ਜੰਗਲਾਤ ਵਿਭਾਗ ਵਿੱਚ ਘੁਟਾਲਾ ਮਾਮਲਾ: ਮੁਹਾਲੀ ਦੀ ਅਦਾਲਤ ’ਚ ਵਿਜੀਲੈਂਸ ਬਿਊਰੋ ਵੱਲੋਂ ਚਲਾਨ ਪੇਸ਼

author img

By

Published : Aug 6, 2022, 4:57 PM IST

ਜੰਗਲਾਤ ਵਿਭਾਗ ਵਿੱਚ ਘੁਟਾਲੇ

ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਨ ਪੇਸ਼ ਕੀਤਾ ਗਿਆ ਹੈ।

ਚੰਡੀਗੜ੍ਹ: ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਜਿਸ ਨੂੰ ਰੈਗੂਲਰ ਸੁਣਵਾਈ ਲਈ ਸੈਸ਼ਨ ਕੋਰਟ ਵਿਖੇ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਮਾਮਲੇ ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ਚ ਲਿਆ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰ. 7, ਮਿਤੀ 6-7-2022 ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾਂ ਜੰਗਲਾਤ ਅਫਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਕਮਲਪ੍ਰੀਤ ਸਿੰਘ ਉਰਫ ਕਮਲ, ਤੱਤਕਾਲੀ ਮੰਤਰੀ ਦੇ ਓਐਸਡੀ ਤੋਂ ਇਲਾਵਾ ਹੋਰ ਮੁਲਜਮਾਂ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ 7 ਜੂਨ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ।

ਉਨਾਂ ਅੱਗੇ ਦੱਸਿਆ ਕਿ ਬਿਓਰੋ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖਿਲਾਫ ਸੀਆਰਪੀਸੀ ਦੀ ਧਾਰਾ 173(2) ਤਹਿਤ ਸੈਸ਼ਨ ਕੋਰਟ, ਮੁਹਾਲੀ ਵਿੱਚ ਅੰਤਿਮ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ’ਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਤੈਅ ਕੀਤੀ ਗਈ ਹੈ।

ਕਾਬਿਲੇਗੌਰ ਹੈ ਕਿ ਉਕਤ ਸਾਬਕਾ ਮੰਤਰੀ ਹੋਰਨਾਂ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਕਰਨ ਅਤੇ ਜੰਗਲਾਤ ਵਿਭਾਗ ਦੇ ਹੋਰ ਮੁਲਜਮਾਂ ਅਤੇ ਨਿੱਜੀ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ ਵਿੱਚ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਵੱਖ-ਵੱਖ ਦੋਸ਼ੀਆਂ ਤੋਂ ਮਿਲੇ ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਬਿਊਰੋ ਨੇ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।

ਇਹ ਵੀ ਪੜੋ: ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.