ETV Bharat / city

ਮੂਸੇਵਾਲਾ ਕਤਲ ਕੇਸ ਦੀ ਜਾਂਚ CBI ਜਾਂ NIA ਨੂੰ ਦਿੱਤੀ ਜਾਵੇ- ਪ੍ਰਤਾਪ ਬਾਜਵਾ

author img

By

Published : Jun 5, 2022, 9:37 PM IST

ਮੂਸੇਵਾਲਾ ਕਤਲ ਕਾਂਡ ਦੀ ਜਾਂਚ ਦੀ ਮੰਗ ਨੂੰ ਲੈਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਵੱਲੋਂ ਸੀਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਉਨ੍ਹਾਂ ਚਿੱਠੀ ਰਾਹੀਂ ਮੰਗ ਕੀਤੀ ਹੈ ਕਿ ਇਸ ਕਤਲਕਾਂਡ ਦੀ ਜਾਂਚ ਕੇਂਦਰੀ ਏਜੰਸੀਆਂ ਨੂੰ ਦਿੱਤੀ ਜਾਵੇ ਤਾਂ ਕਿ ਮਾਪਿਆਂ ਨੂੰ ਜਲਦ ਇਨਸਾਫ ਮਿਲ ਸਕੇ।

ਮੂਸੇਵਾਲਾ ਕਤਲਕਾਂਡ ਨੂੰ ਲੈਕੇ ਪ੍ਰਤਾਪ ਬਾਜਵਾ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ
ਮੂਸੇਵਾਲਾ ਕਤਲਕਾਂਡ ਨੂੰ ਲੈਕੇ ਪ੍ਰਤਾਪ ਬਾਜਵਾ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈਕੇ ਵਿਸ਼ਵ ਪੱਧਰ ’ਤੇ ਲੋਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਿੱਥੇ ਕਿਤੇ ਵੀ ਉਸਨੂੰ ਚਾਹੁਣ ਵਾਲੇ ਰਹਿੰਦੇ ਹਨ ਹਰ ਕੋਈ ਹੁਣ ਇਸ ਮਾਮਲੇ ਵਿੱਚ ਮਾਪਿਆਂ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ ਕਿਉਂਕਿ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਜੋ ਕਿ ਆਪਣੀ ਮਿਹਨਤ ਦੇ ਬਲਬੂਤੇ ਕੁਝ ਹੀ ਸਾਲਾਂ ਵਿੱਚ ਪੂਰੀ ਵਿੱਚ ਉੱਭਰ ਕੇ ਸਾਹਮਣੇ ਆਇਆ।

ਮੂਸੇਵਾਲਾ ਦੇ ਇਨਸਾਫ ਦੀ ਮੰਗ ਨੂੰ ਲੈਕੇ ਜਿੱਥੇ ਉਸਦੇ ਪਰਿਵਾਰ, ਉਸਦੇ ਚਾਹੁਣ ਵਾਲਿਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਵੀ ਭਗਵੰਤ ਮਾਨ ਸਰਕਾਰ ਉੱਪਰ ਇਨਸਾਫ ਲਈ ਦਬਾਅ ਬਣਾ ਰਹੀਆਂ ਹਨ। ਇਸੇ ਨੂੰ ਲੈਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਗਈ ਹੈ। ਉਨ੍ਹਾਂ ਵੱਲੋਂ ਇਸ ਚਿੱਠੀ ਰਾਹੀਂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਜਾਂਚ ਸੀਬੀਆਈ ਜਾਂ ਫਿਰ ਐਨਆਈਏ ਦੇ ਹੱਥਾਂ ਵਿੱਚ ਦਿੱਤੀ ਜਾਣੀ ਚਾਹੀਦੀ ਹੈ ਤਾਂ ਹੀ ਪਰਿਵਾਰ ਨੂੰ ਇਨਸਾਫ ਮਿਲ ਸਕਦਾ ਹੈ।

ਚਿੱਠੀ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਮੂਸੇਵਾਲਾ ਮਾਮਲੇ ਦੀ ਜਾਂਚ ਲਈ ਪਹਿਲਾਂ ਪਰਿਵਾਰ ਵੱਲੋਂ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਜਿਸਨੂੰ ਕਿ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਇਸ ਲਈ ਹੁਣ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀਆਂ ਦੇ ਹੱਥ ਵਿੱਚ ਦੇਣਾ ਚਾਹੀਦਾ ਹੈ ਤਾਂ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਲਦ ਇਨਸਾਫ ਦਿਵਾਇਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਦਾ ਘਾਟਾ ਕੌਂਮੀ ਪੱਧਰ ਉੱਪਰ ਪਿਆ ਹੈ।

ਇਹ ਵੀ ਪੜ੍ਹੋ: ਸਪੈਸ਼ਲ ਸੈੱਲ ਨੇ ਲਿਆ ਬਿਸ਼ਨੋਈ ਦਾ ਹੋਰ 5 ਦਿਨ੍ਹਾਂ ਦਾ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.