ETV Bharat / city

ਭਗਵੰਤ ਮਾਨ ਵੱਲੋਂ ਪੀਲੀਆਂ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ, ਬਸੰਤੀ ਰੰਗ 'ਚ ਰੰਗੇਗਾ ਸ਼ਹੀਦ ਭਗਤ ਸਿੰਘ ਦਾ ਪਿੰਡ

author img

By

Published : Mar 14, 2022, 6:37 PM IST

Updated : Mar 14, 2022, 7:35 PM IST

ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ ਅਤੇ ਸਮਾਗਮ ਵਿੱਚ ਬਸੰਤੀ ਰੰਗ ਦੀ ਪੱਗ ਬੰਨ ਕੇ ਆਉਣ ਦੀ ਬੇਨਤੀ ਕਰਦਾ ਹਾਂ।

ਭਗਵੰਤ ਮਾਨ ਵੱਲੋਂ ਪੀਲੀਆਂ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ
ਭਗਵੰਤ ਮਾਨ ਵੱਲੋਂ ਪੀਲੀਆਂ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ

ਚੰਡੀਗੜ੍ਹ: 16 ਮਾਰਚ ਨੂੰ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ (Newly appointed Chief Minister of Punjab) ਭਗਵੰਤ ਮਾਨ ਨੂੰ ਪਿੰਡ ਖਟਕੜ ਕਲਾਂ (Village Khatkar Kalan) ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਯਾਦਗਾਰ ਵਿਖੇ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪੁਰੋਹਿਤ ਮੁੱਖ ਮੰਤਰੀ ਦੀ ਸਹੁੰ ਚੁਕਾਉਣਗੇ।

ਜਿਸ ਬਾਰੇ ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।

  • I request people to reach Khatkar Kalan on March 16th (for the swearing-in ceremony). I request my brothers to wear yellow turbans that day and sisters to drape yellow shawls/stoles. We will colour Khatar Kalan in 'Basanti rang' that day: #Punjab CM-designate Bhagwant Mann pic.twitter.com/8OrM7B2DUQ

    — ANI (@ANI) March 14, 2022 " class="align-text-top noRightClick twitterSection" data=" ">

ਮਾਨ ਨੇ ਕਿਹਾ- 3 ਕਰੋੜ ਪੰਜਾਬੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਦਿਨ ਬੁੱਧਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਮੈਂ ਹੀ ਨਹੀਂ, ਮੇਰੇ ਨਾਲ 3 ਕਰੋੜ ਪੰਜਾਬੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅਸੀਂ ਰਲ ਕੇ ਭਗਤ ਸਿੰਘ ਦਾ ਸੁਪਨਾ ਪੂਰਾ ਕਰਾਂਗੇ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਮੈਂ ਇਕੱਲਾ ਨਹੀਂ ਸਗੋਂ ਸਾਰੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਇਹ ਤੁਹਾਡੀ ਸਰਕਾਰ ਹੈ।

ਕੇਜਰੀਵਾਲ ਨੇ ਕਿਹਾ, ਫਿਰ ਤੋਂ ਹੋਵੇਗਾ ਰੰਗਲਾ ਪੰਜਾਬ

  • पंजाब फिर से रंगला पंजाब बनेगा। सरदार भगत सिंह के सपने साकार होंगे। 16 तारीख़ को मेरे छोटे भाई भगवंत मान के साथ पूरा पंजाब शपथ लेगा। पंजाब के लोगों के साथ मैं भी इस कार्यक्रम में शामिल हो रहा हूँ, आप सब भी ज़रूर आएँ । https://t.co/TjzKl8bOcO

    — Arvind Kejriwal (@ArvindKejriwal) March 14, 2022 " class="align-text-top noRightClick twitterSection" data=" ">

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੁਪਰੀਮੋ (Aam Aadmi Party supremo) ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੀ ਵੀਡੀਓ ਨਾਲ ਟਵੀਟ ਕਰ ਕੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ "ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣੇਗਾ। ਸਰਦਾਰ ਭਗਤ ਸਿੰਘ ਦੇ ਸੁਪਨੇ ਸਾਕਾਰ ਹੋਣਗੇ। 16 ਤਰੀਕ ਨੂੰ ਪੂਰਾ ਪੰਜਾਬ ਮੇਰੇ ਛੋਟੇ ਵੀਰ ਭਗਵੰਤ ਮਾਨ ਸਮੇਤ ਸਹੁੰ ਚੁੱਕਣਗੇ। ਇਸ ਪ੍ਰੋਗਰਾਮ ਵਿੱਚ ਪੰਜਾਬ ਵਾਸੀਆਂ ਦੇ ਨਾਲ ਮੈਂ ਵੀ ਸ਼ਿਰਕਤ ਕਰ ਰਿਹਾ ਹਾਂ, ਤੁਸੀਂ ਵੀ ਜ਼ਰੂਰ ਪਹੁੰਚੋ।"

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਦਿੱਗਜ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿੱਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਮੀਟਿੰਗ ਨੂੰ ਲੈ ਕੇ ਖਟਕੜ ਕਲਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਖਟਕੜ ਕਲਾਂ 'ਚ ਜ਼ੋਰਾਂ ਨਾਲ ਹੋ ਰਹੀਆਂ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ

Last Updated :Mar 14, 2022, 7:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.