ETV Bharat / city

ਗੈਂਗਸਟਰ ਦੀਪਕ ਮੁੰਡੀ ਮਾਨਸਾ ਅਦਾਲਤ ਵਿਚ ਪੇਸ਼, ਸੱਤ ਦਿਨ ਦਾ ਮਿਲਿਆ ਰਿਮਾਂਡ

author img

By

Published : Sep 11, 2022, 10:00 AM IST

Updated : Sep 11, 2022, 11:44 AM IST

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਕਾਬੂ ਕੀਤੇ ਗੈਂਗਸਟਰ ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੱਜ ਮਾਨਸਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ। ਜਿਥੇ ਪੁਲਿਸ ਵਲੋਂ ਉਸ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕੀਤਾ।

Gangster Deepak Mundi appears in Mansa court
ਸੱਤ ਦਿਨ ਦਾ ਮਿਲਿਆ ਰਿਮਾਂਡ

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਮਦਦ ਨਾਲ ਬੀਤੇ ਦਿਨੀਂ ਮੂਸੇਵਾਲਾ ਕਤਲ ਮਾਮਲੇ 'ਚ ਲੋੜੀਂਦਾ ਛੇਵਾਂ ਗੈਂਗਸਟਰ ਦੀਪਕ ਮੁੰਡੀ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੀ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਿਥੇ ਪੁਲਿਸ ਨੇ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵਲੋਂ 17 ਸਤੰਬਰ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਗੈਂਗਸਟਰ ਦੀਪਕ ਮੁੰਡੀ ਮਾਨਸਾ ਅਦਾਲਤ ਵਿਚ ਪੇਸ਼

ਦੇਰ ਰਾਤ ਪੰਜਾਬ ਲੈਕੇ ਆਈ ਸੀ ਪੁਲਿਸ: ਪੰਜਾਬ ਪੁਲਿਸ ਦੀਪਕ ਮੁੰਡੀ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਲੈਕੇ ਦੇਰ ਰਾਤ ਪੰਜਾਬ ਪਹੁੰਚੀ ਸੀ। ਜਿਥੋਂ ਪੁਲਿਸ ਵਲੋਂ ਸ਼ੂਟਰ ਦੀਪਕ ਮੁੰਡੀ ਸਮੇਤ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਮਾਨਸਾ ਸਿਵਲ ਹਸਪਤਾਲ ਦੇ ਵਿੱਚ ਮੈਡੀਕਲ ਚੈੱਕਅੱਪ ਦੇ ਲਈ ਲਿਆਂਦਾ। ਹਸਪਤਾਲ 'ਚ ਚੈਕਅੱਪ ਤੋਂ ਬਾਅਦ ਪੁਲਿਸ ਵਲੋਂ ਉਕਤ ਤਿੰਨਾਂ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਪੁਲਿਸ ਨੂੰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦਾ ਸੱਤ ਦਿਨਾਂ ਦਾ ਰਿਮਾਂਡ ਮਿਲਿਆ।

ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਦੀ ਪੋਸਟ
ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਦੀ ਪੋਸਟ

ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਦੀ ਪੋਸਟ: ਦੀਪਕ ਮੁੰਡੀ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦੀ ਪੋਸਟ ਵੀ ਸਾਹਮਣੇ ਆਈ ਹੈ। ਜਿਸ 'ਚ ਉਸ ਦਾ ਡਰ ਸਾਫ ਦਿਖਾਈ ਦੇ ਰਿਹਾ ਹੈ। ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਕਿ 'ਸਾਡੇ ਜਿਹੜੇ ਤਿੰਨ ਭਰਾ ਨੇਪਾਲ ਬਾਰਡਰ ਤੋਂ ਫੜੇ ਗਏ ਨੇ(ਦੀਪਕ ਮੁੰਡੀ, ਪੰਡਿਤ, ਜੋਕਰ), ਇੰਨ੍ਹਾਂ ਨੂੰ ਨੇਪਾਲ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਨਾ ਕਿ ਦਿੱਲੀ ਪੁਲਿਸ ਨੇ ਅਤੇ ਨਾ ਹੀ ਪੰਜਾਬ ਪੁਲਿਸ ਨੇ। ਇੰਨ੍ਹਾਂ ਵੀਰਾਂ ਨੂੰ ਠੀਕ ਠਾਕ ਪੰਜਾਬ ਲਿਆਂਦਾ ਜਾਵੇ ਅਤੇ ਹੋ ਬਣਦੀ ਕਾਰਵਾਈ ਕੀਤੀ ਜਾਵੇ। ਇੰਨ੍ਹਾਂ ਨਾਲ ਨਜਾਇਜ਼ ਧੱਕਾ ਨਾ ਕੀਤਾ ਜਾਵੇ।'

