ETV Bharat / city

ਹਵਾਰਾ ਨੇ ਜ਼ਮਾਨਤ ਦੀ ਕੀਤੀ ਮੰਗ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

author img

By

Published : Feb 15, 2022, 8:03 AM IST

Updated : Feb 15, 2022, 12:07 PM IST

ਜਗਤਾਰ ਸਿੰਘ ਹਵਾਰਾ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਅਰਜੀ ਦਾਖਲ ਕੀਤੀ ਹੈ, ਜਿਸ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤੀ ਹੈ। ਆਖਿਰਕਾਰ ਕੀ ਹੈ ਪੂਰਾ ਮਾਮਲਾ ਪੜੋ ਪੂਰੀ ਖ਼ਬਰ...

ਹਵਾਰਾ ਨੇ ਜ਼ਮਾਨਤ ਦੀ ਕੀਤੀ ਮੰਗ
ਹਵਾਰਾ ਨੇ ਜ਼ਮਾਨਤ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਤਹਿਤ ਜਗਤਾਰ ਸਿੰਘ ਹਵਾਰਾ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜੋ: ਭਗਵੰਤ ਮਾਨ ਦਾ ਜਲੰਧਰ ਵਿਖੇ ਚੋਣ ਪ੍ਰਚਾਰ, ਕਹੀਆਂ ਵੱਡੀਆਂ ਗੱਲਾਂ

ਇਸ ਮਾਮਲੇ 'ਚ ਹਾਈਕੋਰਟ ਨੇ ਸਵਾਲ ਉਠਾਇਆ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਅਤੇ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਹਵਾਰਾ ਨੂੰ ਅਗਾਊਂ ਜ਼ਮਾਨਤ ਕਿਵੇਂ ਦਿੱਤੀ ਜਾ ਸਕਦੀ ਹੈ, ਤਾਂ ਇਹ ਪਟੀਸ਼ਨ ਕਿੱਥੇ ਖੜ੍ਹੀ ਹੈ। ਹਾਈਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਸਿਰਫ ਉਹੀ ਮੰਗ ਸਕਦੇ ਹਨ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ ਹੈ। ਹਾਈਕੋਰਟ ਨੇ ਸੋਮਵਾਰ ਨੂੰ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜੋ: PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਫਿਰ ਵਿਵਾਦਾਂ 'ਚ ਪੰਜਾਬ ਸਰਕਾਰ 'ਤੇ ਵੱਡਾ ਇਲਜ਼ਾਮ !

ਕੀ ਹੈ ਮਾਮਲਾ ?

ਹਵਾਰਾ ਖਿਲਾਫ 13 ਜੂਨ 1998 ਨੂੰ ਆਈ.ਪੀ.ਸੀ. ਦਾ ਮਾਮਲਾ ਦਰਜ ਕੀਤਾ ਗਿਆ ਸੀ। ਆਈਪੀਸੀ ਦੀ ਧਾਰਾ 124-ਏ, 153-ਏ ਤਹਿਤ ਵੀ ਐਫਆਈਆਰ ਦਰਜ ਕੀਤੀ ਗਈ ਹੈ। ਹਵਾਰਾ ਨੇ ਕਿਹਾ ਕਿ ਉਸ ਨੂੰ ਐਫਆਈਆਰ ਬਾਰੇ ਕੋਈ ਜਾਣਕਾਰੀ ਨਹੀਂ ਸੀ, ਜੋ ਉਸ ਨੂੰ ਤਿਹਾੜ ਜੇਲ੍ਹ ਦੀ ਸੂਚੀ ਰਾਹੀਂ ਮਿਲੀ ਸੀ, ਜਿਸ ਕਾਰਨ ਉਸ ਨੂੰ ਇਸ ਕੇਸ ਵਿੱਚ ਅਗਾਊਂ ਜ਼ਮਾਨਤ ਲੈਣੀ ਪਈ ਸੀ।

ਇਹ ਵੀ ਪੜੋ: ਦਲਬਦਲੂਆਂ ਨੂੰ ਟਿਕਟਾਂ ਵੇਚ AAP ਪੰਜਾਬ ’ਚ ਨਹੀਂ ਲਿਆ ਸਕਦੀ ਕੋਈ ਤਬਦੀਲੀ: ਸੁਖਬੀਰ

Last Updated : Feb 15, 2022, 12:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.