ETV Bharat / city

ਹਾਈਕੋਰਟ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਇਹ ਸੀ ਮਾਮਲਾ

author img

By

Published : Aug 26, 2022, 4:07 PM IST

Updated : Aug 26, 2022, 5:42 PM IST

ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰਪਾਲ ਸਿੰਘ ਪਹਿਲਵਾਨ ਦੇ ਕਤਲ ਮਾਮਲੇ ਵਿੱਚ ਹਾਈਕੋਰਟ ਨੇ ਵਿਧਾਇਕ ਸੁਖਪਾਲ ਖਹਿਰਾ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਗਿਆ ਹੈ।

murder of Arvinder Pehalwan Kabbadi player
ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰਪਾਲ ਸਿੰਘ ਪਹਿਲਵਾਨ ਦੇ ਕਤਲ ਮਾਮਲੇ ਵਿੱਚ ਵਿਧਾਇਕ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੱਤੀ। ਦੱਸ ਦਈਏ ਕਿ ਮਾਮਲੇ ਵਿੱਚ ਹਾਈਕੋਰਟ ਨੇ ਸੁਖਪਾਲ ਖਹਿਰਾ ਅਤੇ ਉਨ੍ਹਾਂ ਦੇ ਦਰਜਨ ਦੇ ਕਰੀਬ ਸਾਥੀਆਂ ਦੇ ਖਿਲਾਫ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ।

  • Truth always prevails finally! I’m grateful to god almighty for the relief granted to me & dozens of my supporters as Hon’ble High Court today quashed below Fir. This was registered against us for protesting d gruesome murder of Arvinder Pehalwan Kabbadi player by police in 2020. pic.twitter.com/NcgCefFfI3

    — Sukhpal Singh Khaira (@SukhpalKhaira) August 26, 2022 " class="align-text-top noRightClick twitterSection" data=" ">

ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ਅਤੇ ਮੇਰੇ ਦਰਜਨਾਂ ਸਾਥੀਆਂ ਖਿਲਾਫ 2020 ਵਿੱਚ ਦਰਜ ਐਫਆਈਆਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਨੇ ਖ਼ਾਰਜ ਕਰ ਦਿੱਤੀ ਹੈ। ਇਹ ਐਫਆਈਆਰ ਮੇਰੇ ਹਲਕਾ ਭੁਲੱਥ ਦੇ ਪਿੰਡ ਲੱਖਣ ਕੇ ਪੱਡੇ ਦੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਅਰਵਿੰਦਰਪਾਲ ਸਿੰਘ ਪਹਿਲਵਾਨ ਦੇ ਪੁਲਿਸ ਅਧਿਕਾਰੀਆਂ ਵੱਲੋ ਕੀਤੇ ਗਏ ਕਤਲ ਦੇ ਖਿਲਾਫ ਇਨਸਾਫ਼ ਦੀ ਲੜਾਈ ਲੜਦਿਆਂ ਜਲੰਧਰ ਪੁਲਿਸ ਵੱਲੋ ਦਰਜ ਕੀਤੀ ਗਈ ਸੀ। ਇਸ ਲਈ ਮੈਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਦਾ ਹਾਂ।

ਕਾਬਿਲੇਗੌਰ ਹੈ ਕਿ ਸਾਲ 2020 ਵਿੱਚ ਪੰਜਾਬ ਪੁਲਿਸ ਦੇ ਇਕ ਏਐਸਆਈ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਸਿੰਘ ਪੱਡਾ ਦਾ ਕਤਲ ਕਰ ਦਿੱਤਾ ਗਿਆ ਸੀ। ਕਬੱਡੀ ਖਿਡਾਰੀ ਅਰਵਿੰਦਰ ਭਲਵਾਨ ਨੂੰ ਇਨਸਾਫ਼ ਦਿਵਾਉਣ ਲਈ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।

ਇਹ ਵੀ ਪੜੋ: ਮੰਤਰੀ ਧਾਲੀਵਾਲ ਨੇ ਬੇਅਦਬੀ ਤੇ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਘੇਰਿਆ

Last Updated :Aug 26, 2022, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.