ETV Bharat / city

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪੌਜ਼ੀਟਿਵ, ਕੀਤੀ ਇਹ ਅਪੀਲ

author img

By

Published : Aug 5, 2022, 6:45 PM IST

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪੌਜ਼ੀਟਿਵ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪੌਜ਼ੀਟਿਵ

ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਹਾਲਾਂਕਿ ਉਹਨਾਂ ਵਿਚ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਹਨਾਂ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ਅਤੇ ਉਥੇ ਹੀ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਪੁਰੋਹਿਤ ਵਲੋਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਉਸ ਨੂੰ ਇਕ-ਦੋ ਦਿਨਾਂ ਵਿਚ ਮਿਲੇ ਹਨ, ਉਹ ਆਪਣੇ ਆਪ ਨੂੰ ਅਲੱਗ-ਥਲੱਗ ਕਰ ਲੈਣ ਅਤੇ ਹੋ ਸਕੇ ਤਾਂ ਆਪਣਾ ਕੋਰੋਨਾ ਟੈਸਟ ਕਰਵਾ ਲੈਣ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸਿਹਤ ਵਿਭਾਗ ਮੁਤਾਬਕ ਵੀਰਵਾਰ ਨੂੰ ਸ਼ਹਿਰ 'ਚ 139 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 901 ਤੱਕ ਪਹੁੰਚ ਗਈ ਹੈ। ਇਨਫੈਕਸ਼ਨ ਦੀ ਦਰ 9.03 ਫੀਸਦੀ ਦਰਜ ਕੀਤੀ ਗਈ ਹੈ। 71 ਪੁਰਸ਼ ਅਤੇ 68 ਔਰਤਾਂ ਸੰਕਰਮਿਤ ਪਾਈਆਂ ਗਈਆਂ। ਇਕ ਹਫ਼ਤੇ ਵਿਚ ਰੋਜ਼ਾਨਾ ਔਸਤਨ 129 ਲੋਕ ਸੰਕਰਮਿਤ ਪਾਏ ਗਏ।

24 ਘੰਟਿਆਂ ਵਿਚ 1,540 ਲੋਕਾਂ ਦਾ ਕੋਵਿਡ ਟੈਸਟ ਕੀਤਾ ਗਿਆ। ਇਸ ਦੇ ਨਾਲ ਹੀ 156 ਮਰੀਜ਼ ਠੀਕ ਵੀ ਹੋਏ ਹਨ। ਇਸ ਤੋਂ ਇਲਾਵਾ ਮੁਹਾਲੀ 'ਚ ਵੀਰਵਾਰ ਨੂੰ 143 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 69 ਸਰਕਾਰੀ ਅਤੇ 74 ਨਿੱਜੀ ਹਸਪਤਾਲਾਂ 'ਚ ਸੰਕਰਮਿਤ ਪਾਏ ਗਏ।

ਇਹ ਵੀ ਪੜ੍ਹੋ: VIP ਸੁਰੱਖਿਆ ਕਟੌਤੀ ਮਾਮਲਾ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ETV Bharat Logo

Copyright © 2024 Ushodaya Enterprises Pvt. Ltd., All Rights Reserved.