ਕੇ ਪਹੁੰਚੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਮਨੋਹਰ ਲਾਲ ਖਿਲਾਫ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਦੇ ਕੰਪਲੈਕਸ ਵਿੱਚ ਪੁਲਿਸ ਦੀ ਧੱਕਾਮੁੱਕੀ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਕਾਲੀ ਵਿਧਾਇਕ ਮੁੱਖ ਮੰਤਰੀ ਦੇ ਨਜ਼ਦੀਕ ਪਹੁੰਚ ਗਏ। ਇਸ ਨੂੰ ਵੇਖਦੇ ਹੋਏ ਸੁਰੱਖਿਆ ਅਮਲੇ ਨੇ ਸੁਰੱਖਿਆ ਘੇਰਾ ਬਣਾ ਕੇ ਉਨ੍ਹਾਂ ਨੂੰ ਰੋਕ ਲਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.