ETV Bharat / city

ਕੈਪਟਨ ਸਰਕਾਰ ਦੇ 3 ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਮੰਤਰੀਆਂ ਨੇ ਆਪਣੇ ਵਿਚਾਰ ਕੀਤੇ ਜ਼ਾਹਰ

author img

By

Published : Mar 16, 2020, 11:41 PM IST

ਕੈਪਟਨ ਸਰਕਾਰ ਦੇ 3 ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਮੰਤਰੀਆਂ ਨੇ ਆਪਣੇ ਵਿਚਾਰ ਕੀਤੇ ਜ਼ਾਹਰ
ਕੈਪਟਨ ਸਰਕਾਰ ਦੇ 3 ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਮੰਤਰੀਆਂ ਨੇ ਆਪਣੇ ਵਿਚਾਰ ਕੀਤੇ ਜ਼ਾਹਰ

ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਸੱਲੀ ਜ਼ਾਹਰ ਕਰਦਿਆਂ ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਜਲਦੀ ਹੀ ਸਥਿਰ ਵਿੱਤੀ ਅਤੇ ਆਰਥਿਕ ਇੱਕਸੁਰਤਾ ਦੇ ਨਾਲ ਦੇਸ਼ ਵਿੱਚ ਇੱਕ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਪੰਜਾਬ ਹਰੇਕ ਸਰਬਪੱਖੀ ਵਿਕਾਸ ਅਤੇ ਹਰ ਖੇਤਰ ਭਾਵੇਂ ਉਹ ਆਰਥਿਤ ਸੁਰਜੀਤੀ, ਬੁਨਿਆਦੀ ਢਾਂਚਾ, ਤਕਨੀਕੀ ਸਿੱਖਿਆ, ਹੁਨਰ ਵਿਕਾਸ, ਸਭਿਆਚਾਰਕ ਮਾਮਲੇ ਹੋਣ, ਵਿੱਚ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਹੈ ।

ਵੱਖ ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਸੱਲੀ ਜ਼ਾਹਰ ਕਰਦਿਆਂ ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਜਲਦੀ ਹੀ ਸਥਿਰ ਵਿੱਤੀ ਅਤੇ ਆਰਥਿਕ ਇੱਕਸੁਰਤਾ ਦੇ ਨਾਲ ਦੇਸ਼ ਵਿੱਚ ਇੱਕ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਆਪਣੀ ਆਰਥਿਕਤਾ ਨੂੰ ਮੁੜ ਸੁਰਜੀਤ ਕੀਤਾ ਹੈ ਕਿਉਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਘਟੀਆ ਵਿੱਤੀ ਪ੍ਰਬੰਧਾਂ ਦੇ ਨਾਲ-ਨਾਲ ਮਾੜੀਆਂ ਨੀਤੀਆਂ ਨੇ ਰਾਜ ਨੂੰ ਗੰਭੀਰ ਵਿੱਤੀ ਸੰਕਟ ਵਿੱਚ ਪਾ ਦਿੱਤਾ ਸੀ। ਉਨ੍ਹਾਂ ਨੇ ਪਿਛਲੀ ਸਰਕਾਰ ਵੱਲੋਂ 31,000 ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਸੂਬੇ ਸਿਰ ਪਾਉਣ ਲਈ ਅਕਾਲੀ-ਭਾਜਪਾ ਸਰਕਾਰ ਦੀ ਨਿੰਦਾ ਕੀਤੀ ਜਿਸ ਨਾਲ ਰਾਜ ਦੇ ਸਾਰੇ ਵਿੱਤ ਖਤਰੇ ਵਿੱਚ ਪੈ ਗਏ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਵਿੱਚ ਸੂਬਾ ਸ਼ਹਿਰੀ ਅਤੇ ਪੇਂਡੂ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ। ਮਹਿੰਦਰਾ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਸ਼ਾਸਨਕਾਲ ਵਿੱਚ ਵਿਕਸਿਤ ਹੋਈਆਂ ਲਗਭਗ 22,000 ਗੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਸੋਧੀ ਹੋਈ ਯਕਮੁਸ਼ਤ ਨਬੇੜਾ ਨੀਤੀ ਜਲਦ ਅਮਲ ਵਿੱਚ ਲਿਆਂਦੀ ਜਾਵੇਗੀ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸਰਕਾਰ ਨੇ ਸਕੂਲ ਸਿੱਖਿਆ ਵਿੱਚ ਸੁਧਾਰ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਤੋਂ ਇਲਾਵਾ 19000 ਵਿਚੋਂ 5800 ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ।

ਤਕਨੀਕੀ ਸਿੱਖਿਆ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਦੇ ਮੁੱਖ ਸਮਾਗਮਾਂ ਨੂੰ ਜੋਰਾਂ ਸ਼ੋਰਾਂ ਨਾਲ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਘਰ-ਘਰ ਰੁਜ਼ਗਾਰ ਸਕੀਮ ਦੀ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਚੰਨੀ ਨੇ ਕਿਹਾ ਕਿ ਅਕਾਲੀਆਂ ਦੇ ਕਾਰਜਕਾਲ ਦੌਰਾਨ ਪੈਦਾ ਹੋਏ ਵਿੱਤੀ ਸੰਕਟ ਦੇ ਬਾਵਜੂਦ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਰਥਚਾਰੇ ਨੂੰ ਮੁੜ ਸੁਰਜੀਤ ਕੀਤਾ ਅਤੇ ਲਗਭਗ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੀ ਸਹੂਲਤ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.