ETV Bharat / city

ਹਰਨਾਜ ਸੰਧੂ ਬਣੀ ਮਿਸ ਯੂਨੀਵਰਸ 2021, 21 ਸਾਲ ਬਾਅਦ ਭਾਰਤ ਦੀ ਧੀ ਨੂੰ ਮਿਲਿਆ ਖਿਤਾਬ

author img

By

Published : Dec 13, 2021, 10:05 AM IST

Updated : Dec 13, 2021, 11:01 AM IST

ਹਰਨਾਜ ਸੰਧੂ ਬਣੀ ਮਿਸ ਯੂਨੀਵਰਸ
ਹਰਨਾਜ ਸੰਧੂ ਬਣੀ ਮਿਸ ਯੂਨੀਵਰਸ

ਮਿਸ ਯੂਨੀਵਰਸ 2021 (Miss Universe 2021) ਦਾ ਖਿਤਾਬ ਚੰਡੀਗੜ੍ਹ ਦੀ ਰਹਿਣ ਵਾਲੀ ਹਰਨਾਜ਼ ਸੰਧੂ ਨੇ ਆਪਣੇ ਨਾਂ ਕੀਤਾ ਹੈ। ਦੱਸ ਦਈਏ ਕਿ 21 ਸਾਲ ਬਾਅਦ ਭਾਰਤ ਦੀ ਧੀ ਨੂੰ ਇਹ ਖਿਤਾਬ ਮਿਲਿਆ ਹੈ।

ਚੰਡੀਗੜ੍ਹ: ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ 2021 (Miss Universe 2021) ਦਾ ਖਿਤਾਬ ਜਿੱਤ ਲਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਇਸ ਸਾਲ 12 ਦਸੰਬਰ ਨੂੰ ਇਜ਼ਰਾਈਲ ਵਿੱਚ ਹੋਇਆ। ਇਸ ਮੁਕਾਬਲੇ ਦੇ ਸ਼ੁਰੂਆਤੀ ਪੜਾਅ ਵਿੱਚ 75 ਤੋਂ ਵੱਧ ਸੁੰਦਰ ਅਤੇ ਪ੍ਰਤਿਭਾਸ਼ਾਲੀ ਔਰਤਾਂ ਨੇ ਭਾਗ ਲਿਆ, ਪਰ ਤਿੰਨ ਦੇਸ਼ਾਂ ਦੀਆਂ ਔਰਤਾਂ ਨੇ ਟਾਪ 3 ਵਿੱਚ ਥਾਂ ਬਣਾਈ, ਜਿਸ ਵਿੱਚ ਭਾਰਤ ਦੀ ਹਰਨਾਜ਼ ਸੰਧੂ ਵੀ ਸ਼ਾਮਲ ਸੀ।

ਦੱਸ ਦਈਏ ਕਿ ਇਹ ਖਿਤਾਬ 21 ਸਾਲ ਬਾਅਦ ਭਾਰਤ ਦੇ ਝੋਲੀ ਵਿੱਚ ਆਇਆ ਹੈ। ਸਾਲ 2000 'ਚ ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਨੇ ਇਹ ਖਿਤਾਬ ਜਿੱਤਿਆ ਸੀ। ਫਿਲਮ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਇਸ ਵਾਰ ਜੱਜਿੰਗ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਸੀ।

ਹਰਨਾਜ ਸੰਧੂ ਬਣੀ ਮਿਸ ਯੂਨੀਵਰਸ

ਮੁਕਾਬਲੇ 'ਚ ਜੱਜ ਨੇ ਹਰਨਾਜ਼ ਦਾ ਉਹ ਜਵਾਬ ਬਹੁਤ ਜ਼ਬਰਦਸਤ ਪਾਇਆ, ਜਿਸ ਦੇ ਆਧਾਰ 'ਤੇ ਹਰਨਾਜ਼ ਦੇ ਸਿਰ 'ਤੇ ਮਿਸ ਯੂਨੀਵਰਸ 2021 ਦਾ ਤਾਜ ਸਜਾਇਆ ਗਿਆ। ਟਾਪ ਤਿੰਨ ਦੇ ਵਿੱਚ ਪਹੁੰਚਣ ਵਾਲੇ ਤਿੰਨੋਂ ਮੁਕਾਬਲਿਆਂ ਕੋਲੋਂ ਜੱਜ ਨੇ ਸਵਾਲ ਕੀਤਾ ਕਿ ਤੁਸੀਂ ਦਬਾਅ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਕੀ ਸਲਾਹ ਦੇਣਾ ਚਾਹੋਗੇ? ਇਸ 'ਤੇ ਹਰਨਾਜ਼ ਸੰਧੂ ਨੇ ਜਵਾਬ ਦਿੱਤਾ ਕਿ ਤੁਹਾਨੂੰ ਇਹ ਮੰਨਣਾ ਪਏਗਾ ਕਿ ਤੁਸੀਂ ਵੱਖਰੇ ਹੋ ਅਤੇ ਇਹੀ ਤੁਹਾਨੂੰ ਦੂਜਿਆਂ ਤੋਂ ਸੁੰਦਰ ਅਤੇ ਵੱਖਰਾ ਬਣਾਉਂਦਾ ਹੈ, ਇਸ ਲਈ ਬਾਹਰ ਆਓ, ਆਪਣੇ ਲਈ ਬੋਲਣਾ ਸਿੱਖੋ, ਕਿਉਂਕਿ ਤੁਸੀਂ ਆਪਣੀ ਜ਼ਿੰਦਗੀ ਦੇ ਲੀਡਰ ਹੋ।

