NSUI ਦੇ ਵਿਦਿਆਰਥੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ, ਪਾਣੀ ਦੀਆਂ ਮਾਰੀਆਂ ਬੁਛਾੜਾਂ

author img

By

Published : Sep 17, 2022, 1:32 PM IST

Updated : Sep 17, 2022, 5:50 PM IST

NSUI students protest against punjab Govt

ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਵਿਦਿਆਰਥੀਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਵਿਦਿਆਰਥੀਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਧਰਨੇ ਨੂੰ ਕਰਨ ਦਾ ਮਕਸਦ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਉਸ ਦੀਆਂ ਨੀਤੀਆਂ ਦੀ ਨਾਕਾਮੀ ਹੈ।

ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਾ ਚਾਹੁੰਦੇ ਸੀ। ਪਰ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਤੋਂ ਬਾਅਦ ਉਨ੍ਹਾਂ ਦਾ ਘਿਰਾਓ ਦਾ ਪ੍ਰੋਗਰਾਮ ਪਾਰਟੀ ਦਫ਼ਤਰ ਤੱਕ ਹੀ ਸੀਮਤ ਰਿਹਾ। ਸੂਬੇ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਦੇ ਮਾਮਲਿਆਂ ਅਤੇ ਸੂਬੇ ਦੀ ਅਮਨ-ਕਾਨੂੰਨ ਨੂੰ ਲੈ ਕੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ

NSUI ਦੇ ਵਿਦਿਆਰਥੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ

ਇਸ ਮੌਕੇ ਤੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਬਣਾਈ ਹੋਈ ਸੀ। ਜਿਸ ਵਿੱਚ ਖਾਸ ਤੌਰ ਤੇ ਸੀਐੱਮ ਭਗਵੰਤ ਮਾਨ ਦੀ ਤਸਵੀਰਾਂ ਲਗਾਈ ਹੋਈ ਸੀ। ਇਸ ਮੌਕੇ ’ਤੇ ਇਹ ਪ੍ਰਦਰਸ਼ਨਕਾਰੀ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੋਈ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਦੱਸ ਦਈਏ ਕਿ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨਾਲ ਹੋਈ ਧੱਕਾਮੁੱਕੀ ਤੋਂ ਬਾਅਦ ਪੁਲਿਸ ਨੂੰ ਜਲ ਤੋਪਾਂ ਦੀ ਵਰਤੋਂ ਕਰਨੀ ਪਈ ਅਤੇ ਐਨਐਸਯੂਆਈ ਦੇ ਮੁਖੀ ਸਮੇਤ ਪੰਜ ਤੋਂ ਛੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜੋ: PM ਮੋਦੀ ਦੇ ਜਨਮਦਿਨ ਮੌਕੇ ਕਾਂਗਰਸੀਆਂ ਦਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ

Last Updated :Sep 17, 2022, 5:50 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.