ਡੀਜੀਪੀ ਨੇ ਦਿੱਤੀ ਸੀ ਗ੍ਰਿਫ਼ਤਾਰੀ ਦੀ ਜਾਣਕਾਰੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਬੀਤੇ ਦਿਨੀਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਕੇਂਦਰੀ ਏਜੰਸੀ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪੱਛਮੀ ਬੰਗਾਲ ਦੀ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੀਪਕ ਮੁੰਡੀ ਦੇ ਨਾਲ-ਨਾਲ ਉਸ ਦੇ ਦੋ ਸਾਥੀ ਕਪਿਲ ਅਤੇ ਰਾਜੇਂਦਰ ਨੂੰ ਵੀ ਪੱਛਮੀ ਬੰਗਾਲ ਦੇ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਜੰਗ ਵਿੱਚ ਵੱਡੀ ਜਿੱਤ ਹੈ।

ਗੈਂਗਸਟਰ ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੱਜ ਮਾਨਸਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਬੋਲੇਰੋ ਮਾਡਿਊਲ ਦਾ ਹਿੱਸਾ ਸੀ ਦੀਪਕ ਮੁੰਡੀ: ਜ਼ਿਕਰਯੋਗ ਹੈ ਕਿ ਦੀਪਕ ਮੁੰਡੀ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਫਰਾਰ ਸੀ। ਮੁੰਡੀ ਦੀ ਪਹਿਲਾਂ ਸਰਹੱਦੀ ਖੇਤਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਸਰਗਰਮ ਹੋ ਗਈਆਂ। ਮੂਸੇਵਾਲਾ ਕਤਲ ਕਾਂਡ ਵਿੱਚ ਬੋਲੈਰੋ ਅਤੇ ਕੋਰੋਲਾ ਕਾਰਾਂ ਦੀ ਵਰਤੋਂ ਕੀਤੀ ਗਈ ਸੀ। ਦੀਪਕ ਮੁੰਡੀ ਬੋਲੇਰੋ ਮਾਡਿਊਲ ਦਾ ਹਿੱਸਾ ਸੀ, ਜਿਸ ਦੀ ਅਗਵਾਈ ਹਰਿਆਣਾ ਦੇ ਸ਼ੂਟਰ ਪ੍ਰਿਆਵਰਤ ਫੌਜੀ ਕਰ ਰਿਹਾ ਸੀ। ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਉਸ ਦੇ ਨਾਲ ਸੀ। ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਚਾਰੋਂ ਗੁਜਰਾਤ ਭੱਜ ਗਏ। ਉਥੋਂ ਅੰਕਿਤ ਸੇਰਸਾ ਅਤੇ ਮੁੰਡੀ ਕਿਸੇ ਹੋਰ ਥਾਂ ਭੱਜ ਗਏ। ਇਸ ਤੋਂ ਬਾਅਦ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ। ਉਦੋਂ ਤੱਕ ਮੁੰਡੀ ਉਥੋਂ ਭੱਜ ਚੁੱਕਾ ਸੀ।

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ, ਕਹੀ ਇਹ ਗੱਲ

Last Updated :Sep 11, 2022, 11:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.