ETV Bharat / city

ਨਵਜੋਤ ਸਿੱਧੂ ਦੀ ਸੁਰੱਖਿਆ ਲਈ ਵਾਪਸ, ਅੱਜ ਕਰ ਸਕਦੇ ਨੇ ਸਰੰਡਰ

author img

By

Published : May 20, 2022, 7:22 AM IST

Updated : May 20, 2022, 10:59 AM IST

ਰੋਡਰੇਜ਼ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਸਰੰਡਰ ਕਰ ਸਕਦੇ (Navjot Sidhu can surrender today) ਹਨ। ਉਥੇ ਹੀ ਇੱਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰਖ਼ੀਆਂ ਵਾਪਿਸ ਲੈਣ ਦੇ ਆਦੇਸ਼ ਵੀ ਜਾਰੀ ਹੋਏ ਹਨ।

ਸਿੱਧੂ ਅੱਜ ਕਰ ਸਕਦੇ ਨੇ ਸਰੰਡਰ
ਸਿੱਧੂ ਅੱਜ ਕਰ ਸਕਦੇ ਨੇ ਸਰੰਡਰ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਸੇ ਮਾਮਲੇ ਸਬੰਧੀ ਨਵਜੋਤ ਸਿੱਧੂ ਅੱਜ ਸਰੰਡਰ ਕਰ (Navjot Sidhu can surrender today) ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸਿੱਧੂ ਅੱਜ ਕਰੀਬ 10 ਵਜੇ ਪਟਿਆਲਾ ਅਦਾਲਤ ਵਿਖੇ ਜਾਣਗੇ। ਉਥੇ ਹੀ ਕਾਂਗਰਸ ਕਮੇਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਸਾਰੇ ਕਾਂਗਰਸੀ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਠੀਕ ਸਵੇਰੇ 10 ਵਜੇ ਜ਼ਿਲ੍ਹਾ ਕੋਰਟ ਪਟਿਆਲਾ ਵਿਖੇ ਪਹੁੰਚਿਆ ਜਾਵੇ।

ਇਹ ਵੀ ਪੜੋ: ਸਿੱਧੂ ਨੂੰ 1 ਸਾਲ ਦੀ ਜੇਲ੍ਹ: ਬੋਲੇ - ਮੈਨੂੰ ਕਾਨੂੰਨ ਦਾ ਫ਼ੈਸਲਾ ਸਵੀਕਾਰ

ਸੁਰੱਖਿਆ ਵੀ ਲਈ ਵਾਪਸ: ਇੱਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰਖ਼ੀਆਂ ਵਾਪਿਸ ਲੈਣ ਦੇ ਆਦੇਸ਼ ਵੀ ਜਾਰੀ ਹੋਏ ਹਨ। ਸਿੱਧੂ ਨੂੰ 45 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਮਿਲੀ ਹੋਈ ਸੀ ਜੋ ਹੁਣ ਵਾਪਸ ਲੈ ਲਈ ਗਈ ਹੈ।

ਸਜ਼ਾ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾਂ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਾਨੂੰਨ ਦਾ ਫੈਸਲਾ ਸਵੀਕਾਰ ਹੈ। ਪੀੜਤ ਪਰਿਵਾਰ ਵੱਲੋਂ ਦਾਖਿਲ ਪਟੀਸ਼ਨ ਚ ਕਿਹਾ ਗਿਆ ਸੀ ਕਿ ਸਿੱਧੂ ਦੀ ਸਜ਼ਾ ਘੱਟ ਨਹੀਂ ਕੀਤੀ ਜਾਣੀ ਚਾਹੀਦੀ। ਪੰਜਾਬ ਹਰਿਆਣਾ ਹਾਈਕੋਰਟ ਨੇ ਸਿੱਧੂ ਨੂੰ ਗੈਰ ਇਰਾਦਾ ਕਤਲ ਚ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਜਦਕਿ ਸੁਪਰੀਮ ਕੋਰਟ ਨੇ ਗੈਰ ਇਰਾਦਾ ਕਤਲ ਚ ਬਰੀ ਕਰ ਦਿੱਤਾ ਗਿਆ ਸੀ। ਪਰ ਸੱਟ ਪਹੁੰਚਾਉਣ ਦੇ ਮਾਮਲੇ ਚ ਇੱਕ ਹਜ਼ਾਰ ਦਾ ਜੁਰਮਾਨਾ ਲਗਾਇਆ ਸੀ।

ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਮਾਮਲੇ ’ਤੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ: ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ਾ ’ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜੋ: ਸਿੱਧੂ ਨੂੰ ਰੋਡ ਰੇਜ਼ ਮਾਮਲੇ 'ਚ ਸਜ਼ਾ, ਜੇਲ੍ਹ 'ਚ ਸਿੱਧੂ-ਮਜੀਠੀਆ ਹੋ ਸਕਦੇ ਨੇ ਗੁਆਂਢੀ

Last Updated : May 20, 2022, 10:59 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.