ETV Bharat / city

Punjab Congress Clash:ਕੀ ਕੈਪਟਨ ਅਮਰਿੰਦਰ ਸਿੰਘ ਸਿਆਸਤ 'ਚ ਹੋ ਚੁੱਕੇ ਨੇ ਕਮਜ਼ੋਰ ?

author img

By

Published : Jun 23, 2021, 8:35 AM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਮੈਂਬਰੀ ਪੈਨਲ ਦੇ ਸਾਹਮਣੇ ਮੁੜ ਪੇਸ਼ ਹੋਣ ਤੋਂ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ 'ਚ ਕਮਜ਼ੋਰ ਹੋ ਚੁੱਕੇ ਹਨ। ਇਸ ਲਈ ਦਿੱਲੀ ਹਾਈਕਮਾਨ ਵਿਖੇ ਉਨ੍ਹਾਂ ਨੂੰ ਬੁਲਾਇਆ ਜਾ ਰਿਹਾ ਹੈ। ਜਿਨ੍ਹਾਂ ਦੇ ਨਾਲ ਪਹਿਲਾਂ ਨਾਲੋਂ ਵਿਧਾਇਕਾਂ ਅਤੇ ਸਾਂਸਦਾਂ ਦੀ ਗਿਣਤੀ ਵੀ ਘਟਦੀ ਜਾ ਰਹੀ ਹੈ।

ਕੀ ਕੈਪਟਨ ਅਮਰਿੰਦਰ ਸਿੰਘ ਸਿਆਸਤ 'ਚ ਹੋ ਚੁੱਕੇ ਨੇ ਕਮਜ਼ੋਰ ?
ਕੀ ਕੈਪਟਨ ਅਮਰਿੰਦਰ ਸਿੰਘ ਸਿਆਸਤ 'ਚ ਹੋ ਚੁੱਕੇ ਨੇ ਕਮਜ਼ੋਰ ?

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਮੋਰਚਾ ਖੋਲ੍ਹਣ ਤੋਂ ਬਾਅਦ ਪੰਜਾਬ ਕਾਂਗਰਸ 'ਚ ਘਮਾਸਾਨ ਖ਼ਤਮ ਹੁੰਦਾ ਦਿਖਾਈ ਨਹੀਂ ਦੇ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਿੰਨ ਮੈਂਬਰੀ ਪੈਨਲ ਦੇ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।

ਮੁੱਖ ਮੰਤਰੀ ਨੇ ਕਮੇਟੀ ਕੋਲ ਆਪਣੀ ਸਰਕਾਰ ਦੇ ਗਾਏ ਗੁਣਗਾਨ: ਰਾਵਤ

ਦਿੱਲੀ ਵਿਖੇ ਹੋਈ ਪਹਿਲੀ ਬੈਠਕ ਤੋਂ ਬਾਅਦ ਜਿੱਥੇ ਮਲਿਕਾ ਅਰਜੁਨ ਖੜਗੇ ਇਹ ਕਹਿੰਦੇ ਨਜ਼ਰ ਆ ਰਹੇ ਸਨ ਕਿ 2022 ਦੀ ਵਿਧਾਨ ਸਭਾ ਚੋਣਾਂ ਸੋਨੀਆ ਗਾਂਧੀ(Sonia Gandhi) ਅਤੇ ਰਾਹੁਲ ਗਾਂਧੀ(Rahul Gandhi) ਦੇ ਨਿਰਦੇਸ਼ਾਂ ਮੁਤਾਬਕ ਲੜੀਆਂ ਜਾਣਗੀਆਂ। ਜਿਸ ਨੂੰ ਲੈ ਕੇ ਤਿਆਰੀਆਂ ਅਤੇ ਚਰਚਾ ਕੀਤੀ ਜਾ ਰਹੀ ਹਨ। ਉੱਥੇ ਹੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ(Harish Rawat) ਨੇ ਦੂਜੀ ਬੈਠਕ ਕਰਨ ਤੋਂ ਬਾਅਦ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਿਜਲੀ ਦੀਆਂ ਦਰਾਂ 'ਚ ਦਿੱਤੀ ਰਿਆਇਤ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਸਫ਼ਾਈ ਕਰਮੀਆਂ ਨੂੰ ਪੱਕਾ ਕਰਨਾ ਅਤੇ ਦਲਿਤ ਲੋਕਾਂ ਨੂੰ ਪਲਾਟ ਦੇਣ ਵਰਗੇ ਤਮਾਮ ਕੰਮਾਂ ਨੂੰ ਗਿਣਾਇਆ। ਹਾਲਾਂਕਿ ਉਨ੍ਹਾਂ ਦੀ ਜ਼ਮੀਨੀ ਹਕੀਕਤ ਕੁਝ ਅਲੱਗ ਹੈ।

ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Chief Minister Capt. Amarinder Singh) ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ(Capt. Sandeep Sandhu) 'ਤੇ ਪਰਗਟ ਸਿੰਘ ਵਲੋਂ ਧਮਕੀ ਦੇਣ ਦੇ ਲਗਾਏ ਗਏ ਇਲਜ਼ਾਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਿਰਕਰੀ ਹੋਣ ਲੱਗੀ। ਉੱਥੇ ਹੀ ਪਰਗਟ ਸਿੰਘ ਨੇ ਮੀਡੀਆ ਵਿੱਚ ਕਿਹਾ ਸੀ ਉਨ੍ਹਾਂ ਖ਼ਿਲਾਫ਼ ਮੁੱਖ ਮੰਤਰੀ ਦੀ ਸ਼ਹਿ 'ਤੇ ਵਿਜੀਲੈਂਸ ਜਾਂਚ ਕਰਵਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਬਾਰੇ ਪਰਗਟ ਸਿੰਘ ਨੇ ਰਾਹੁਲ ਗਾਂਧੀ ਨੂੰ ਪੂਰੀ ਜਾਣਕਾਰੀ ਦਿੱਤੀ, ਕਿਉਂਕਿ ਪਰਗਟ ਸਿੰਘ ਇਹ ਕਹਿੰਦੇ ਨਜ਼ਰ ਆ ਰਹੇ ਸਨ ਕਿ ਜਦੋਂ ਵੀ ਹਾਈਕਮਾਨ ਉਨ੍ਹਾਂ ਨੂੰ ਬੁਲਾਏਗੀ ਤਾਂ ਉਹ ਆਪਣਾ ਪੱਖ ਪੂਰਾ ਰੱਖਣਗੇ। ਪਰਗਟ ਸਿੰਘ ਦਾ ਕਹਿਣਾ ਕਿ ਉਨ੍ਹਾਂ ਦੀ ਕਿਸੇ ਨਾਲ ਨਿੱਜੀ ਰੰਜਿਸ਼ ਨਹੀਂ ਹੈ, ਉਹ ਮੁੱਦਿਆਂ 'ਤੇ ਆਧਾਰਿਤ ਗੱਲ ਕਰਦੇ ਹਨ।

6 ਮੰਤਰੀਆਂ ਅਤੇ 6 ਸਲਾਹਕਾਰਾਂ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

ਤਿੰਨ ਮੈਂਬਰੀ ਪੈਨਲ ਅੱਗੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੇਸ਼ ਹੋਏ ਤਾਂ ਉਥੇ ਹੀ ਦੂਜੇ ਪਾਸੇ ਰਾਹੁਲ ਗਾਂਧੀ ਵੱਲੋਂ ਛੇ ਮੰਤਰੀਆਂ ਅਤੇ ਛੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਇਲਾਵਾ ਸੰਸਦ ਅਤੇ ਕਈ ਹੋਰ ਵਿਧਾਇਕ ਵੀ ਦਿੱਲੀ ਵਿਖੇ ਮੌਜੂਦ ਰਹੇ ਹਨ। ਇਸ ਦੇ ਨਾਲ ਹੀ ਸਿਆਸੀ ਗਲਿਆਰਿਆਂ ਵਿੱਚ ਇਹ ਵੀ ਚਰਚਾ ਛਿੜੀ ਹੈ ਕਿ ਮੁੱਖ ਮੰਤਰੀ ਦੇ ਖ਼ਾਸਮ ਖ਼ਾਸ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਵੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਰਾਹੁਲ ਗਾਂਧੀ ਕੋਲ ਕਈ ਸਵਾਲ ਖੜੇ ਕਰ ਕੇ ਆਏ ਹਨ।

