ETV Bharat / city

ਝੂਠੇ ਵਾਅਦਿਆਂ 'ਚ ਨਾ ਆਓ, ਬੀਜੇਪੀ ਨੂੰ ਵੋਟ ਪਾਓ: ਅਸ਼ਵਨੀ ਸ਼ਰਮਾ

author img

By

Published : Dec 7, 2021, 4:42 PM IST

Updated : Dec 7, 2021, 7:19 PM IST

ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੁਰਸੀ ਹਾਸਿਲ ਕੀਤੀ ਜਾ ਸਕੇ। ਇਸੇ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ।

ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿੱਚ ਚੋਣਾਂ ਸਬੰਧੀ ਕੀਤੀ ਪ੍ਰੈਸ ਕਾਨਫਰੰਸ਼
ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿੱਚ ਚੋਣਾਂ ਸਬੰਧੀ ਕੀਤੀ ਪ੍ਰੈਸ ਕਾਨਫਰੰਸ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੁਰਸੀ ਹਾਸਿਲ ਕੀਤੀ ਜਾ ਸਕੇ। ਇਸੇ ਤਹਿਤ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ।

ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (BJP president Ashwani Sharma) ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਪਰਿਵਾਰ ਵਧ ਰਿਹਾ ਹੈ। ਪੰਜਾਬ ਦੇ ਲੋਕ ਲਗਾਤਾਰ ਇਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੇਜਰੀਵਾਲ 'ਤੇ ਚੁੱਕੇ ਸਵਾਲ

ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਲਗਾਤਾਰ ਵੋਟਾਂ ਲਈ ਨਵੇਂ-ਨਵੇਂ ਵਾਅਦੇ ਕਰ ਰਹੀਆਂ ਹਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੇਜਰੀਵਾਲ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਦਿੱਲੀ ਦੇ ਸਕੂਲ ਵਿੱਚ ਨਾ ਤਾਂ ਪ੍ਰਿੰਸੀਪਲ ਹਨ ਅਤੇ ਨਾ ਹੀ ਅਧਿਆਪਕ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ 'ਚ ਇਸ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗੱਲ ਕਰੋ, ਰੁਜ਼ਗਾਰ ਨਹੀਂ।

ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿੱਚ ਚੋਣਾਂ ਸਬੰਧੀ ਕੀਤੀ ਪ੍ਰੈਸ ਕਾਨਫਰੰਸ਼

ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਚੁੱਕੇ ਸਵਾਲ

ਅਸ਼ਵਨੀ ਸ਼ਰਮਾ (Ashwani Sharma) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਰੇਤ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਜ਼ਮੀਨੀ ਹਕੀਕਤ ਵੱਖਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਐਲਾਨ ਨਹੀਂ ਕਰੇਗੀ, ਮੈਨੀਫੈਸਟੋ ਜਾਰੀ ਕਰੇਗੀ ਅਤੇ ਅਸੀਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੰਕਲਪ ਪੱਤਰ ਜਾਰੀ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ ਪਰ ਭਾਜਪਾ ਹਰ ਵਰਗ ਲਈ ਕੰਮ ਕਰੇਗੀ, ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ। ਅਸੀਂ ਆਖਰੀ ਆਦਮੀ ਤੱਕ ਵਿਕਾਸ ਦੇ ਰਾਹ 'ਤੇ ਚੱਲਾਂਗੇ। ਕਮਜ਼ੋਰ ਵਰਗ ਨੂੰ ਮਜ਼ਬੂਤ ​​ਕਰਨ ਲਈ ਕੰਮ ਕੀਤਾ ਜਾਵੇਗਾ। ਜਦੋਂ ਭਾਜਪਾ ਆਵੇਗੀ ਤਾਂ ਇਹ ਵੀ ਜਾਣਕਾਰੀ ਦੇਵੇਗੀ ਕਿ ਉਹ ਹਰ ਵਾਅਦੇ ਨੂੰ ਕਿਵੇਂ ਪੂਰਾ ਕਰੇਗੀ।

ਭਾਜਪਾ ਨਸ਼ਿਆਂ ਨੂੰ ਲੈ ਕੇ ਪੰਜਾਬ 'ਚ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰੇਗੀ। ਅਸ਼ਵਨੀ ਸ਼ਰਮਾ (Ashwani Sharma) ਨੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗਠਜੋੜ 'ਤੇ ਕਿਹਾ। ਸਾਡੀ ਪਾਰਟੀ ਵਿੱਚ ਹਰ ਕਿਸੇ ਦੀ ਵੱਖਰੀ ਜ਼ਿੰਮੇਵਾਰੀ ਹੈ। ਮੇਰੀ ਜ਼ਿੰਮੇਵਾਰੀ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਪਾਰਟੀ ਸੰਗਠਨ ਨੂੰ ਮਜ਼ਬੂਤ ​​ਕਰਨਾ ਅਤੇ ਚੋਣਾਂ ਦੀ ਤਿਆਰੀ ਕਰਨਾ ਹੈ। ਅੱਜ ਦੀ ਤਰੀਕ ਵਿੱਚ ਅਸੀਂ ਸਾਰੀਆਂ ਸੀਟਾਂ ਲਈ ਤਿਆਰੀ ਕਰ ਰਹੇ ਹਾਂ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਗਜੇਂਦਰ ਸ਼ੇਖ਼ਾਵਤ ਨਾਲ ਮੁਲਾਕਾਤ

Last Updated :Dec 7, 2021, 7:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.