ETV Bharat / city

ਬੇਰੁਜ਼ਗਾਰ ਅਧਿਆਪਕਾਂ ਦੀ ਮਾਰਕੁੱਟ ਮਾਮਲੇ 'ਤੇ ਰਾਜਪਾਲ ਨੂੰ ਮਿਲੇ ਹਰਪਾਲ ਚੀਮਾ

author img

By

Published : Mar 13, 2020, 11:45 PM IST

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਸੇ ਨਾਲ ਹੀ ਚੀਮਾ ਨੇ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦਾ ਵੀ ਮੁੱਦਾ ਚੁੱਕਿਆ।

ਮੰਤਰੀ ਆਸ਼ੂ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਮਾਰਕੁੱਟ ਮਾਮਲੇ ਤੇ ਰਾਜਪਾਲ ਨੂੰ ਮਿਲੇ ਹਰਪਾਲ ਚੀਮਾ
ਮੰਤਰੀ ਆਸ਼ੂ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਮਾਰਕੁੱਟ ਮਾਮਲੇ ਤੇ ਰਾਜਪਾਲ ਨੂੰ ਮਿਲੇ ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਸੇ ਨਾਲ ਹੀ ਚੀਮਾ ਨੇ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦਾ ਵੀ ਮੁੱਦਾ ਚੁੱਕਿਆ।

ਰਾਜਪਾਲ ਨਾਲ ਆਪਣੀ ਮੁਲਾਕਾਤ ਬਾਰੇ ਮੀਡੀਆ ਨਾਲ ਗੱਲ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤਰੁੰਤ ਅਹੁਦੇ ਤੋਂ ਫਾਰਗ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਨੇ ਬਹੁਤ ਹੀ ਗੰਭੀਰ ਤੇ ਸੰਗੀਨ ਦੋਸ਼ ਲੱਗੇ। ਉਨ੍ਹਾਂ ਕਿਹਾ ਅਜਿਹੇ ਇਲਜ਼ਾਮਾਂ ਦੇ ਹੁੰਦੇ ਹੋਏ ਆਸ਼ੂ ਦਾ ਅਹੁਦੇ 'ਤੇ ਬਣੇ ਰਹਿਣਾ ਗੈਰ ਸਵਿੰਧਾਨਿਕ ਹੈ।

ਮੰਤਰੀ ਆਸ਼ੂ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਮਾਰਕੁੱਟ ਮਾਮਲੇ ਤੇ ਰਾਜਪਾਲ ਨੂੰ ਮਿਲੇ ਹਰਪਾਲ ਚੀਮਾ

ਇਸ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾ ਨੇ ਰਾਜਪਾਲ ਕੋਲ ਬੀਤੇ ਦਿਨੀਂ ਪਟਿਆਲਾ ਵਿੱਚ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਤੋਂ ਸਬੰਧਤ ਮੰਤਰੀ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੋਵਿਡ-19: ਮਹਾਂਮਾਰੀ ਤੋਂ ਬਚਣ ਲਈ ਇਨ੍ਹਾਂ ਅਫ਼ਵਾਹਾਂ ਤੋਂ ਰਹੋ ਸਾਵਧਾਨ

ਚੀਮਾ ਹੁਰਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਕੱਚੇ ਅਧਿਆਪਕਾਂ ਦੀ ਚੱਲ ਰਹੀ ਹੜਤਾਲ ਬਾਰੇ ਵੀ ਰਾਜਪਾਲ ਨੂੰ ਦੱਸਿਆ ਗਿਆ ਹੈ। ਚੀਮਾ ਨੇ ਕਿਹਾ ਕਿ ਰਾਜਪਾਲ ਤੋਂ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਇਨ੍ਹਾਂ ਸਾਰੇ ਮਾਮਲਿਆਂ 'ਤੇ ਧਿਆਨ ਦੇਣ ਦਾ ਵਿਸ਼ਵਾਸ਼ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.