ਨਵਜੋਤ ਸਿੱਧੂ ਨੇ ਫਿਰ ਅਪਣਾਏ ਤਿੱਖੇ ਤੇਵਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਬੈਠਕ ਤੋਂ ਪਹਿਲਾਂ ਕਾਂਗਰਸ ਦੇ ਤੇਜ਼ ਤਰਾਰ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਰਿਹਾਇਸ਼ 'ਤੇ ਕਈ ਪੱਤਰਕਾਰਾਂ ਨਾਲ ਗੱਲਬਾਤ ਕਰ ਮੁੜ ਆਪਣੀ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਭ੍ਰਿਸ਼ਟਾਚਾਰ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ, ਨਵੀਂ ਐਕਸਾਈਜ਼ ਪਾਲਿਸੀ ਬਣਾਉਣ ਅਤੇ ਲੋਕਾਂ ਲਈ ਕੰਮ ਜੇਕਰ ਸਿਸਟਮ ਕਰਦਾ ਹੈ ਤਾਂ ਉਹ ਉਨ੍ਹਾਂ ਦੇ ਪਿੱਛੇ ਚੱਲਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਸ਼ੋਅ ਪੀਸ ਨਹੀਂ ਬਣਨਗੇ। ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਟਵੀਟ 'ਚ ਇੱਕ ਅਖ਼ਬਾਰ ਵੱਲੋਂ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਖ਼ਬਰ ਨੂੰ ਦਰੁਸਤ ਵੀ ਕੀਤਾ, ਜਿਸ ਤੋਂ ਪਤਾ ਚੱਲਦਾ ਹੈ ਕਿ ਸਿੱਧੂ ਖ਼ਿਲਾਫ਼ ਮੀਡੀਆ 'ਚ ਪ੍ਰੋਪੇਗੰਡਾ ਵੀ ਕਰਵਾਇਆ ਜਾ ਰਿਹਾ ਹੈ।

ਕੈਪਟਨ ਨੂੰ ਸਾਂਸਦਾਂ ਅਤੇ ਵਿਧਾਇਕਾਂ ਨਾਲ ਕੀਤੀ ਮੁਲਕਾਤਾਂ ਦਾ ਨਹੀਂ ਹੋਇਆ ਕੋਈ ਫ਼ਾਇਦਾ ?

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਮੈਂਬਰੀ ਪੈਨਲ ਦੇ ਸਾਹਮਣੇ ਮੁੜ ਪੇਸ਼ ਹੋਣ ਤੋਂ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ 'ਚ ਕਮਜ਼ੋਰ ਹੋ ਚੁੱਕੇ ਹਨ। ਇਸ ਲਈ ਦਿੱਲੀ ਹਾਈਕਮਾਨ ਵਿਖੇ ਉਨ੍ਹਾਂ ਨੂੰ ਬੁਲਾਇਆ ਜਾ ਰਿਹਾ ਹੈ। ਜਿਨ੍ਹਾਂ ਦੇ ਨਾਲ ਪਹਿਲਾਂ ਨਾਲੋਂ ਵਿਧਾਇਕਾਂ ਅਤੇ ਸਾਂਸਦਾਂ ਦੀ ਗਿਣਤੀ ਵੀ ਘਟਦੀ ਜਾ ਰਹੀ ਹੈ। ਕਾਂਗਰਸ ਸਰਕਾਰ 'ਤੇ ਹੁਣ ਤੱਕ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਇਲਜ਼ਾਮ ਲੱਗ ਰਹੇ ਹਨ ਤਾਂ ਉੱਥੇ ਹੀ ਕਈ ਵਿਧਾਇਕਾਂ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੇ ਵੀ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈ ਕਮਾਨ ਨੂੰ ਵੀ ਇਹ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਕੋਈ ਨਵੀਂ ਸਿਆਸੀ ਪਾਰਟੀ ਨਹੀਂ ਬਣਾਈ ਜਾਵੇਗੀ, ਪਰ ਉਹ ਨਹੀਂ ਚਾਹੁੰਦੇ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਪ੍ਰਧਾਨ ਬਣਾਇਆ ਜਾਵੇ। ਹੁਣ ਦੇਖਣਾ ਹੋਵੇਗਾ ਕਿ ਕੈਪਟਨ ਦੀ ਦਿੱਲੀ ਦਰਬਾਰ ਵਿਖੇ ਦੂਜੀ ਪੇਸ਼ੀ ਤੋਂ ਬਾਅਦ ਵੀ ਕੋਈ ਹੱਲ ਨਿਕਲਦਾ ਹੈ ਜਾਂ ਫਿਰ ਇਸੇ ਤਰ੍ਹਾਂ ਪੰਜਾਬ ਵਿੱਚ ਕਾਂਗਰਸ ਦਾ ਕਾਟੋ ਕਲੇਸ਼ ਚੱਲਦਾ ਰਹੇਗਾ।

ਇਹ ਵੀ ਪੜ੍ਹੋ:Punjab Congress Clash: ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਲਿਆ ਆੜੇ ਹੱਥੀਂ

ETV Bharat Logo

Copyright © 2024 Ushodaya Enterprises Pvt. Ltd., All Rights Reserved.