ETV Bharat / city

ਇਕਬਾਲ ਸਿੰਘ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਲੀਗਲ ਨੋਟਿਸ, ਇਹ ਸੀ ਮਾਮਲਾ

author img

By

Published : Jun 23, 2022, 1:15 PM IST

ਇਕਬਾਲ ਸਿੰਘ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਲੀਗਲ ਨੋਟਿਸ
ਇਕਬਾਲ ਸਿੰਘ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਲੀਗਲ ਨੋਟਿਸ

ਆਮ ਆਦਮੀ ਪਾਰਟੀ ਦੇ ਪੇਜ ਤੋਂ ਪੋਸਟ ਸ਼ੇਅਰ ਹੋਈ, ਜਿਸ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਾਪੁਰਾ ਨੂੰ ਸਾਬਕਾ ਕਾਂਗਰਸੀ ਮੰਤਰੀ ਦੱਸਦਿਆਂ ਭ੍ਰਿਸ਼ਟਾਚਾਰੀ ਦੱਸਿਆ ਗਿਆ ਸੀ। ਇਸ 'ਤੇ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿਵਾਦਾਂ ਵਿੱਚ ਘਿਰ ਗਈ ਹੈ। 'ਆਪ' ਨੇ ਸੋਸ਼ਲ ਮੀਡੀਆ ਪੇਜ 'ਤੇ ਪੋਸਟ ਸਾਂਝੀ ਕੀਤੀ ਸੀ। ਜਿਸ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭ੍ਰਿਸ਼ਟ ਕਿਹਾ ਗਿਆ ਸੀ।

ਇਕਬਾਲ ਸਿੰਘ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਲੀਗਲ ਨੋਟਿਸ
ਇਕਬਾਲ ਸਿੰਘ ਲਾਲਪੁਰਾ ਵਲੋਂ ਸੀਐਮ ਮਾਨ ਅਤੇ ਕੇਜਰੀਵਾਲ ਨੂੰ ਲੀਗਲ ਨੋਟਿਸ

ਪੋਸਟ ਕੀਤੀ ਡਿਲੀਟ: ਹਾਲਾਂਕਿ ਪੋਸਟ ਕਰਦੇ ਹੀ ਜਦੋਂ ਉਨ੍ਹਾਂ ਨੂੰ ਗਲਤੀ ਦਾ ਪਤਾ ਲੱਗਾ ਤਾਂ ਇਸ ਪੋਸਟ ਨੂੰ ਕੁਝ ਮਿੰਟਾਂ ਬਾਅਦ ਹੀ ਹਟਾ ਦਿੱਤਾ ਗਿਆ ਸੀ। ਉਦੋਂ ਤੱਕ ਇਸ ਦੇ ਸਕਰੀਨਸ਼ਾਟ ਲਏ ਜਾ ਚੁੱਕੇ ਸਨ। ਇਸ ਦਾ ਪਤਾ ਲੱਗਣ 'ਤੇ ਲਾਲਪੁਰਾ ਨੇ 'ਆਪ' ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਉਨ੍ਹਾਂ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਕ ਤੌਰ 'ਤੇ ਮੁਆਫੀ ਮੰਗਣ ਲਈ ਕਿਹਾ ਹੈ।

ਨੋਟਿਸ ਕਾਪੀ 1
ਨੋਟਿਸ ਕਾਪੀ 1

ਭ੍ਰਿਸ਼ਟਾਚਾਰ ਦੇ ਮੁਲਜ਼ਮਾਂ ਨਾਲ ਲਗਾਈ ਤਸਵੀਰ: ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟਰ ਜਾਰੀ ਕੀਤਾ ਸੀ। ਇਸ ਵਿੱਚ ਭਗਵੰਤ ਮਾਨ ਦੀ ਵੱਡੀ ਤਸਵੀਰ ਸੀ। 'ਮਾਨ ਸਰਕਾਰ 'ਚ ਫੜੇ ਜਾਣਗੇ ਸਾਰੇ ਭ੍ਰਿਸ਼ਟਾਚਾਰੀ' ਸਿਰਲੇਖ ਨਾਲ ਇਸ ਨੂੰ ਤਿਆਰ ਕੀਤਾ ਗਿਆ ਸੀ। ਇਸ ਵਿੱਚ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਫੜੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਇਸੇ ਕੇਸ ਵਿੱਚ ਨਾਮਜ਼ਦ ਸੰਗਤ ਸਿੰਘ ਗਿਲਜੀਆਂ ਅਤੇ ਨਾਜਾਇਜ਼ ਮਾਈਨਿੰਗ ਵਿੱਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਦੀ ਤਸਵੀਰ ਹੈ। ਇਸ ਵਿੱਚ ਲਾਲਪੁਰਾ ਦੀ ਤਸਵੀਰ ਨੂੰ ਚੌਥੇ ਨੰਬਰ ’ਤੇ ਰੱਖਿਆ ਗਿਆ ਸੀ। ਉਨ੍ਹਾਂ ਨੂੰ ਕਾਂਗਰਸ ਦਾ ਸਾਬਕਾ ਜੰਗਲਾਤ ਮੰਤਰੀ ਦੱਸਦਿਆਂ ਦਰੱਖਤਾਂ ਦੀ ਨਜਾਇਜ਼ ਕਟਾਈ ਦਾ ਦੋਸ਼ ਲਾਇਆ ਗਿਆ ਸੀ।

