ETV Bharat / city

ਕੋਰੋਨਾ ਵਾਇਰਸ: ਸਰਕਾਰ ਨੇ ਕੀਤਾ ਪੰਜਾਬ 'ਲਾਕਡਾਊਨ'

author img

By

Published : Mar 19, 2020, 3:29 PM IST

ਕੈਬਿਨੇਟ ਮੰਤਰੀ ਨੇ ਦੱਸਿਆ ਕਿ ਬੱਸਾਂ ਦੇ ਨਾਲ-ਨਾਲ ਆਟੋ ਅਤੇ ਟੈਕਸੀ ਸੇਵਾ ਨੂੰ ਵੀ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।

ਕੋਰੋਨਾ ਵਾਇਰਸ
ਕੋਰੋਨਾ ਵਾਇਰਸ

ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਇੰਦਰਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਪੰਜਾਬ ਦੀਆਂ ਨਿੱਜੀ ਅਤੇ ਸਰਕਾਰੀ ਬੱਸਾਂ ਨੂੰ ਵਕਤੀ ਤੌਰ ਤੇ ਬੰਦ ਕਰਨ ਦਾ ਐਲਾਨ ਕੀਤਾ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਵੀਂ ਐਡਵਾਇਜ਼ਰੀ

ਕੈਬਿਨੇਟ ਮੰਤਰੀ ਨੇ ਦੱਸਿਆ ਕਿ ਬੱਸਾਂ ਦੇ ਨਾਲ-ਨਾਲ ਆਟੋ ਅਤੇ ਟੈਕਸੀ ਸੇਵਾ ਨੂੰ ਵੀ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਆਪਣੀ ਪਹਿਲੀ ਐਡਵਾਇਜ਼ਰੀ ਨੂੰ ਬਦਲ ਦਿੱਤਾ ਹੈ।

ਪੰਜਾਬ ਸਰਕਾਰ ਨੇ ਪਹਿਲਾਂ 50 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਧੀ ਲਾ ਦਿੱਤੀ ਸੀ ਹੁਣ ਇਸ ਫ਼ੈਸਲੇ ਨੂੰ ਬਦਲਦਿਆਂ 20 ਲੋਕਾਂ ਨੇ ਪਾਬੰਧੀ ਲਾ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਪਹਿਲਾਂ ਹੀ ਸਕੂਲ, ਕਾਲਜ, ਜਿਮ ਅਤੇ ਕਲੱਬ ਆਦਿ ਥਾਵਾਂ ਨੂੰ ਬੰਦ ਕਰ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.