ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

author img

By

Published : Aug 6, 2022, 4:14 PM IST

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ। ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

ਚੰਗੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਗਈ।

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ
ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ। ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਹੁਣੇ ਤੋਂ ਹੀ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਸ਼ੁਰੂ ਕਰਨੀ ਹੋਵੇਗੀ।

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ
ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਮੀਤ ਹੇਅਰ ਨੇ ਕਿਹਾ ਕਿ ਮੁੱਢ ਕਦੀਮ ਤੋਂ ਹੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਜਿੱਥੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਉੱਥੇ ਚਾਰ ਵੇਟਲਿਫਟਰਾਂ ਨੇ ਤਮਗੇ ਵੀ ਜਿੱਤੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਸਣੇ 11 ਖਿਡਾਰੀ ਪੰਜਾਬ ਦੇ ਹਨ।

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ
ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਪੰਜਾਬ ਦੇ ਖੇਡ ਮੰਤਰੀ ਨੇ ਸ੍ਰੀ ਠਾਕੁਰ ਨਾਲ ਪੰਜਾਬ ਅਤੇ ਦੇਸ਼ ਦੀਆਂ ਖੇਡਾਂ ਬਾਰੇ ਚਰਚਾ ਕੀਤੀ, ਕਿਵੇਂ ਕੌਮਾਂਤਰੀ ਪੱਧਰ ਉਤੇ ਦੇਸ਼ ਦੇ ਖਿਡਾਰੀ ਮੱਲਾਂ ਮਾਰਨ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਹੋਣ ਲਈ CM ਦਿੱਲੀ ਰਵਾਨਾ, ਪਿਛਲੀ ਸਰਕਾਰ 'ਤੇ ਚੁੱਕੇ ਸਵਾਲ!

ETV Bharat Logo

Copyright © 2024 Ushodaya Enterprises Pvt. Ltd., All Rights Reserved.