ETV Bharat / city

ਕੋਟਕਪੂਰਾ ਗੋਲੀਕਾਂਡ ਮਾਮਲਾ: SIT ਨੇ ਕਰੀਬ 4 ਘੰਟੇ ਪ੍ਰਕਾਸ਼ ਸਿੰਘ ਬਾਦਲ ਤੋਂ ਕੀਤੀ ਪੁੱਛਗਿੱਛ

author img

By

Published : Oct 12, 2022, 10:21 AM IST

Updated : Oct 12, 2022, 3:25 PM IST

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੋਲੋਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ। ਐਸਆਈਟੀ ਦੀ ਟੀਮ ਵੱਲੋਂ ਤਕਰੀਬਨ 4 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ।

SIT question ex CM Parkash singh Badal
ਕੋਟਕਪੂਰਾ ਗੋਲੀਕਾਂਡ ਮਾਮਲਾ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਐਸਆਈਟੀ ਵੱਲੋਂ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪੁੱਛਗਿੱਛ ਹੋਈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

SIT ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ

ਦੱਸ ਦਈਏ ਕਿ ਐਸਆਈਟੀ ਦੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਘਰੋਂ ਨਿਕਲ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।

4 ਘੰਟੇ ਤੱਕ ਕੀਤੀ ਗਈ ਪੁੱਛਗਿੱਛ: ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕਰਨ ਦੇ ਲਈ ਐਸਆਈਟੀ ਦੀ ਟੀਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਪਹੁੰਚੀ। ਜਿੱਥੇ ਉਨ੍ਹਾਂ ਵੱਲੋਂ ਤਕਰੀਬਨ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ।

ਇਹ ਸੀ ਮਾਮਲਾ ?: ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੰਡੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।

ਇਹ ਵੀ ਪੜੋ: ਤਰਨਤਾਰਨ ਵਪਾਰੀ ਕਤਲ ਮਾਮਲੇ ਦੀ ਗੈਂਗਸਟਰ ਲੰਡਾ ਨੇ ਲਈ ਜ਼ਿੰਮੇਵਾਰੀ

Last Updated : Oct 12, 2022, 3:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.