ETV Bharat / city

ਪੰਜਾਬ ਵਿੱਚ ਕੈਦੀ ਚਲਾਉਣਗੇ ਪੈਟਰੋਲ-ਡੀਜ਼ਲ ਦੇ ਆਊਟਲੈਟ

author img

By

Published : Jan 7, 2022, 5:56 PM IST

ਪੰਜਾਬ ਵਿੱਚ ਹੁਣ ਜੇਲ੍ਹ ਕੈਦੀਆਂ ਵੱਲੋਂ ਸੂਬੇ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ 12 ਰਿਟੇਲ ਆਊਟਲੇਟ ਚਲਾਏ ਜਾਣਗੇ (jail inmates will run petro outlets in punjab)। ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਆਊਟਲੇਟ ਖੋਲ੍ਹਣ ਲਈ ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨਨਾਲ ਸਮਝੌਤਾ ਸਹੀਬੱਧ (MOU signed with IOC and BPC) ਕੀਤਾ ਗਿਆ ਹੈ।

ਪੰਜਾਬ ਵਿੱਚ ਕੈਦੀ ਚਲਾਉਣਗੇ ਪੈਟਰੋਲ-ਡੀਜ਼ਲ ਦੇ ਆਊਟਲੈਟ
ਪੰਜਾਬ ਵਿੱਚ ਕੈਦੀ ਚਲਾਉਣਗੇ ਪੈਟਰੋਲ-ਡੀਜ਼ਲ ਦੇ ਆਊਟਲੈਟ

ਚੰਡੀਗੜ੍ਹ:ਜੇਲ੍ਹ ਕੈਦੀਆਂ ਦੇ ਸੁਧਾਰ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਵੱਲੋਂ ਅੱਜ ਇੰਡੀਅਨ ਆਇਲ (ਆਈਓਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀਐਲ) ਨਾਲ 12 ਰਿਟੇਲ ਆਊਟਲੇਟ (ਆਰਓ) ਖੋਲ੍ਹਣ ਲਈ ਸਮਝੌਤਾ ਸਹੀਬੱਧ ਕੀਤਾ ਗਿਆ (MOU signed with IOC and BPC)। ਇਹਨਾਂ ਰਿਟੇਲ ਆਊਟਲੇਟਾਂ ਦਾ ਪ੍ਰਬੰਧ ਸੂਬੇ ਭਰ ਦੇ ਜੇਲ੍ਹਾਂ ਕੈਦੀਆਂ ਵੱਲੋਂ ਕੀਤਾ ਜਾਵੇਗਾ (jail inmates will run petro outlets in punjab)।

ਚੰਨੀ ਤੇ ਰੰਧਾਵਾ ਦੀ ਪ੍ਰਵਾਨਗੀ ਨਾਲ ਹੋਇਆ ਸਮਝੌਤਾ

ਇਹ ਸਮਝੌਤਾ ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਤਕਾਲ ਪ੍ਰਵਾਨਗੀ ਉਪਰੰਤ ਸਹੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਆਈਓਸੀਐਲ ਅਤੇ ਬੀਪੀਸੀਐਲ ਨਾਲ ਸਮਝੌਤੇ ਲਾਗੂਕਰਨ ਅਤੇ ਇਸ ਉਪਰੰਤ ਸਬੰਧਤ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲੀਜ਼ ਡੀਡਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ 12 ਰਿਟੇਲ ਆਊਟਲੇਟਾਂ ਵਿੱਚੋਂ 11 ਇੰਡੀਅਨ ਆਇਲ ਵੱਲੋਂ ਅਤੇ ਇੱਕ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵੱਲੋਂ ਖੋਲ੍ਹਿਆ ਜਾਵੇਗਾ।

ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਹੋਇਆ ਸਮਝੌਤਾ

ਇਹ ਸਮਝੌਤਾ ਪੰਜਾਬ ਜੇਲ੍ਹ ਵਿਕਾਸ ਬੋਰਡ ਦੀ ਤਰਫੋਂ ਬੋਰਡ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਮ ਮੈਂਬਰ ਸਕੱਤਰ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਵੱਲੋਂ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਤਰਫੋਂ ਸ੍ਰੀ ਅਮਰਿੰਦਰ ਕੁਮਾਰ ਵੱਲੋਂ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪ੍ਰਮੁੱਖ ਸਕੱਤਰ (ਜੇਲ੍ਹਾਂ) ਸ੍ਰੀ ਡੀ.ਕੇ. ਤਿਵਾੜੀ, ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੁਜੋਏ ਚੌਧਰੀ, ਆਈਜੀ (ਜੇਲ੍ਹਾਂ) ਸ੍ਰੀ ਰੂਪ ਕੁਮਾਰ ਅਰੋੜਾ ਅਤੇ ਡੀਆਈਜੀਜ਼ ਸ੍ਰੀ ਐਸ.ਐਸ. ਸੈਣੀ ਅਤੇ ਸ੍ਰੀਮਤੀ ਅਮਨੀਤ ਕੌਂਡਲ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ।

ਏਡੀਜੀਪੀ ਨੇ ਸਮਝੌਤੇ ਨੂੰ ਯਾਦਗਾਰ ਦੱਸਿਆ

ਇਸ ਸਮਝੌਤਾ ਦੇ ਦਿਨ ਨੂੰ ਯਾਦਗਾਰ ਦੱਸਦਿਆਂ ਏ.ਡੀ.ਜੀ.ਪੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਸੁਧਾਰਵਾਦੀ ਨੀਤੀਆਂ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜੇਲਾਂ ਵਿੱਚ ਬੰਦ ਕੈਦੀ ਜੋ ਮੁੜ ਲੀਹਾਂ 'ਤੇ ਆਉਣਾ ਚਾਹੁੰਦੇ ਹਨ, ਨੂੰ ਲੋੜੀਂਦੇ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਰਿਟੇਲ ਆਊਟਲੈੱਟ ਜੇਲ੍ਹ ਵਿਕਾਸ ਬੋਰਡ ਵੱਲੋਂ ਚਲਾਏ ਜਾਣਗੇ ਅਤੇ ਇਨ੍ਹਾਂ ਦਾ ਪ੍ਰਬੰਧਨ ਜੇਲ੍ਹਾਂ ਦੇ ਸਟਾਫ਼ ਦੇ ਨਾਲ-ਨਾਲ ਕੈਦੀਆਂ ਵੱਲੋਂ ਵੀ ਕੀਤਾ ਜਾਵੇਗਾ।

ਜੇਲ੍ਹ ਬੋਰਡ ਦੀ ਮਾਲੀ ਹਾਲਤ ਸੁਧਰੇਗੀ

ਸ੍ਰੀ ਸਿਨਹਾ ਨੇ ਕਿਹਾ ਕਿ ਰਿਟੇਲ ਆਉਟਲੈਟਾਂ ਦੇ ਸੰਚਾਲਨ ਨਾਲ ਬੋਰਡ ਲਈ ਮਾਲੀਆ ਪੈਦਾ ਹੋਵੇਗਾ ਅਤੇ ਕੈਦੀਆਂ ਨੂੰ ਹੁਨਰ ਵਿਕਾਸ, ਸੁਧਾਰ ਅਤੇ ਪੁਨਰਵਾਸ ਲਈ ਢੁਕਵੇਂ ਮੌਕੇ ਮੁਹੱਈਆ ਹੋਣਗੇ। ਉਹਨਾਂ ਕਿਹਾ, “ਇਹ ਪ੍ਰੋਜੈਕਟ ਜੇਲ ਵਿਭਾਗ ਅਤੇ ਜੇਲ ਕੈਦੀਆਂ ਦੇ ਨਾਲ-ਨਾਲ ਆਈਲ ਮਾਰਕੀਟਿੰਗ ਕੰਪਨੀਆਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਉਨ੍ਹਾਂ ਸਾਰਿਆਂ ਨੂੰ ਇਸ ਦਾ ਲਾਭ ਮਿਲੇਗਾ।”

ਇਹ ਵੀ ਪੜ੍ਹੋ:PM ਮੋਦੀ ਦੇ ਕਾਫ਼ਲੇ ਕੋਲ ਭਾਜਪਾ ਆਗੂ, ਵੀਡੀਓ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.