ETV Bharat / city

ਸਿੱਪੀ ਸਿੱਧੂ ਕਤਲ ਮਾਮਲਾ, ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

author img

By

Published : Sep 13, 2022, 11:00 AM IST

Updated : Sep 13, 2022, 12:31 PM IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਇਸ ਮਾਮਲੇ ਵਿੱਚ ਸੁਣਵਾਈ ਤੋਂ ਬਾਅਦ ਅਦਾਲਤ ਨੇ ਕਲਿਆਣੀ ਦੀ ਜ਼ਮਾਨਤ ਪਟੀਸ਼ਨ ਉੱਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

High Court granted bail to the accused Kalyani
ਮੁਲਜ਼ਮ ਕਲਿਆਣਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ: ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 2 ਸਤੰਬਰ ਨੂੰ ਹੋਈ ਸੀ। ਉਸ ਸਮੇਂ ਦੌਰਾਨ, ਅਦਾਲਤ ਨੇ ਕਲਿਆਣੀ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦਈਏ ਕਿ 7 ਸਾਲ ਪਹਿਲਾਂ 20 ਸਤੰਬਰ 2015 ਨੂੰ ਸੈਕਟਰ 27 ਦੇ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਵਕੀਲ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ 7 ਸਾਲਾਂ ਬਾਅਦ ਸੀਬੀਆਈ ਨੇ ਕਲਿਆਣੀ ਨੂੰ ਹਿਰਾਸਤ ਵਿੱਚ ਲਿਆ ਸੀ।

7 ਸਾਲਾਂ ਬਾਅਦ ਹੋਈ ਸੀ ਕਲਿਆਣੀ ਦੀ ਗ੍ਰਿਫਤਾਰੀ: ਕਾਬਿਲੇਗੌਰ ਹੈ ਕਿ ਕਰੀਬ 7 ਸਾਲ ਪਹਿਲਾਂ ਹੋਏ ਇਸ ਕਤਲ ਦੀ ਜਾਂਚ ਚੰਡੀਗੜ੍ਹ ਪੁਲਿਸ ਕਰ ਰਹੀ ਸੀ। ਕਰੀਬ 1 ਸਾਲ ਬਾਅਦ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ। ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦੀ ਧੀ 'ਤੇ ਕਤਲ ਦਾ ਆਰੋਪ ਲਗਾਇਆ ਸੀ। ਪਰ ਵੱਡੀ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਦਸੰਬਰ 2020 ਵਿੱਚ ਅਦਾਲਤ ਵਿੱਚ ਅਨਟਰੇਸ ਰਿਪੋਰਟ ਵੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਸ ਤੋਂ ਬਾਅਦ ਸੀਬੀਆਈ ਨੇ ਮੁੜ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਕਲਿਆਣੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਵੀ ਪੜੋ: ਇੱਕ ਵਾਰ ਫਿਰ ਬੱਚਿਆ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦਿੱਤੀ ਧਮਕੀ, ਗਣਿਤ ਦਾ ਪੇਪਰ ਕਰਵਾਉਣ ਸੀ ਰੱਦ

Last Updated : Sep 13, 2022, 12:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.