ਸਰਕਾਰ ਵੱਲੋਂ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ: ਸੀਐਮ ਮਾਨ

author img

By

Published : Sep 28, 2022, 6:15 PM IST

Updated : Sep 28, 2022, 7:25 PM IST

Sarari over corruption related viral clip

ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਭਗਵੰਤ ਮਾਨ ਦੇ ਮੰਤਰੀ ਮੰਡਲ 'ਚ ਸ਼ਾਮਲ ਫੌਜਾ ਸਿੰਘ ਸਰਾਰੀ ਨੂੰ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕੋਈ ਢਿੱਲ ਦੇਣ ਦੇ ਮੂਡ 'ਚ ਨਹੀਂ ਹਨ। ਇਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਸਰਕਾਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਉੱਤੇ ਕਾਰਵਾਈ ਚੱਲ ਰਹੀ ਹੈ।




ਸਰਕਾਰ ਵੱਲੋਂ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ: ਸੀਐਮ ਮਾਨ




ਦੱਸ ਦਈਏ ਕਿ 11 ਸਤੰਬਰ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਹ ਮੰਗ ਫੌਜਾ ਸਿੰਘ ਸਰਾਰੀ ਦੇ OSD ਨਾਲ ਹੋਈ ਗੱਲਬਾਤ ਲੀਕ ਹੋਣ ਤੋਂ ਬਾਅਦ ਕੀਤੀ ਹੈ। ਇਸ ਗੱਲਬਾਤ 'ਚ ਉਹ ਉੱਚ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਫਸਾਉਣ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਗੱਲ ਕਰ ਰਹੇ ਹਨ।


ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਸ ਗੱਲਬਾਤ ਦੀ ਆਡੀਓ ਕਲਿੱਪ ਵੀ ਜਾਰੀ ਕੀਤੀ ਹੈ। ਇਸ ਗੱਲਬਾਤ ਵਿੱਚ ਮੰਤਰੀ ਯੋਜਨਾ ਬਾਰੇ ਚਰਚਾ ਕਰ ਰਹੇ ਹਨ। ਜਿਸ ਤਹਿਤ ਕੁਝ ਅਫਸਰਾਂ ਨੂੰ ਫਸਾਉਣ ਅਤੇ ਫਿਰ ਉਨ੍ਹਾਂ ਤੋਂ ਪੈਸੇ ਵਸੂਲਣ ਲਈ ਗੱਲਬਾਤ ਕੀਤੀ ਜਾ ਰਹੀ ਹੈ।




  • Its now a test of @BhagwantMann on d issue of corruption in high places as he arrested Dr Singla on charges that were never made public but in d case of Minister Sarari his audio on corruption is in public domain?If he retains Sarari it would mean action against Singla was bogus pic.twitter.com/wDJExG5vpD

    — Sukhpal Singh Khaira (@SukhpalKhaira) September 11, 2022 " class="align-text-top noRightClick twitterSection" data=" ">





ਦੂਜੇ ਪਾਸੇ, ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੀ ਸੌਦੇਬਾਜ਼ੀ ਦੀਆਂ ਗੱਲਾਂ ਕਰਦਿਆਂ ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਉਕਤ ਕੈਬਨਿਟ ਮੰਤਰੀ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅਤੇ ਕੈਬਨਿਟ ਮੰਤਰੀ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰੋਜ਼ਪੁਰ ਵਿਖੇ ਪੂਰੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਸੀ।

ਇਹ ਵੀ ਪੜ੍ਹੋ: ਖਾਲੀ ਹੱਥ ਪਰਤੀ ਤਰਨਤਾਰਨ ਪੁਲਿਸ, ਨਹੀਂ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ

Last Updated :Sep 28, 2022, 7:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.