ETV Bharat / city

ਮਾਨ ਸਰਕਾਰ ਦੇ 50 ਦਿਨ ਪੂਰੇ, ਭਰਤੀ ਮੁਹਿੰਮ ਦੀ ਕੀਤੀ ਸ਼ੁਰੂਆਤ

author img

By

Published : May 5, 2022, 8:35 AM IST

Updated : May 5, 2022, 8:44 AM IST

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 50 ਦਿਨ ਪੂਰੇ (Mann completes 50 days of government) ਹੋ ਗਏ ਹਨ ਤੇ ਅੱਜ 50 ਦਿਨ ਪੂਰੇ ਹੋਣ ਤੇ ਸਰਕਾਰ ਵੱਲੋਂ 26 ਹਜ਼ਾਰ ਤੋਂ ਵੱਧ ਅਸਾਮੀਆਂ ’ਤੇ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਾਣੋ ਪੂਰਾ ਵੇਰਵਾ...

ਮਾਨ ਸਰਕਾਰ ਦੇ 50 ਦਿਨ ਪੂਰੇ
ਮਾਨ ਸਰਕਾਰ ਦੇ 50 ਦਿਨ ਪੂਰੇ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਅੱਜ 50 ਦਿਨ ਪੂਰੇ (Mann completes 50 days of government) ਹੋ ਗਏ ਹਨ। 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਨੇ ਨੌਜਵਾਨਾਂ ਲਈ ਵੱਡਾ ਐਲਾਨ ਕਰਦੇ ਹੋਏ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਵੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜੋ: ਪਾਕਿ ਸਰਹੱਦ 'ਤੇ ਮਿਲੀ ਸੁਰੰਗ, ਜੈਸ਼ ਦੇ ਆਤਮਘਾਤੀ ਹਮਲਾਵਰਾਂ ਦਾ ਸੀ ਪਿਕਅੱਪ ਪੁਆਇੰਟ

ਪਹਿਲੀ ਕੈਬਨਿਟ ਵਿੱਚ ਮਤਾ ਹੋਇਆ ਸੀ ਪਾਸ: ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਰੁਜ਼ਗਾਰ ਬਾਰੇ ਚਰਚਾ ਕਰਦੇ ਹੋਏ ਕੈਬਨਿਟ ਵੱਲੋਂ 25000 ਤੋਂ ਵੱਧ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ 25000 ਨੌਕਰੀਆਂ ਦਾ ਏਜੰਡਾ ਪਾਸ ਹੋਇਆ ਹੈ। ਜਿਸ ਵਿਚ 10 ਹਜ਼ਾਰ ਪੰਜਾਬ ਪੁਲਿਸ ਦੇ ਵੱਖ-ਵੱਖ ਅਹੁਦਿਆਂ ਉਤੇ ਤੇ 15000 ਵੱਖ ਵੱਖ ਸਰਕਾਰੀ ਵਿਭਾਗਾਂ ਦੇ ਬੋਰਡ ਤੇ ਕਾਰਪੋਰੇਸ਼ਨਾਂ ਵਿੱਚ ਹਨ।

ਭਰਤੀ ਮੁਹਿੰਮ ਦੀ ਕੀਤੀ ਸ਼ੁਰੂਆਤ
ਭਰਤੀ ਮੁਹਿੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ ’ਚ ਸੂਬਾ ਪੱਧਰੀ ਸਮਾਗਮ: ਉੱਥੇ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਜਾਣਗੇ, ਜਿੱਥੇ ਜੱਸਾ ਸਿੰਘ ਰਾਮਗੜ੍ਹੀਆਂ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) 'ਚ ਰਾਮਗੜ੍ਹੀਆਂ ਭਾਈਚਾਰਾ ਨਾਲ ਸਬੰਧਿਤ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇਥੇ ਮੁੱਖ ਮੰਤਰੀ ਭਗਵੰਤ ਮਾਨ ਇਸ ਦਾ ਰਸਮੀ ਐਲਾਨ ਵੀ ਕਰ ਸਕਦੇ ਹਨ।

ਦੱਸ ਦਈਏ ਕਿ ਸੀ.ਐੱਮ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ਦੇ ਦੌਰੇ ’ਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਲੁਧਿਆਣਾ 'ਚ 14 'ਚੋਂ 13 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਲੁਧਿਆਣਾ ਦੇ ਵਿਧਾਇਕਾਂ ਨਾਲ ਵੀ ਚਰਚਾ ਕਰਨਗੇ ਤੇ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਧਾਇਕਾਂ ਨਾਲ ਗੱਲਬਾਤ ਹੋ ਸਕਦੀ ਹੈ।

ਇਹ ਵੀ ਪੜੋ: CM ਦੀ ਫੇਰੀ ਤੋਂ ਕੁਝ ਘੰਟੇ ਪਹਿਲਾਂ ਬਜ਼ੁਰਗ ਜੋੜੇ ਦਾ ਕਤਲ, ਨਹੀਂ ਹੋਈ ਕੋਈ ਲੁੱਟ !

Last Updated : May 5, 2022, 8:44 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.