ETV Bharat / city

ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਵਤ

author img

By

Published : Aug 31, 2021, 7:08 PM IST

Updated : Aug 31, 2021, 10:04 PM IST

ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਵਤ
ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਰਾਵਤ

ਪੰਜਾਬ ਕਾਂਗਰਸ ਕਲੇਸ਼ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ। ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਦੋ ਦਿਨ ਦਿਨ੍ਹਾਂ ਦੇ ਦੌਰੇ ਉੱਪਰ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕਰਨਗੇ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ।

ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ। ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਦੋ ਦਿਨ ਦਿਨ੍ਹਾਂ ਦੇ ਦੌਰੇ ਉੱਪਰ ਆਏ ਹਨ। ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕੀਤੀ ਗਈ ਹੈੇ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਹੋਰ ਕਾਂਗਰਸੀ ਵਰਕਰਾਂ ਦੇ ਨਾਲ ਵੀ ਮੁਲਾਕਾਤ ਕਰਨਗੇ।

ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਦੀ ਕਵਾਇਦ ਮੁੜ ਸ਼ੁਰੂ, ਸਿੱਧੂ ਨੂੰ ਮਿਲੇ ਰਾਵਤ

ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ

ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ , ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਸਿੱਧੂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ। ਇਸ ਮੌਕੇ ਉਨ੍ਹਾਂ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਇਸ ਦੌਰਾਨ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਵਿਵਾਦਾਂ ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਇ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।

ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਲੈਕੇ ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ ਦਾ ਵੱਡਾ ਬਿਆਨ

ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ। ਹਰੀਸ਼ ਰਾਵਤ ਦਾ ਪਰਗਟ ਸਿੰਘ ਵੱਲੋਂ ਉਨ੍ਹਾਂ ਉੱਪਰ ਚੁੱਕੇ ਸਵਾਲਾਂ ਨੂੰ ਲੈਕੇ ਵੀ ਬਿਆਨ ਸਾਹਮਣੇ ਆਇਆ ਹੈ।

'ਕਾਂਗਰਸ ਪਾਰਟੀ ਦੇ ਵਿੱਚ ਹਰ ਇੱਕ ਨੂੰ ਆਪਣਾ ਪੱਖ ਰੱਖਣ ਦਾ ਹੱਕ'

ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਲੀਡਰ ਮੇਰੇ ਕੋਲ ਆ ਕੇ ਗੱਲ ਕਰ ਸਕਦਾ ਹੈ ਜਾਂ ਫਿਰ ਉਹ ਹਾਈ ਕਮਾਂਡ ਕੋਲ ਵੀ ਆਪਣੀ ਗੱਲ ਰੱਖ ਸਕਦਾ ਹੈ। ਕਿਉਂਕਿ ਕਾਂਗਰਸ ਇਕ ਜਮਹੂਰੀਅਤ ਕਦਰਾਂ ਕੀਮਤਾਂ ਵਾਲੀ ਪਾਰਟੀ ਹੈ ਜਿਸ ਵਿੱਚ ਹਰ ਕਿਸੇ ਦੀ ਗੱਲ ਸੁਣੀ ਜਾਂਦੀ ਹੈ ।

ਸਿੱਧੂ ਦੇ ਇੱਟ ਨਾਲ ਇੱਟ ਖੜਕਾ ਦੇਣ ਦੇ ਬਿਆਨ ਤੇ ਬੋਲੇ ਰਾਵਤ

ਨਵਜੋਤ ਸਿੱਧੂ ਵੱਲੋਂ ਇੱਟ ਨਾਲ ਇੱਟ ਖੜਕਾ ਦਿੱਤੀ ਜਾਵੇਗੀ , ਬਾਰੇ ਦਿੱਤੇ ਬਿਆਨ 'ਤੇ ਰਾਵਤ ਨੇ ਕਿਹਾ ਕਿ ਉਹ ਤਾਂ ਉਸ ਬਿਆਨ ਨੂੰ ਇਹ ਸਮਝਦੇ ਹਨ ਕਿ ਸਿੱਧੂ ਨੇ ਇਹ ਕਿਹਾ ਹੈ ਕਿ ਜੇ ਉਸ ਨੂੰ ਬੋਲਣ ਦੀ ਖੁੱਲ੍ਹ ਮਿਲ ਜਾਵੇ ਤਾਂ ਉਹ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਨਾਲ ਇੱਟ ਖੜਕਾ ਦੇਣਗੇ ।

ਪਰਗਟ ਸਿੰਘ ਵੱਲੋਂ ਚੁੱਕੇ ਸਵਾਲਾਂ ਤੇ ਵੀ ਦਿੱਤਾ ਬਿਆਨ

ਇਸਦੇ ਨਾਲ ਹੀ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਪਰਗਟ ਸਿੰਘ ਸ਼ਰੇਆਮ ਉਨ੍ਹਾਂ ਉੱਪਰ ਸਵਾਲ ਚੁੱਕੇ ਗਏ ਤਾਂ ਹਰੀਸ਼ ਰਾਵਤ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਕਿਉਂਕਿ ਜੇਕਰ ਪਰਗਟ ਸਿੰਘ ਨੇ ਉਨ੍ਹਾਂ ਤੋਂ ਕੁੱਝ ਪੁੱਛਣਾ ਹੈ ਤਾਂ ਉਨ੍ਹਾਂ ਨੂੰ ਜਾਣਕਾਰੀ ਦੇ ਦੇਣਗੇ।

ਇਹ ਵੀ ਪੜ੍ਹੋ:ਸਿੱਧੂ-ਕੈਪਟਨ ਕਲੇਸ਼ ‘ਤੇ ਮੱਚਿਆ ਸਿਆਸੀ ਘਮਸਾਣ, ਵੇਖੋ ਖਾਸ ਰਿਪੋਰਟ

Last Updated :Aug 31, 2021, 10:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.