ਹਰਨਾਜ ਸੰਧੂ ਨੇ ਸਾਰਿਆਂ ਦਾ ਕੀਤਾ ਧੰਨਵਾਦ

ਕੌਣ ਹੈ ਹਰਨਾਜ਼ ਸੰਧੂ?

ਹਰਨਾਜ਼ ਸੰਧੂ ਚੰਡੀਗੜ੍ਹ, ਪੰਜਾਬ ਦੀ ਰਹਿਣ ਵਾਲੀ ਹੈ ਅਤੇ ਇੱਕ ਮਾਡਲ ਹੈ। 21 ਸਾਲਾ ਮਿਸ ਯੂਨੀਵਰਸ ਨੇ ਪੜ੍ਹਾਈ ਦੇ ਨਾਲ-ਨਾਲ ਮਾਡਲਿੰਗ ਵੱਲ ਵੀ ਪੂਰਾ ਧਿਆਨ ਦਿੱਤਾ। ਹਰਨਾਜ਼ ਸਾਲ 2017 ਵਿੱਚ ਮਿਸ ਚੰਡੀਗੜ੍ਹ ਬਣੀ ਸੀ। ਇਸ ਤੋਂ ਬਾਅਦ ਉਸ ਨੇ ਮਿਸ ਮੈਕਸ ਐਮਰਜਿੰਗ ਸਟਾਰ ਇੰਡੀਆ ਦਾ ਖਿਤਾਬ ਜਿੱਤਿਆ। ਸਾਲ 2019 ਵਿੱਚ, ਹਰਨਾਜ਼ ਨੇ ਮਿਸ ਇੰਡੀਆ ਮੁਕਾਬਲੇ ਵਿੱਚ ਹਿੱਸਾ ਲਿਆ। ਉਹ ਇਸ ਮੁਕਾਬਲੇ ਵਿੱਚ ਸਿਖਰਲੇ 12 ਵਿੱਚ ਪਹੁੰਚ ਸਕੀ ਸੀ।

ਹਰਨਾਜ਼ ਦੀਆਂ ਫਿਲਮਾਂ

ਹਰਨਾਜ਼ ਦੋ ਪੰਜਾਬੀ ਫਿਲਮਾਂ 'ਯਾਰਾ ਦੀਆਂ ਪੁ ਬਾਰਾਂ' ਅਤੇ 'ਬਾਈ ਜੀ ਕੁਟਾਂਗੇ' 'ਚ ਨਜ਼ਰ ਆ ਚੁੱਕੀ ਹੈ।

ਦੇਸ਼ ਦੀ ਤੀਜੀ ਬੇਟੀ ਨੇ ਖਿਤਾਬ ਜਿੱਤਿਆ

ਦੱਸ ਦਈਏ ਕਿ ਇਹ ਤੀਜੀ ਵਾਰ ਹੈ, ਜਦੋਂ ਦੇਸ਼ ਦੀ ਧੀ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਸਭ ਤੋਂ ਪਹਿਲਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨੇ ਮਿਸ ਯੂਨੀਵਰਸ ਮੁਕਾਬਲਾ (1994) ਜਿੱਤਿਆ। ਛੇ ਸਾਲ ਬਾਅਦ ਅਦਾਕਾਰਾ ਲਾਰਾ ਦੱਤਾ ਨੇ ਮਿਸ ਯੂਨੀਵਰਸ (2000) ਦਾ ਖਿਤਾਬ ਜਿੱਤ ਕੇ ਦੇਸ਼ ਦਾ ਨਾਂ ਰੋਸ਼ਨ ਕੀਤਾ ਸੀ। ਇਸ ਦੇ ਨਾਲ ਹੀ ਹਰਨਾਜ਼ ਦੇਸ਼ ਦੀ ਤੀਜੀ ਬੇਟੀ ਹੈ, ਜਿਸ ਨੇ ਮਿਸ ਯੂਨੀਵਰਸ ਦਾ ਤੀਜਾ ਖਿਤਾਬ ਭਾਰਤ ਦੀ ਝੋਲੀ 'ਚ ਪਾਇਆ ਹੈ।

ਇਹ ਵੀ ਪੜੋ: Kashi Vishwanath Corridor: ਪੀਐਮ ਮੋਦੀ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਕਰਨਗੇ ਉਦਘਾਟਨ

Last Updated :Dec 13, 2021, 11:01 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.