ਰਡਾਰ ਉੱਤੇ ਕਾਂਗਰਸੀ ਆਗੂ, ਸਾਬਕਾ ਕਾਂਗਰਸੀ ਮੁੱਖ ਮੰਤਰੀ ਵੀ ਘੇਰੇ ਵਿੱਚ

author img

By

Published : Aug 23, 2022, 10:52 AM IST

former ministers arrested in corruption case

ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀਆਂ ਦੇ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੁਣ ਹੋਰ ਵੀ ਕਾਂਗਰਸੀ ਆਗੂ ਆਪ ਦੇ ਨਿਸ਼ਾਨੇ ਉੱਤੇ ਹਨ।

ਚੰਡੀਗੜ੍ਹ: ਪੰਜਾਬ ਚ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਹੈ। ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਵੱਡੀ ਵੱਡੀ ਕਾਰਵਾਈ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਮਾਨ ਸਰਕਾਰ ਦੇ ਐਕਸ਼ਨ ਤੋਂ ਕਾਂਗਰਸ ਪਾਰਟੀ ਘਬਰਾਈ ਹੋਈ ਹੈ। ਦਈਏ ਕਿ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਹਿਰਾਸਤ ਚ ਲੈ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ਚ ਲਿਆ ਹੋਇਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵੀ ਗ੍ਰਾਂਟ ਦੇ ਵੰਡ ਨੂੰ ਲੈ ਕੇ ਮਾਮਲੇ ਆਪ ਦੇ ਨਿਸ਼ਾਨੇ ਤੇ ਹੈ। ਇਨ੍ਹਾਂ ਹੀ ਨਹੀਂ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਓਪੀ ਸੋਨੀ ਵੀ ਆਪ ਦੇ ਨਿਸ਼ਾਨੇ ’ਤੇ ਹਨ। ਜਿਨ੍ਹਾਂ ਤੇ ਮਾਨ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਤੋਂ ਪਹਿਲਾਂ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਨਾਜਾਇਜ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਜਦਕਿ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆ ਜਮਾਨਤ ’ਤੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਚਾਇਤੀ ਫੰਡ ਘੁਟਾਲੇ ਵਿੱਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਹੈ।

ਇਨ੍ਹਾਂ ਦੇ ਨਾਂ ਵੀ ਨਿਸ਼ਾਨੇ ’ਤੇ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜ਼ੀਆਂ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਓਪੀ ਸੋਨੀ, ਚਰਨਜੀਤ ਸਿੰਘ ਚੰਨੀ ਅਤੇ ਇੱਥੇ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਵੀ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ ਹਨ।

ਧਰਮਸੋਤ ’ਤੇ ਇਹ ਮਾਮਲਾ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।

ਜਾਂਚ ਦੇ ਘੇਰੇ ’ਚ ਸਾਬਕਾ ਸੀਐੱਮ ਕੈਪਟਨ: ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 150 ਕਰੋੜ ਦੇ ਮਸ਼ੀਨਰੀ ਘੁਟਾਲੇ ਦਾ ਖੁਲਾਸਾ ਕੀਤਾ ਸੀ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਮਸ਼ੀਨਾਂ ਨੂੰ ਸਹੀ ਢੰਗ ਨਾਲ ਵੰਢਣ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਦੀ ਸੀ। ਫਿਲਹਾਲ ਇਸ ਘੁਟਾਲੇ ਦੀ ਜਾਂਚ ਦੇ ਘੇਰੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਰਹਿਣਗੇ। ਜਾਂਚ ਦੌਰਾਨ ਲੋੜ ਪਈ ਤਾਂ ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਕੈਬਨਿਟ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ 150 ਕਰੋੜ ਨੂੰ ਰਿਕਵਰ ਕਰੇਗੀ ਅਤੇ ਜਾਂਚ ਚ ਜ਼ਿੰਮੇਵਾਰ ਲੋਕਾਂ ’ਤੇ ਐਕਸ਼ਨ ਲਵੇਗੀ।

ਇਹ ਵੀ ਪੜੋ: Corruption Case ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਦੀ ਪੇਸ਼ੀ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.