ਕਣਕ ਦਾ ਨਾੜ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੋੜ: ਡਾ. ਰਵਿੰਦਰ ਖੈਵਾਲ

author img

By

Published : May 22, 2020, 12:50 PM IST

interview with PGI doctor about burning of wheat stalks

ਪੀਜੀਆਈ ਦੇ ਪਰਿਵਾਰਕ ਤੇ ਪਬਲਿਕ ਹੈਲਥ ਵਿਭਾਗ ਦੇ ਡਾ. ਰਵਿੰਦਰ ਖੈਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਹੀ ਕਿਹਾ ਕਿ ਪਿੰਡਾਂ ਦੇ ਕਿਸਾਨਾਂ ਤੱਕ ਜਾਗਰੂਕਤਾ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਅਜੇ ਵੀ ਕਾਫ਼ੀ ਕਿਸਾਨਾਂ ਨੂੰ ਠੀਕ ਢੰਗ ਨਾਲ ਜਾਗਰੂਕ ਕਰਨ ਦੀ ਲੋੜ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੇ ਨਾੜ ਨੂੰ ਕਿਸਾਨਾਂ ਵੱਲੋਂ ਲਗਾਤਾਰ ਅੱਗ ਲਗਾਈ ਜਾ ਰਹੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕਈ ਤਰ੍ਹਾਂ ਦੀਆਂ ਸਖ਼ਤ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ ਜਾ ਰਹੀ ਹੈ।

ਇਸ ਸਬੰਧੀ ਪੀਜੀਆਈ ਦੇ ਪਰਿਵਾਰਕ ਤੇ ਪਬਲਿਕ ਹੈਲਥ ਵਿਭਾਗ ਦੇ ਡਾ. ਰਵਿੰਦਰ ਖੈਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਹੀ ਕਿਹਾ ਕਿ ਪਿੰਡਾਂ ਦੇ ਕਿਸਾਨਾਂ ਤੱਕ ਜਾਗਰੂਕਤਾ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਅਜੇ ਵੀ ਕਾਫ਼ੀ ਕਿਸਾਨਾਂ ਨੂੰ ਠੀਕ ਢੰਗ ਨਾਲ ਜਾਗਰੂਕ ਕਰਨ ਦੀ ਲੋੜ ਹੈ।

ਵੀਡੀਓ

ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ ਕੋਰੋਨਾ ਰਿਕਵਰੀ ਰੇਟ ਹੋਈ 89 ਫੀਸਦੀ, 23 ਨਵੇਂ ਮਾਮਲੇ ਨਾਲ ਕੁੱਲ ਗਿਣਤੀ ਹੋਈ 2028

ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਦੇ ਜ਼ਰੀਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦਾ ਨਾੜ ਨਾ ਸਾੜਨ ਕਿਉਂਕਿ ਇੱਕ ਤਾਂ ਪਹਿਲਾ ਹੀ ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ ਉੱਤੋਂ ਨਾੜ ਨੂੰ ਅੱਗ ਲਾਉਣ ਨਾਲ ਧੂੰਏ ਕਰਕੇ ਲੋਕਾਂ ਸਾਹ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅੰਕੜੇ ਦੱਸਦੇ ਹੋਏ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿੱਚ ਹੀ ਪੰਜਾਬ ਅਤੇ ਹਰਿਆਣਾ ਵਿੱਚ 2000 ਖੇਤਾਂ ਨੂੰ ਅੱਗ ਲਗਦੀ ਦੇਖੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.