ETV Bharat / city

ਨਸ਼ੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਧੂ ਨੇ ਘੇਰੀ ਮਾਨ ਸਰਕਾਰ

author img

By

Published : May 4, 2022, 2:09 PM IST

ਇੱਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਇਸ ਵਾਰ ਪੰਜਾਬ ’ਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਸਿੱਧੂ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਐਸਟੀਐਫ ਦੀ ਰਿਪੋਰਟ ਅਤੇ ਮਾਨਯੋਗ ਹਾਈਕੋਰਟ ਨੇ ਕਈ ਮੌਕਿਆ ਤੇ ਦੇਖਿਆ ਹੈ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸਤਦਾਨਾਂ ਵਿਚਾਲੇ ਗਠਜੋੜ ਮੌਜੂਦ ਹੈ।

ਨਵਜੋਤ ਸਿੰਘ ਸਿੱਧੂ ਨੇ ਘੇਰੀ ਮਾਨ ਸਰਕਾਰ
ਨਵਜੋਤ ਸਿੰਘ ਸਿੱਧੂ ਨੇ ਘੇਰੀ ਮਾਨ ਸਰਕਾਰ

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਬੀਤੇ ਦਿਨ ਤੋਂ ਇੱਕ ਵੀਡੀਓ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਇਸ ਵੀਡੀਓ ’ਚ ਇੱਕ ਵਿਅਕਤੀ ਨਸ਼ਾ ਵੇਚਦਾ ਹੋਇਆ ਨਜਰ ਆ ਰਿਹਾ ਹੈ। ਹਾਲਾਂਕਿ ਇਸ ਸਬੰਧ ਚ ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਕਰੀਬ 2 ਮਹੀਨੇ ਪਹਿਲਾਂ ਦੀ ਹੈ, ਉੱਥੇ ਹੀ ਦੂਜੇ ਪਾਸੇ ਇਸ ਵੀਡੀਓ ਨੇ ਸਿਆਸੀ ਪਾਰਾ ਵਧਾ ਦਿੱਤਾ ਹੈ।

ਦੱਸ ਦਈਏ ਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀਡੀਓ ਨੂੰ ਸਾਂਝੀ ਕਰ ਸੂਬੇ ਦੀ ਆਮ ਆਦਮੀ ਪਾਰਟੀ ਅਤੇ ਸੀਐੱਮ ਮਾਨ ਨੂੰ ਘੇਰਿਆ ਹੈ। ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਐਸਟੀਐਫ ਦੀ ਰਿਪੋਰਟ ਅਤੇ ਮਾਨਯੋਗ ਹਾਈਕੋਰਟ ਨੇ ਕਈ ਮੌਕਿਆ ਤੇ ਦੇਖਿਆ ਹੈ ਕਿ ਨਸ਼ਾ ਤਸਕਰਾਂ, ਪੁਲਿਸ ਅਤੇ ਸਿਆਸਤਦਾਨਾਂ ਵਿਚਾਲੇ ਗਠਜੋੜ ਮੌਜੂਦ ਹੈ। ਜਿਸ ਨੂੰ ਤੋੜਨਾ ਅਜੇ ਬਾਕੀ ਹੈ। ਰਾਜਨੀਤਿਕ ਗੈਰਹਾਜ਼ਰ , ਨਤੇਜ ਸਪੱਸ਼ਟ ਤੌਰ ’ਤੇ ਸਪੱਸ਼ਟ ਹਨ। ਇਸ ਦੇ ਨਾਲ ਹੀ ਸਿੱਧੂ ਨੇ ਟਵੀਟ ਦੇ ਨਾਲ ਵੀਡੀਓ ਸਾਂਝੀ ਕੀਤੀ ਹੈ ਅਤੇ ਇਸ ਟਵੀਟ ਨਾਲ ਸਿੱਧੂ ਨੇ ਸੀਐੱਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਟੈਗ ਕੀਤਾ ਹੈ।

  • STF report and Hon’ble High Court have, on multiple occasions, observed that a nexus between Drug peddler, Police and Politician exists, which is yet to be broken. Political will absent... Ramifications clearly evident ….
    Somewhere in Faridkot... @ArvindKejriwal @BhagwantMann pic.twitter.com/77ii6VwaS2

    — Navjot Singh Sidhu (@sherryontopp) May 4, 2022 " class="align-text-top noRightClick twitterSection" data=" ">

ਕਾਬਿਲੇਗੌਰ ਹੈ ਕਿ ਪੰਜਾਬ ’ਚ ਨਸ਼ੇ ਦਾ ਮੁੱਦਾ ਕਾਫੀ ਗੰਭੀਰ ਮੁੱਦਾ ਹੈ। ਚੋਣਾਂ ਤੋਂ ਪਹਿਲਾਂ ਵੀ ਇਸ ਮੁੱਦੇ ’ਤੇ ਸਿਆਸੀ ਆਗੂਆਂ ਵੱਲੋਂ ਮੌਜੂਦ ਸਰਕਾਰ ਨੂੰ ਘੇਰਿਆ ਗਿਆ ਸੀ। ਉੱਥੇ ਹੀ ਦੂਜੇ ਪਾਸੇ ਹੁਣ ਵਿਰੋਧੀਆਂ ਵੱਲੋਂ ਪੰਜਾਬ ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਫਿਲਹਾਲ ਵਾਇਰਲ ਹੋ ਰਹੀ ਇਸ ਵੀਡੀਓ ਦੀ ਸੱਚਾਈ ਕੀ ਹੈ ਇਸ ਬਾਰੇ ਕੋਈ ਸਹੀ ਜਾਣਕਾਰੀ ਨਹੀਂ ਹੈ। ਇਹ ਵਾਇਰਲ ਵੀਡੀਓ ਫਰੀਦਕੋਟ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਵੀਡੀਓ ਤੇ ਪੁਲਿਸ ਦਾ ਕਹਿਣਾ ਹੈ ਕਿ ਇਹ 2 ਮਹੀਨੇ ਪਹਿਲਾਂ ਦੀ ਪੁਰਾਣੀ ਵੀਡੀਓ ਹੈ ਪਰ ਉੱਥੇ ਹੀ ਦੂਜੇ ਪਾਸੇ ਨਸ਼ੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰਨ ਸਬੰਧੀ ਪੁਲਿਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਇਹ ਵੀ ਪੜੋ: ਕਾਰਵਾਈ ਦੇ ਕਿਆਸ ਤੋਂ ਪਹਿਲਾਂ ਸਿੱਧੂ ਨੇ ਤੋੜੀ ਚੁੱਪੀ, ਸ਼ਾਇਰਾਨਾ ਅੰਦਾਜ਼ ’ਚ ਦਿੱਤਾ ਜਵਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.