ਪੰਜਾਬ ਸਰਕਾਰ ਨੂੰ ਵੱਡਾ ਝਟਕਾ: NGT ਨੇ ਲਗਾਇਆ 2000 ਕਰੋੜ ਦਾ ਜੁਰਮਾਨਾ, ਲੱਗੇ ਇਹ ਇਲਜ਼ਾਮ

author img

By

Published : Sep 23, 2022, 1:13 PM IST

Updated : Sep 23, 2022, 5:33 PM IST

NGT imposed a fine of two thousand crores on the Punjab government

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਪ੍ਰਣਾਲੀ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੇ ਮਾਮਲੇ ਪੰਜਾਬ ਸਰਕਾਰ ਨੂੰ 2000 ਕਰੋੜ ਦਾ ਵਾਤਾਵਰਣ ਜੁਰਮਾਨਾ ਲਗਾਇਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਪ੍ਰਣਾਲੀ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦੇ ਮਾਮਲੇ 'ਚ ਐਨਜੀਟੀ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ।

  • National Green Tribunal imposes a fine of above Rs 2,000 cr on the state of Punjab for not managing solid as well as liquid waste management causing harm to the environment.

    — ANI (@ANI) September 23, 2022 " class="align-text-top noRightClick twitterSection" data=" ">

ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧ ਨੂੰ ਲੈਕੇ ਕੋਈ ਵੱਡਾ ਕਦਮ ਨਾ ਚੁੱਕਣ ਦੇ ਚੱਲਦਿਆਂ ਐਨਜੀਟੀ ਵਲੋਂ ਸੂਬਾ ਸਰਕਾਰ ਨੂੰ ਦੋ ਹਜ਼ਾਰ ਕਰੋੜ ਦਾ ਜੁਰਮਾਨਾ ਲਗਾਇਆ ਗਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਇਹ 2000 ਕਰੋੜ ਦਾ ਜੁਰਮਾਨਾ ਸਰਕਾਰ ਨੂੰ ਵਾਵਾਵਰਣ ਜੁਰਮਾਨਾ ਲਗਾਇਆ ਗਿਆ ਹੈ।

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

NGT imposed a fine of two thousand crores
ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਐਨਜੀਟੀ ਨੇ ਕਿਹਾ ਕਿ ਇਸ ਮਾਮਲੇ 'ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵਾਰ-ਵਾਰ ਹੁਕਮ ਜਾਰੀ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧ ਨੂੰ ਲੈ ਕੇ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ। ਜਿਸ ਦੇ ਚੱਲਦਿਆਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਉਧਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਆਧੁਨਿਕ ਤਕਨੀਕ ਨਾਲ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 351.17 ਲੱਖ ਰੁਪਏ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਪਾਇਲ, ਰਾਏਕੋਟ ਵਿਖੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦੀ ਸਮਸਿੱਆਵਾਂ ਤੋਂ ਨਿਜਾਤ ਪਾਉਣ ਤੋਂ ਇਲਾਵਾ ਸਮਰਾਲਾ ਅਤੇ ਜਗਰਾਉਂ ਵਿਖੇ ਵੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਹੀ ਮਲੋਟ ਨੂੰ ਵੀ ਇਸ ਫੈਸਲੇ ਅਧੀਨ ਸੁੰਦਰ ਬਣਾਇਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਅਤੇ ਕੂੜੇ ਦੀਆਂ ਸਾਈਟਾਂ 'ਤੇ ਨਿਪਟਾਰਾ ਕਰਨ ਨਾਲ ਇਕ ਤਾਂ ਵਾਤਾਵਾਰਣ ਸ਼ੁੱਧ ਹੋਵੇਗਾ ਅਤੇ ਦੂਜੇ ਲੋਕਾਂ ਵਿੱਚ ਫੈਲਣ ਵਾਲੀਆਂ ਕਈ ਭਿਆਨਕ ਬੀਮਾਰੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ NGT ਭਾਵ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਤਰਲ ਕੂੜੇ ਦੇ ਨਾਕਾਫ਼ੀ ਪ੍ਰਬੰਧਨ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਰਿਪੋਰਟ ਅਨੁਸਾਰ ਬਾਇਓ-ਰੀਮੀਡੀਏਸ਼ਨ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋਇਆ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੈਲ ਵੀ ਸ਼ਾਮਲ ਸਨ।

ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ‘ਗੁਰੂ ਘਰਾਂ ਉੱਤੇ ਕਬਜ਼ਾ ਸਾਕਾ ਨੀਲਾ ਤਾਰਾ ਤੋਂ ਵੀ ਵੱਡਾ ਹਮਲਾ, ਖਾਲਸਾ ਪੰਥ ਦੀ ਵਲੂੰਦਰੀ ਰੂਹ’

Last Updated :Sep 23, 2022, 5:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.