ETV Bharat / city

ਆੜਤੀਆਂ ਤੇ ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਬਦਲੇ ਦੀ ਭਾਵਨਾ : ਭਗਵੰਤ ਮਾਨ

author img

By

Published : Dec 19, 2020, 8:21 PM IST

ਆਮਦਨ ਕਰ ਵਿਭਾਗ ਦੀ ਛਾਪੇਮਾਰੀ ਬਦਲੇ ਦੀ ਭਾਵਨਾ
ਆਮਦਨ ਕਰ ਵਿਭਾਗ ਦੀ ਛਾਪੇਮਾਰੀ ਬਦਲੇ ਦੀ ਭਾਵਨਾ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ 'ਤੇ ਸਖ਼ਤ ਨੋਟਿਸ ਲਿਆ ਹੈ। 'ਆਪ' ਨੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਦੱਸਿਆ ਹੈ। ਸੰਸਦ ਮੈਂਬਰ ਭੰਗਵਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਸ ਕਾਰਵਾਈ ਨੂੰ ਕਿਸਾਨ ਅੰਦੋਲਨ ਦੇ ਸਮਰਥਕਾਂ ਨੂੰ ਡਰਾਉਣ ਦੀ ਕੋਸ਼ਿਸ਼ ਦੱਸਿਆ।

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਆੜਤੀਆਂ ਤੇ ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ 'ਤੇ ਸਖ਼ਤ ਨੋਟਿਸ ਲਿਆ ਹੈ। 'ਆਪ' ਨੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਦੱਸਿਆ ਹੈ।

ਇਸ ਬਾਰੇ ਬੋਲਦੇ ਹੋਏ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆੜਤੀ ਤੇ ਕਾਰੋਬਾਰੀ ਕਿਸਾਨ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਜਿਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜਿਹਾ ਕਰਕੇ ਕਿਸਾਨ ਸਮਰਥਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਰਾਉਣਾ ਤੇ ਧਮਕਾਉਣਾ ਭਾਜਪਾ ਦੀ ਪੁਰਾਣੀ ਆਦਤ ਹੈ, ਪਰ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫਲ ਨਹੀਂ ਹੋਵੇਗੀ। ਮਾਨ ਨੇ ਕਿਹਾ ਕਿ ਆਪਣੀ ਈਡੀ, ਸੀਬੀਆਈ ਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਮੋਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਭ੍ਰਿਸ਼ਟਾਚਾਰੀ ਤੇ ਕਮਜ਼ੋਰ ਆਗੂਆਂ ਨੂੰ ਤਾਂ ਡਰਾ ਸਕਦੇ ਹਨ, ਪਰ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਕਾਰੋਬਾਰੀਆਂ 'ਤੇ ਕੇਂਦਰ ਸਰਕਾਰ ਦਾ ਇਹ ਹੱਥਕੰਡਾ ਕੰਮ ਨਹੀਂ ਕਰੇਗਾ।

ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਹੀ ਮੋਦੀ ਸਰਕਾਰ ਖੇਤੀ ਤੇ ਕਿਸਾਨਾਂ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਪਰ ਵਪਾਰੀ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਕਿ ਅਰਥਿਕਤਾ ਦਾ ਪਹੀਆ ਵੀ ਖੇਤੀ ਅਤੇ ਕਿਸਾਨੀ ਨਾਲ ਘੁੰਮਦਾ ਹੈ। ਇਸ ਲਈ ਹਰ ਵਰਗ ਦੇ ਲੋਕ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਆੜਤੀਆਂ ਤੇ ਵਪਾਰੀਆਂ ਸਣੇ ਆਮ ਲੋਕਾਂ ਦਾ ਵੀ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.