ETV Bharat / city

ED ਨੂੰ ਹਾਈਕੋਰਟ ਦਾ ਨੋਟਿਸ, ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਮੰਗਿਆ ਜਵਾਬ

author img

By

Published : Nov 24, 2021, 7:09 AM IST

ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਮੰਗਿਆ ਜਵਾਬ
ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਮੰਗਿਆ ਜਵਾਬ

ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਖਹਿਰਾ (Sukhpal Singh Khaira) ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਇਹ ਵੀ ਪੜੋ: ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ ਲੱਗੀ ਰੋਕ

ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਾ ਸਿਰਫ਼ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਕਰਕੇ ਕੀਤੀ ਗਈ ਹੈ, ਸਗੋਂ ਸੱਤਾਧਾਰੀ ਧਿਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ। ਅਜਿਹੇ 'ਚ ਖਹਿਰਾ ਨੇ ਹਾਈਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ।

ਖਹਿਰਾ (Sukhpal Singh Khaira) ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਇਹ ਮਾਮਲਾ 2015 ਦਾ ਹੈ। ਐਨਡੀਪੀਐਸ ਕੇਸ ਵਿੱਚ ਮੁਕੱਦਮਾ ਲਗਭਗ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ 2017 ਵਿੱਚ ਇੱਕ ਐਡੀਸ਼ਨਲ ਮੁਲਜ਼ਮ ਵਜੋਂ ਤਲਬ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਦੇ ਸੰਮਨ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ। ਇਹ ਕੇਸ ਅਜੇ ਵੀ ਸੁਪਰੀਮ ਕੋਰਟ (Supreme Court) ਵਿੱਚ ਵਿਚਾਰ ਅਧੀਨ ਹੈ।

ਇਹ ਵੀ ਪੜੋ: ਕੇਜਰੀਵਾਲ ਨੇ ਵਪਾਰੀਆਂ ਨਾਲ ਕੀਤੇ 7 ਵਾਅਦੇ, ਪਠਾਨਕੋਟ ਹੈਂਡ ਗ੍ਰਨੇਡ ਮਾਮਲੇ ਨੂੰ ਲੈ ਕੇ CM ਰੰਧਾਵਾ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਖਹਿਰਾ (Sukhpal Singh Khaira) ਦੇ ਵਕੀਲ ਵਿਕਰਮ ਚੌਧਰੀ ਨੇ ਇਹ ਵੀ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਡਰਿੰਗ ਮਾਮਲੇ (Money laundering cases) ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਗਿਆ ਸੀ ਜਦੋਂ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਸੀ। ਉਸ ਦਾ ਫ਼ੋਨ ਵੀ ਜ਼ਬਤ ਕਰ ਲਿਆ ਗਿਆ ਸੀ, ਜੋ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ। ਇਸ ਦੇ ਖਿਲਾਫ ਖਹਿਰਾ ਨੇ ਹਾਈਕੋਰਟ (Punjab and Haryana High Court) 'ਚ ਪਟੀਸ਼ਨ ਦਾਇਰ ਕੀਤੀ ਸੀ, ਜੋ ਅਜੇ ਤੱਕ ਹਾਈਕੋਰਟ 'ਚ ਵਿਚਾਰ ਅਧੀਨ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.