ETV Bharat / city

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਚਿੰਤਾਜਨਕ : ਮਾਨ

author img

By

Published : Jan 5, 2022, 10:11 PM IST

ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਚਿੰਤਾਜਨਕ : ਮਾਨ
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਚਿੰਤਾਜਨਕ : ਮਾਨ

ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

ਚੰਡੀਗੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ 'ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਟਵੀਟ ਕੀਤਾ, ਕਿ ਪੰਜਾਬ ਦੇ ਇੱਕ-ਇੱਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ, ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ।

ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

  • पंजाब मैं हर एक व्यक्ति की सुरक्षा की ज़िम्मेदारी पंजाब सरकार की है..भले कितने भी मतभेद हो, प्रधान मंत्री की सुरक्षा में चूक बेहद चिंताजनक है..

    — Bhagwant Mann (@BhagwantMann) January 5, 2022 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਤੌਰ 'ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।

ਮਾਨ ਨੇ ਹੈਰਾਨੀ ਪ੍ਰਗਟਾਈ ਕਿ ਕਾਂਗਰਸ ਸਰਕਾਰ ਦੀ ਨਾਕਾਮੀ ਕਾਰਨ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਂ ਬਦਨਾਮ ਹੋਇਆ ਹੈ। ਪੂਰੇ ਦੇਸ਼ ਵਿੱਚ ਪੰਜਾਬ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੇ ਅਕਸ ਨੂੰ ਢਾਹ ਲਗਾਉਂਦੀਆਂ ਹਨ, ਪਰ ਕੁਰਸੀ ਲਈ ਆਪਸ ਵਿੱਚ ਲੜ ਰਹੇ ਕਾਂਗਰਸੀ ਆਗੂਆਂ ਨੂੰ ਪੰਜਾਬ ਦੇ ਅਕਸ ਅਤੇ ਮਾਣ ਦੀ ਕੋਈ ਚਿੰਤਾ ਨਹੀਂ ਹੈ।

ਮਾਨ ਨੇ ਇਲਜ਼ਾਮ ਲਾਇਆ ਕਿ ਸੂਬੇ ਦੇ ਗ੍ਰਹਿ ਮੰਤਰੀ ‘ਤੇ ਪੈਸੇ ਲੈ ਕੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਇਲਜ਼ਾਮ ਲੱਗ ਰਹੇ ਹਨ ਅਤੇ ਤਿੰਨ ਮਹੀਨਿਆਂ ਵਿੱਚ ਤੀਜੀ ਵਾਰ ਡੀ.ਜੀ.ਪੀ. ਦੀ ਬਦਲੀ ਹੋਣ ਵਾਲੀ ਹੈ। ਮੁੱਖ ਮੰਤਰੀ ਚੰਨੀ 'ਤੇ ਖੁਦ ਮਾਫੀਆ ਨਾਲ ਮਿਲੇ ਹੋਣ ਦਾ ਇਲਜ਼ਾਮ ਹੈ। ਅਜਿਹੀ ਸਰਕਾਰ ਤੋਂ ਚੰਗੇ ਸ਼ਾਸਨ ਅਤੇ ਲੋਕਾਂ ਦੀ ਸੁਰੱਖਿਆ ਦੀ ਆਸ ਕਰਨੀ ਵਿਅਰਥ ਹੈ। ਸੱਤਾ ਵਿੱਚ ਬੈਠੀ ਟਰਾਂਸਫਰ-ਪੋਸਟਿੰਗ ਦਾ ਕਾਰੋਬਾਰ ਚਲਾਉਣ ਵਾਲੀ ਪਾਰਟੀ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ:pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ

ETV Bharat Logo

Copyright © 2024 Ushodaya Enterprises Pvt. Ltd., All Rights Reserved.