ETV Bharat / city

ਪੰਜਾਬ ’ਚ ਕੋਰੋਨਾ ਦਾ ਕਹਿਰ, 22 ਲੋਕਾਂ ਦੀ ਮੌਤ ਤੇ 5,136 ਨਵੇਂ ਮਾਮਲੇ

author img

By

Published : Jan 26, 2022, 10:21 PM IST

ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 5136 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 22 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ।

ਪੰਜਾਬ ’ਚ ਕੋਰੋਨਾ ਦਾ ਕਹਿਰ, 22 ਲੋਕਾਂ ਦੀ ਮੌਤ ਤੇ 5,136 ਨਵੇਂ ਮਾਮਲੇ
ਪੰਜਾਬ ’ਚ ਕੋਰੋਨਾ ਦਾ ਕਹਿਰ, 22 ਲੋਕਾਂ ਦੀ ਮੌਤ ਤੇ 5,136 ਨਵੇਂ ਮਾਮਲੇ

ਚੰਡੀਗੜ੍ਹ : ਕੋਰੋਨਾ ਦੇ ਮਾਮਲੇ ਮੁੜ ਤੋਂ ਤੇਜ਼ੀ ਨਾਲ ਵੱਧਣੇ ਸ਼ੁਰੂ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕ ਜੋ ਕੋਰੋਨਾ ਕਾਰਨ ਆਪਣਾ ਦਮ ਵੀ ਤੋੜ ਰਹੇ ਹਨ। ਕੋਰੋਨਾ ਵਾਇਰਸ ਦਾ ਇਹ ਕਹਿਰ ਅੱਜ ਵੀ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ’ਚ ਵੀ ਕੋਰੋਨਾ ਆਪਣਾ ਰੂਪ ਵਿਖਾ ਰਿਹਾ ਹੈ।

ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 5136 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 22 ਲੋਕਾਂ ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 203, ਲੁਧਿਆਣਾ ’ਚ 638, ਜਲੰਧਰ ’ਚ 555, ਐੱਸ. ਏ. ਐੱਸ. ਨਗਰ ’ਚ 765, ਪਠਾਨਕੋਟ ’ਚ 130, ਅੰਮ੍ਰਿਤਸਰ ’ਚ 345 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ’ਚ 61, ਗੁਰਦਾਸਪੁਰ ’ਚ 149, ਹੁਸ਼ਿਆਰਪੁਰ ’ਚ 508, ਬਠਿੰਡਾ ’ਚ 342, ਰੋਪੜ ’ਚ 147, ਤਰਨਤਾਰਨ ’ਚ 97, ਫਿਰੋਜ਼ਪੁਰ ’ਚ 203, ਸੰਗਰੂਰ ’ਚ 50, ਮੋਗਾ ’ਚ 102, ਕਪੂਰਥਲਾ ’ਚ 128, ਬਰਨਾਲਾ ’ਚ 55, ਫਾਜ਼ਿਲਕਾ ’ਚ 121, ਸ਼ਹੀਦ ਭਗਤ ਸਿੰਘ ਨਗਰ 66, ਫਰੀਦਕੋਟ 178, ਮਾਨਸਾ 56, ਮੁਕਤਸਰ ’ਚ 237 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 7,28,042 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,081 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 6,70,642 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਜਿਥੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਜਾਂਦਾ ਹੈ, ਉਥੇ ਹੀ ਕੋਰੋਨਾ ਟੀਕਾ ਲਗਾਉਣ ਲਈ ਵੀ ਸਰਕਾਰ ਵਲੋਂ ਵਾਰ-ਵਾਰ ਅਪੀਲ ਕੀਤੀ ਜਾਂਦੀ ਰਹੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ 'ਚ ਨਾਈਟ ਕਰਫਿਊ ਵੀ ਲਗਾਇਆ ਹੋਇਆ ਹੈ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਕੀਤੀਆਂ ਹੋਈਆਂ ਹਨ, ਜਿਥੇ ਆਨਲਾਈਨ ਪੜਾਈ ਜਾਰੀ ਰੱਖਣ ਦੀਆਂ ਹਦਾਇਤਾਂ ਵੀ ਹਨ।

ਇਹ ਵੀ ਪੜ੍ਹੋ : ਮੁੜ ਚੋਣ ਮੈਦਾਨ ’ਚ ਉਤਰਨਗੇ ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ

ETV Bharat Logo

Copyright © 2024 Ushodaya Enterprises Pvt. Ltd., All Rights Reserved.