ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਸਾਂਸਦ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ

author img

By

Published : Jan 11, 2022, 8:39 PM IST

Updated : Jan 11, 2022, 8:50 PM IST

ਬਿੱਟੂ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ
ਬਿੱਟੂ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ ()

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਾਮਲੇ ਵਿੱਚ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮਜੀਠੀਆ ਦੇ ਬਿਆਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਨੂੰ ਪੀ.ਐਮ ਮੋਦੀ ਦੀ ਸ਼ਹਿ ਅਤੇ ਏਜੀ ਦੀ ਅਯੋਗਤਾ ਕਾਰਨ ਜ਼ਮਾਨਤ ਮਿਲੀ ਹੈ। ਕੀ ਨਵਜੋਤ ਸਿੱਧੂ ਇਸ ਬਾਰੇ ਕੁਝ ਕਹਿਣਗੇ ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੀਆਂ ਬੇਸ਼ੱਕ ਤਰੀਕਾ ਦਾ ਐਲਾਨ ਹੋ ਗਿਆ ਹੈ, ਪਰ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਤਕਰਾਰ ਅਜੇ ਵੀ ਜਾਰੀ ਹੈ, ਤੇ ਕਾਂਗਰਸੀ ਇੱਕ ਦੂਜੇ ’ਤੇ ਲਗਾਤਾਰ ਸਵਾਲ ਖੜ੍ਹੇ ਕਰ ਰਹੇ ਹਨ।

ਇਹ ਵੀ ਪੜੋ: ਮੇਰੇ ਖਿਲਾਫ ਕਾਰਵਾਈ, ਸਿੱਧੂ- ਚੰਨੀ ਦੀ ਲੜਾਈ ਦਾ ਨਤੀਜਾ- ਮਜੀਠੀਆ

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਅਕਾਲੀ ਆਗੂ ਸਰਕਾਰ ਦੇ ਧੱਕੇ ਦੇ ਇਲਜ਼ਾਮ ਲਗਾ ਰਹੇ ਹਨ ਉਥੇ ਹੀ ਹੁਣ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮਜੀਠੀਆ ਦੇ ਬਿਆਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਨੂੰ ਪੀ.ਐਮ ਮੋਦੀ ਦੀ ਸ਼ਹਿ ਅਤੇ ਏਜੀ ਦੀ ਅਯੋਗਤਾ ਕਾਰਨ ਜ਼ਮਾਨਤ ਮਿਲੀ ਹੈ। ਕੀ ਨਵਜੋਤ ਸਿੱਧੂ ਇਸ ਬਾਰੇ ਕੁਝ ਕਹਿਣਗੇ ?

ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਸਾਂਸਦ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ
ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਸਾਂਸਦ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ

ਇਹ ਵੀ ਪੜੋ: ‘ਅੰਤਰਿਮ ਜ਼ਮਾਨਤ ਮਿਲੀ ਐ ਨਾ ਕਿ ਨਸ਼ਾ ਤਸਕਰੀ ਕੇਸਾਂ ’ਚ ਦੁੱਧ ਧੋਤਾ ਸਾਬਤ ਹੋਇਐ ਬਾਦਲ ਦਲ’

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਐੱਨਡੀਪੀਐੱਸ ਮਾਮਲੇ (NDPS cases) 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਅਗਾਊਂ ਮਨਜ਼ੂਰ ਹੋ ਗਈ ਹੈ। ਹਾਈਕੋਰਟ ਨੇ ਕਿਹਾ ਕਿ ਮਜੀਠਿਆ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ ਅਤੇ ਨਾਲ ਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਮਜੀਠੀਆ ਬੁੱਧਵਾਰ ਨੂੰ ਸਵੇਰੇ 11 ਵਜੇ ਜਾਂਚ 'ਚ ਸ਼ਾਮਲ ਹੋਣਗੇ।

Last Updated :Jan 11, 2022, 8:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.