Weather Report: ਪੰਜਾਬ ਵਿੱਚ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

author img

By

Published : Aug 4, 2022, 6:26 AM IST

ਸ਼ਹਿਰ ਦਾ ਤਾਪਮਾਨ

Weather Report: ਚੰਡੀਗੜ੍ਹ ਸਮੇਤ ਪੂਰੇ ਪੰਜਾਬ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਤੇ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਜਾਣੋ ਪੰਜਾਬ ਦਾ ਮੌਸਮ...

ਚੰਡੀਗੜ੍ਹ: ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਬੀਤੇ ਦਿਨ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕੁਝ ਗਿਰਾਵਟ ਆਈ, ਪਰ ਗਰਮੀ ਦਾ ਕਹਿਰ ਜਾਰੀ ਰਿਹਾ। ਉਥੇ ਹੀ ਚੰਡੀਗੜ੍ਹ ਸਮੇਤ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।

ਇਹ ਵੀ ਪੜੋ: ਪੰਜਾਬ ਪੁਲਿਸ ਦਾ ਕਾਂਸਟੇਬਲ ਬਣਿਆ ਕਰੋੜਪਤੀ, 6 ਰੁਪਏ ਦੀ ਲਾਟਰੀ 'ਚ ਨਿਕਲਿਆ 1 ਕਰੋੜ ਇਨਾਮ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪਵੇਗਾ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: MSP ਉਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.