ETV Bharat / city

ਪੰਜਾਬ ਵਿੱਚ ਕੋਰੋਨਾ ਦਾ ਪਹਿਲਾ ਪਾਜ਼ਿਟਿਵ ਮਾਮਲਾ ਆਇਆ ਸਾਹਮਣੇ

author img

By

Published : Mar 9, 2020, 8:14 PM IST

ਕੋਰੋਨਾ ਵਾਇਰਸ
ਕੋਰੋਨਾ ਵਾਇਰਸ

ਪੰਜਾਬ ਸਰਕਾਰ ਨੇ ਦੱਸਿਆ ਕਿ 10 ਲੋਕਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਲਈ ਰੱਖਿਆ ਗਿਆ ਹੈ ਅਤੇ 1378 ਲੋਕਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੀਡੀਆ ਬੁਲੇਟਨ ਜਾਰੀ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਰੀਜ਼ ਪਾਜ਼ੀਟਿਵ ਪਾਇਆ ਗਿਆ ਹੈ। ਹਾਲਾਂਕਿ ਸਰਕਾਰ ਨੇ ਇਸ ਦੀ ਪਛਾਣ ਜੱਗ ਜ਼ਾਹਰ ਨਹੀਂ ਕੀਤੀ ਹੈ।

ਪੰਜਾਬ ਵਿੱਚ ਮਿਲਿਆ ਕੋਰੋਨਾ ਦਾ ਇੱਕ ਹੋਰ ਮਰੀਜ਼
ਪੰਜਾਬ ਵਿੱਚ ਮਿਲਿਆ ਕੋਰੋਨਾ ਦਾ ਇੱਕ ਹੋਰ ਮਰੀਜ਼

ਪੰਜਾਬ ਸਰਕਾਰ ਨੇ ਦੱਸਿਆ ਕਿ 10 ਲੋਕਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਲਈ ਰੱਖਿਆ ਗਿਆ ਹੈ ਅਤੇ 1378 ਲੋਕਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ 909 ਲੋਕ ਅਜੇ ਵੀ ਸਰਕਾਰ ਦੀ ਦੇਖਰੇਖ ਤੋਂ ਦੂਰ ਹਨ।

ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਕਿੰਨੇ ਹਵਾਈ ਅੱਡਿਆਂ ਤੇ ਕੌਮਾਂਤਰੀ ਸਰਹੱਦਾਂ 'ਤੇ ਕਿੰਨੇ ਲੋਕਾਂ ਦੀ ਜਾਂਚ ਕੀਤੀ ਗਈ ਹੈ ਜਿਸ ਵਿੱਚ ਕੇਵਲ ਅੰਮ੍ਰਿਤਸਰ ਦੇ ਹਵਾਈ ਅੱਡੇ ਤੇ ਹੀ 4 ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਕੁਝ ਲੱਛਣ ਪਾਏ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.