ETV Bharat / city

ਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ 'ਚ ਵੱਡਾ ਯੋਗਦਾਨ: ਸਿੰਗਲਾ

author img

By

Published : Nov 9, 2021, 8:07 PM IST

ਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ 'ਚ ਵੱਡਾ ਯੋਗਦਾਨ: ਸਿੰਗਲਾ
ਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ 'ਚ ਵੱਡਾ ਯੋਗਦਾਨ: ਸਿੰਗਲਾ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਫੋਰੈਂਸਿਕ ਟੀਮ ਦੀ ਰਿਪੋਰਟ ਦੇ ਹਵਾਲੇ ਤੋਂ ਪੁਸ਼ਟੀ ਹੋਈ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ‘ਚੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ। ਇਸ ਘਟਨਾ ਦੇ ਮੁੱਖ ਮੁਲਜ਼ਮ ਤੇ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਗੋਲੀਆਂ ਚੱਲੀਆਂ ਸਨ।

ਸੰਗਰੂਰ: ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਸ਼ਰੇਆਮ ਕਿਸਾਨਾਂ ਦੇ ਵਿਰੁੱਧ ਚੱਲ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤਾ ਗਿਆ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਫੋਰੈਂਸਿਕ ਟੀਮ ਦੀ ਰਿਪੋਰਟ ਦੇ ਹਵਾਲੇ ਤੋਂ ਪੁਸ਼ਟੀ ਹੋਈ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ‘ਚੋਂ ਗੋਲੀ ਚੱਲਣ ਦੇ ਸਬੂਤ ਮਿਲੇ ਹਨ। ਇਸ ਘਟਨਾ ਦੇ ਮੁੱਖ ਮੁਲਜ਼ਮ ਤੇ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਗੋਲੀਆਂ ਚੱਲੀਆਂ ਸਨ।

ਸਿੰਗਲਾ ਨੇ ਕਿਹਾ ਕਿ ਫੋਰੈਸਿਕ ਰਿਪੋਰਟ ਤੋਂ ਵੱਡਾ ਸਬੂਤ ਕੀ ਹੋਵੇਗਾ ਕਿ ਕਾਤਲ ਭਾਜਪਾ ਦੇ ਆਗੂ ਹਨ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਤੁਰੰਤ ਗ੍ਰਹਿ ਵਿਭਾਗ ਦੇ ਮੰਤਰਾਲੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਬਾਰੇ ਅਪਸ਼ਬਦ ਬੋਲਣ ਦਾ ਮਾਮਲਾ, ਸਿੱਖ ਜਥੇਬੰਦੀਆਂ ਨੇ ਲਿਆ ਵੱਡਾ ਐਕਸ਼ਨ

ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਰਾਜਧਾਨੀ ਦੀਆਂ ਸੜਕਾਂ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਵੱਡੀ ਗਿਣਤੀ 'ਚ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਪਰ ਮੋਦੀ ਸਰਕਾਰ ਨੂੰ ਅੰਨਦਾਤੇ ਦਾ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ 'ਤੇ ਹਿੰਸਕ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ‘ਤੇ ਸਵਾਲੀਆ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣਾ ਹੰਕਾਰ ਤਿਆਗਣਾ ਚਾਹੀਦਾ ਹੈ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜੇਕਰ ਕਿਸਾਨਾਂ ਨੂੰ ਇਨਸਾਫ਼ ਨਾਂ ਮਿਲਿਆ ਤਾਂ ਉਹ ਲਖੀਮਪੁਰ ਖੀਰੀ ਪਹੁੰਚ ਕੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਮੋਹਾਲੀ 'ਚ ਸਿਵਲ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ETV Bharat Logo

Copyright © 2024 Ushodaya Enterprises Pvt. Ltd., All Rights Reserved.