ਨੋਟਿਸ ਕਾਪੀ 2
ਨੋਟਿਸ ਕਾਪੀ 2
ਨੋਟਿਸ ਕਾਪੀ 3
ਨੋਟਿਸ ਕਾਪੀ 3

ਗਲਤ ਇਰਾਦੇ ਨਾਲ ਲਗਾਈ ਫੋਟੋ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਕਾਨੂੰਨੀ ਟੀਮ ਨੇ ਨੋਟਿਸ ਭੇਜਿਆ ਹੈ। ਜਿਸ ਵਿੱਚ ਕਿਹਾ ਗਿਆ ਕਿ ਇਹ ਅਫਵਾਹ ਜਾਣਬੁੱਝ ਕੇ ਗਲਤ ਮਕਸਦ ਨਾਲ ਫੈਲਾਈ ਗਈ ਸੀ। ਸੋਸ਼ਲ ਮੀਡੀਆ 'ਤੇ ਉਨ੍ਹਾਂ ਬਾਰੇ ਗਲਤ ਜਾਣਕਾਰੀ ਫੈਲਾਈ ਗਈ ਸੀ। ਇਸ ਪੋਸਟ 'ਚ ਲਾਲਪੁਰਾ ਨੂੰ ਸਭ ਤੋਂ ਭ੍ਰਿਸ਼ਟ ਦੱਸਦੇ ਹੋਏ ਉਨ੍ਹਾਂ ਦੀ ਫੋਟੋ 'ਤੇ ਗ੍ਰਿਫਤਾਰੀ ਦੀ ਮੋਹਰ ਲਗਾ ਦਿੱਤੀ ਗਈ ਸੀ। ਪੋਸਟ ਨੂੰ ਹੁਣ ਹਟਾ ਦਿੱਤਾ ਗਿਆ ਹੈ ਪਰ ਇਹ ਕਈ ਘੰਟਿਆਂ ਤੱਕ ਉਨ੍ਹਾਂ ਦੇ ਪੇਜ 'ਤੇ ਰਹੀ। ਜਿਸ ਨੂੰ ਬਹੁਤ ਸਾਰੇ ਲੋਕਾਂ ਨੇ ਦੇਖਿਆ। ਹੁਣ ਇਸ ਦੇ ਸਕਰੀਨਸ਼ਾਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਜਾ ਰਹੇ ਹਨ।

ਨੋਟਿਸ ਕਾਪੀ 4
ਨੋਟਿਸ ਕਾਪੀ 4

ਸਾਬਕਾ ਆਈਪੀਐਸ ਅਧਿਕਾਰੀ ਲਾਲਪੁਰਾ: ਨੋਟਿਸ ਵਿੱਚ ਕਿਹਾ ਗਿਆ ਕਿ ਇਕਬਾਲ ਸਿੰਘ ਲਾਲਪੁਰਾ ਆਈ.ਪੀ.ਐਸ. ਅਫ਼ਸਰ ਰਹਿ ਚੁੱਕੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਐਸ.ਐਸ.ਪੀ. ਵੀ ਰਹੇ। ਇਸ ਤੋਂ ਇਲਾਵਾ ਸੀਆਈਡੀ ਅੰਮ੍ਰਿਤਸਰ ਦੇ ਏ.ਆਈ.ਜੀ ਵੀ ਰਹੇ। 1972 ਤੋਂ ਲੈ ਕੇ ਹੁਣ ਤੱਕ ਜਨਤਕ ਜੀਵਨ 'ਚ ਉਨ੍ਹਾਂ 'ਤੇ ਕੋਈ ਦਾਗ ਨਹੀਂ ਲੱਗਾ। ਉਨ੍ਹਾਂ ਨੂੰ 75 ਤੋਂ ਵੱਧ ਪ੍ਰਸ਼ੰਸਾ ਅਤੇ ਪੁਰਸਕਾਰ ਮਿਲ ਚੁੱਕੇ ਹਨ। ਅੱਤਵਾਦ ਦੇ ਦੌਰ ਵਿੱਚ ਵੀ ਉਹ ਸਰਗਰਮ ਅਫ਼ਸਰ ਸਨ। ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਵੀ ਮਿਲ ਚੁੱਕਾ ਹੈ। ਲਾਲਪੁਰਾ ਨੇ ਕਿਹਾ ਕਿ ‘ਆਪ’ ਨੂੰ 48 ਘੰਟਿਆਂ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ। ਅਜਿਹਾ ਨਾ ਹੋਣ 'ਤੇ ਉਹ ਕਾਨੂੰਨੀ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ: ਅੱਜ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ SYL ਗੀਤ: ਆਖੀਰ ਕੀ ਕਹਿਣਾ ਚਾਹੁੰਦਾ ਸੀ ਮਰਹੂਮ ਗਾਇਕ...

ETV Bharat Logo

Copyright © 2024 Ushodaya Enterprises Pvt. Ltd., All Rights Reserved.