ETV Bharat / city

ਮੁਹਾਲੀ ਅਦਾਲਤ ਨੇ ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

author img

By

Published : May 27, 2022, 5:20 PM IST

Updated : May 27, 2022, 7:23 PM IST

ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਨੂੰ ਮੁਹਾਲੀ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਰੋਪੜ ਜੇਲ੍ਹ ਭੇਜਿਆ ਹੈ।

ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ’ਚ ਭੇਜਿਆ
ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ’ਚ ਭੇਜਿਆ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਜੇ ਸਿੰਗਲਾ ਨੂੰ ਪਿਛਲੇ ਦਿਨ੍ਹਾਂ ਵਿੱਚ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਸੀ। ਇਸਦੇ ਨਾਲ ਹੀ ਸੀਐਮ ਭਗਵੰਤ ਮਾਨ ਵੱਲੋਂ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦੇ ਆਦੇਸ਼ ਤੋਂ ਬਾਅਦ ਸਿੰਗਲਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜਾਂਚ ਦੇ ਲਈ ਅਦਾਲਤ ਤੋਂ 3 ਰਿਮਾਂਡ ਹਾਸਿਲ ਕੀਤਾ ਗਿਆ ਸੀ।

ਰੋਪੜ ਜੇਲ੍ਹ ਪਹੁੰਚੇ ਸਿੰਗਲਾ

ਰਿਮਾਂਡ ਖਤਮ ਹੋਣ ਤੋਂ ਬਾਅਦ ਕੀਤਾ ਸੀ ਅਦਾਲਤ 'ਚ ਪੇਸ਼: ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਸਿੰਗਲਾ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਹੋਵੇਗੀ। ਪੁਲਿਸ ਵੱਲੋਂ ਸਿੰਗਲਾ ਦਾ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।

ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ’ਚ ਭੇਜਿਆ

ਸਰਕਾਰ ਨਹੀਂ ਬਾਹਰੀ ਤਾਕਤਾਂ ਰਚ ਰਹੀਆਂ ਸਾਜ਼ਿਸ਼: ਇਸ ਦੌਰਾਨ ਸਿੰਗਲਾ ਨੇ ਕਿਹਾ ਕਿ ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਹੈ ਅਤੇ ਮੈਨੂੰ ਪਾਰਟੀ, ਸਰਕਾਰ ਅਤੇ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਕਿ ਮੇਰੇ ਨਾਲ ਇਨਸਾਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਅੰਦਰ ਮੇਰੇ ਖ਼ਿਲਾਫ਼ ਕੋਈ ਸਾਜ਼ਿਸ਼ ਨਹੀਂ ਰਚੀ ਗਈ। ਮੇਰੇ ਵਿਰੁੱਧ ਇਹ ਸਾਜ਼ਿਸ਼ ਬਾਹਰੀ ਤਾਕਤਾਂ ਨੇ ਰਚੀ ਹੈ। ਅਦਾਲਤ ਨੇ ਡਾ. ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਸਿੰਗਲਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਹੋਵੇਗੀ। ਪੁੁਲਿਸ ਵਿਜੇ ਸਿੰਗਲਾ ਨੂੰ ਲੈਕੇ ਰੋਪੜ ਜੇਲ੍ਹ ਵਿੱਚ ਪਹੁੰਚ ਚੁੱਕੀ ਹੈ। ਸਿੰਗਲਾ ਦੇ ਨਾਲ ਉਨ੍ਹਾਂ ਦੇ ਓਐਸਡੀ ਨੂੰ ਵੀ ਪੁੁਲਿਸ ਲੈਕੇ ਪਹੁੰਚੀ ਹੈ।

ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਇੱਕ ਅਧਿਕਾਰੀ ਵੱਲੋਂ ਕਰੀਬ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫਤਰ ਵਿਖੇ ਵਿਜੇ ਸਿੰਗਲਾ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਦਿੱਤੀ ਗਈ ਸੀ। ਜਿਸ ’ਤੇ ਸੀਐੱਮ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ ਹੈ। ਭ੍ਰਿਸ਼ਟਾਚਾਰ ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ’ਚ ਭੇਜਿਆ

ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ: ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ 'ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ 'ਤੇ ਸਿੱਧੀ ਕਾਰਵਾਈ ਕੀਤੀ ਹੈ।

ਕੀਤਾ ਗਿਆ ਸੀ ਇੱਕ ਆਪਰੇਸ਼ਨ: ਕਾਬਿਲੇਗੌਰ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਇੱਕ ਅਧਿਕਾਰੀ ਦੀ ਮਦਦ ਦੇ ਨਾਲ ਆਪਰੇਸ਼ਨ ਕੀਤਾ ਗਿਆ ਸੀ ਜਿਸ ਚ ਸਪੱਸ਼ਟ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਖਾਸ ਜਾਣ ਪਛਾਣ ਵਾਲੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸੀ। ਇਸ ਸਬੰਧੀ ਰਿਕਾਰਡਿੰਗ ਅਤੇ ਪੂਰੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ।

ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ: ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।

ਭ੍ਰਿਸ਼ਟਾਚਾਰ ਖਿਲਾਫ ਸੀਐੱਮ ਮਾਨ: ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਫੀਸਦ ਵੀ ਭ੍ਰਿਸ਼ਟਾਚਾਰੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਮਾਈਨਿੰਗ ਵਿਭਾਗ ਹੋਇਆ ਮਾਲਾਮਾਲ !, ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

Last Updated :May 27, 2022, 7:23 PM IST

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.