ETV Bharat / city

Weather Report: ਸੂਬੇ ਭਰ ਵਿੱਚ ਅੱਜ ਫੇਰ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Jul 22, 2022, 6:31 AM IST

Weather Report: ਦੇਸ਼ ਭਰ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਪੰਜਾਬ ਸਮੇਂਤ ਚੰਡੀਗੜ੍ਹ ਵਿੱਚ ਬੱਦਲ ਛਾਏ ਹੋਏ ਹਨ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਕੀਤਾ ਗਿਆ ਹੈ ਕਿ ਅਗਲੇ ਕੁਝ ਦਿਨ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ: ਰਾਸ਼ਟਰਪਤੀ ਚੋਣ 2022: ਦ੍ਰੋਪਦੀ ਮੁਰਮੂ ਨੇ ਜਿੱਤੀ ਰਾਸ਼ਟਰਪਤੀ ਦੀ ਚੋਣ, ਯਸ਼ਵੰਤ ਸਿਨਹਾ ਨੇ ਦਿੱਤੀ ਵਧਾਈ

ਮੀਂਹ ਨੇ ਕੀਤਾ ਭਾਰੀ ਨੁਕਸਾਨ: ਜਿਆਦਾ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਈ ਲੋਕਾਂ ਦਾ ਨੁਕਸਾਨ ਵੀ ਹੋਇਆ ਹੈ। ਮੀਂਹ ਕਾਰਨ ਕਈ ਘਰਾਂ ਦੀ ਛੱਤਾਂ ਵੀ ਡਿੱਗ ਗਈਆਂ ਹਨ ਤੇ ਲੋਕ ਬੇਘਰ ਹੋ ਗਏ ਹਨ। ਉਥੇ ਹੀ ਇਸ ਮੀਂਹ ਨੇ ਬਹੁਤ ਸਾਰੇ ਕਿਸਾਨਾਂ ਦੀ ਫਸਲ ਵੀ ਨਸ਼ਟ ਕਰ ਦਿੱਤੀ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਗੁਰਦਾਸਪੁਰ ਪੁਲਿਸ ਨੂੰ ਮਿਲਿਆ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.