ETV Bharat / city

ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਮੁੜ ਰਾਹਤ, ਹੁਣ ਇਸ ਦਿਨ ਹੋਵੇਗੀ ਸੁਣਵਾਈ

author img

By

Published : Oct 9, 2021, 9:14 AM IST

ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਮੁੜ ਰਾਹਤ
ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਮੁੜ ਰਾਹਤ

ਹਾਈਕੋਰਟ (High Court) ਨੇ ਸਾਬਕਾ ਡੀਜੀਪੀ (Former DGP) ਸੁਮੇਧ ਸਿੰਘ ਸੈਣੀ (Sumedh Singh Saini) ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਦਾ ਫੈਸਲਾ 6 ਜਨਵਰੀ ਤਕ ਮੁਲਤਵੀ ਕਰ ਦਿੱਤਾ ਹੈ।

ਚੰਡੀਗੜ੍ਹ: ਜਾਇਦਾਦ ਦੇ ਮਾਮਲੇ ਵਿੱਚ ਹਾਈਕੋਰਟ (High Court) ਨੇ ਸੁਣਵਾਈ ਕਰਦੇ ਹੋਏ ਸਾਬਕਾ ਡੀਜੀਪੀ (Former DGP) ਸੁਮੇਧ ਸਿੰਘ ਸੈਣੀ (Sumedh Singh Saini) ਨੂੰ 12 ਅਗਸਤ ਤਕ ਜ਼ਮਾਨਤ ਦੇ ਦਿੱਤੀ ਸੀ, ਉਹਨਾਂ ਹੀ ਹੁਕਮਾਂ ਨੂੰ ਜਾਰੀ ਰੱਖਿਆ ਹਾਈਕੋਰਟ (High Court) ਨੇ ਸਾਬਕਾ ਡੀਜੀਪੀ (Former DGP) ਸੁਮੇਧ ਸਿੰਘ ਸੈਣੀ (Sumedh Singh Saini) ਨੂੰ ਰਾਹਤ ਦਿੰਦੇ ਹੋਏ ਇਹ ਫੈਸਲਾ 6 ਜਨਵਰੀ ਤਕ ਮੁਲਤਵੀ ਕਰ ਦਿੱਤਾ ਹੈ।

ਇਹ ਵੀ ਪੜੋ: ਲਖੀਮਪੁਰ ਹਿੰਸਾ ਮਾਮਲਾ: ਨਵਜੋਤ ਸਿੱਧੂ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਕੀਤੀ ਹੈ ਇਹ ਮੰਗ...

ਦੱਸ ਦਈਏ ਕਿ ਸੈਣੀ (Sumedh Singh Saini) ਨੇ ਆਪਣੀ ਜਾਇਦਾਦ ਦਾ ਰਿਕਾਰਡ ਪੇਸ਼ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸਾਰਾ ਕੁੱਝ ਵਿਭਾਗ ਤੋਂ ਇਜਾਜ਼ਤ ਨਾਲ ਕੀਤਾ ਹੈ।

ਜਸਟਿਸ ਅਵਨੀਸ਼ ਝਿੰਗਨ ਨੇ ਸੈਣੀ ਦੀ ਇਸ ਅਰਜ਼ੀ 'ਤੇ ਪੰਜਾਬ ਸਰਕਾਰ (Government of Punjab) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਦਿੱਤੀ ਗਈ ਰਾਹਤ ਨੂੰ ਅਗਲੇ ਹੁਕਮਾਂ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਸੈਣੀ (Sumedh Singh Saini) ਦੇ ਵਕੀਲ ਸੰਤ ਪਾਲ ਸਿੱਧੂ ਨੇ ਦੱਸਿਆ ਕਿ ਸੈਣੀ ਨੇ ਜੋ ਵੀ ਸੰਪਤੀ ਸੈੱਲ ਕੀਤੀ ਹੈ ਉਸਦੀ ਵਿਭਾਗ ਨੂੰ ਜਾਣਕਾਰੀ ਦੇਣ ਤੋਂ ਬਾਅਦ ਹੀ ਕੀਤਾ ਗਿਆ ਹੈ।

ਉਹਨਾਂ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਰਿਕਾਰਡ ਅਤੇ ਆਈ.ਟੀ.ਆਰ. ਹਾਈ ਕੋਰਟ (High Court) ਵਿੱਚ ਪੇਸ਼ ਕਰਨ ਦੀ ਇਜਾਜ਼ਤ ਮੰਗਦਿਆਂ ਇਹ ਰਿਕਾਰਡ ਸੌਂਪਿਆ ਗਿਆ ਹੈ, ਜਦੋਂ ਕਿ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ (Government of Punjab) ਦੀ ਤਰਫੋਂ ਸੀਨੀਅਰ ਵਕੀਲ ਆਰ.ਐਸ. ਬੈਂਸ ਇਸ ਮਾਮਲੇ ਵਿੱਚ ਪੇਸ਼ ਹੋਏ ਸਨ, ਵਿਜੀਲੈਂਸ ਪਹਿਲਾਂ ਹੀ ਹਾਈਕੋਰਟ (High Court) ਤੋਂ ਸੈਣੀ (Sumedh Singh Saini) ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਹੁਕਮ ਲੈਣ ਦੀ ਮੰਗ ਕਰ ਚੁੱਕੀ ਹੈ, ਜਿਸ 'ਤੇ ਹਾਈਕੋਰਟ (High Court) ਨੇ ਸੈਣੀ (Sumedh Singh Saini) ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜੋ: ਚਰਨਜੀਤ ਚੰਨੀ ਨੇ ਮਨੋਹਰ ਲਾਲ ਖੱਟਰ ਨੂੰ ਦਿੱਤਾ ਬੇਟੇ ਦੇ ਵਿਆਹ ਦਾ ਸੱਦਾ

ETV Bharat Logo

Copyright © 2024 Ushodaya Enterprises Pvt. Ltd., All Rights Reserved.